ਇਕ ਰੰਗੀ ਮਿਲਿ ਪਵਣੈ ਸਭ ਵਜਾਇਦਾ ॥੪॥ ਕਰਤਾ ਕਰੇ ਸੁ ਨਿਹਚਉ ਹੋਵੈ ॥ ਗੁਰ ਕੈ ਸਬਦੇ ਹਉਮੈ ਖੋਵੈ ॥ ਗੁਰ ਪਰਸਾਦੀ ਕਿਸੈ ਦੇ ਵਡਿਆਈ ਨਾਮੋ ਨਾਮੁ ਧਿਆਇਦਾ ॥੫॥ ਗੁਰ ਸੇਵੇ ਜੇਵਡੁ ਹੋਰੁ ਲਾਹਾ ਨਾਹੀ ॥ ਨਾਮੁ ਮੰਨਿ ਵਸੈ ਨਾਮੋ ਸਾਲਾਹੀ ॥ ਨਾਮੋ ਨਾਮੁ ਸਦਾ ਸੁਖਦਾਤਾ ਨਾਮੋ ਲਾਹਾ ਪਾਇਦਾ ॥੬॥ ਬਿਨੁ ਨਾਵੈ ਸਭ ਦੁਖੁ ਸੰਸਾਰਾ ॥ ਬਹੁ ਕਰਮ ਕਮਾਵਹਿ ਵਧਹਿ ਵਿਕਾਰਾ ॥ ਨਾਮੁ ਨ ਸੇਵਹਿ ਕਿਉ ਸੁਖੁ ਪਾਵਹਿ ਬਿਨੁ ਨਾਵੈ ਦੁਖੁ ਪਾਇਦਾ ॥੭॥ ਆਪਿ ਕਰੇ ਤੈ ਆਪਿ ਕਰਾਏ ॥ ਗੁਰ ਪਰਸਾਦੀ ਕਿਸੈ ਬੁਝਾਏ ॥ ਗੁਰਮੁਖਿ ਹੋਵਹਿ ਸੇ ਬੰਧਨ ਤੋੜਹਿ ਮੁਕਤੀ ਕੈ ਘਰਿ ਪਾਇਦਾ ॥੮॥ ਗਣਤ ਗਣੈ ਸੋ ਜਲੈ ਸੰਸਾਰਾ ॥ ਸਹਸਾ ਮੂਲਿ ਨ ਚੁਕੈ ਵਿਕਾਰਾ ॥ ਗੁਰਮੁਖਿ ਹੋਵੈ ਸੁ ਗਣਤ ਚੁਕਾਏ ਸਚੇ ਸਚਿ ਸਮਾਇਦਾ ॥੯॥ ਜੇ ਸਚੁ ਦੇਇ ਤ ਪਾਏ ਕੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਚੁ ਨਾਮੁ ਸਾਲਾਹੇ ਰੰਗਿ ਰਾਤਾ ਗੁਰ ਕਿਰਪਾ ਤੇ ਸੁਖੁ ਪਾਇਦਾ ॥੧੦॥ ਜਪੁ ਤਪੁ ਸੰਜਮੁ ਨਾਮੁ ਪਿਆਰਾ ॥ ਕਿਲਵਿਖ ਕਾਟੇ ਕਾਟਣਹਾਰਾ ॥ ਹਰਿ ਕੈ ਨਾਮਿ ਤਨੁ ਮਨੁ ਸੀਤਲੁ ਹੋਆ ਸਹਜੇ ਸਹਜਿ ਸਮਾਇਦਾ ॥੧੧॥ ਅੰਤਰਿ ਲੋਭੁ ਮਨਿ ਮੈਲੈ ਮਲੁ ਲਾਏ ॥ ਮੈਲੇ ਕਰਮ ਕਰੇ ਦੁਖੁ ਪਾਏ ॥ ਕੂੜੋ ਕੂੜੁ ਕਰੇ ਵਾਪਾਰਾ ਕੂੜੁ ਬੋਲਿ ਦੁਖੁ ਪਾਇਦਾ ॥੧੨॥ ਨਿਰਮਲ ਬਾਣੀ ਕੋ ਮੰਨਿ ਵਸਾਏ ॥ ਗੁਰ ਪਰਸਾਦੀ ਸਹਸਾ ਜਾਏ ॥ ਗੁਰ ਕੈ ਭਾਣੈ ਚਲੈ ਦਿਨੁ ਰਾਤੀ ਨਾਮੁ ਚੇਤਿ ਸੁਖੁ ਪਾਇਦਾ ॥੧੩॥ ਆਪਿ ਸਿਰੰਦਾ ਸਚਾ ਸੋਈ ॥ ਆਪਿ ਉਪਾਇ ਖਪਾਏ ਸੋਈ ॥ ਗੁਰਮੁਖਿ ਹੋਵੈ ਸੁ ਸਦਾ ਸਲਾਹੇ ਮਿਲਿ ਸਾਚੇ ਸੁਖੁ ਪਾਇਦਾ ॥੧੪॥ ਅਨੇਕ ਜਤਨ ਕਰੇ ਇੰਦ੍ਰੀ ਵਸਿ ਨ ਹੋਈ ॥ ਕਾਮਿ ਕਰੋਧਿ ਜਲੈ ਸਭੁ ਕੋਈ ॥ ਸਤਿਗੁਰ ਸੇਵੇ ਮਨੁ ਵਸਿ ਆਵੈ ਮਨ ਮਾਰੇ ਮਨਹਿ ਸਮਾਇਦਾ ॥੧੫॥ ਮੇਰਾ ਤੇਰਾ ਤੁਧੁ ਆਪੇ ਕੀਆ ॥ ਸਭਿ ਤੇਰੇ ਜੰਤ ਤੇਰੇ ਸਭਿ ਜੀਆ ॥ ਨਾਨਕ ਨਾਮੁ ਸਮਾਲਿ ਸਦਾ ਤੂ ਗੁਰਮਤੀ ਮੰਨਿ ਵਸਾਇਦਾ ॥੧੬॥੪॥੧੮॥ ਮਾਰੂ ਮਹਲਾ ੩ ॥ ਹਰਿ ਜੀਉ ਦਾਤਾ ਅਗਮ ਅਥਾਹਾ ॥ ਓਸੁ ਤਿਲੁ ਨ ਤਮਾਇ ਵੇਪਰਵਾਹਾ ॥ ਤਿਸ ਨੋ ਅਪੜਿ ਨ ਸਕੈ ਕੋਈ ਆਪੇ ਮੇਲਿ ਮਿਲਾਇਦਾ ॥੧॥ ਜੋ ਕਿਛੁ ਕਰੈ ਸੁ ਨਿਹਚਉ ਹੋਈ ॥ ਤਿਸੁ ਬਿਨੁ ਦਾਤਾ ਅਵਰੁ ਨ ਕੋਈ ॥ ਜਿਸ ਨੋ ਨਾਮ ਦਾਨੁ ਕਰੇ ਸੋ ਪਾਏ ਗੁਰ ਸਬਦੀ ਮੇਲਾਇਦਾ ॥੨॥ ਚਉਦਹ ਭਵਣ ਤੇਰੇ ਹਟਨਾਲੇ ॥ ਸਤਿਗੁਰਿ ਦਿਖਾਏ ਅੰਤਰਿ ਨਾਲੇ ॥ ਨਾਵੈ ਕਾ ਵਾਪਾਰੀ ਹੋਵੈ ਗੁਰ ਸਬਦੀ ਕੋ