ਤਿਸ ਦੀ ਬੁਝੈ ਜਿ ਗੁਰ ਸਬਦੁ ਕਮਾਏ ॥ ਤਨੁ ਮਨੁ ਸੀਤਲੁ ਕ੍ਰੋਧੁ ਨਿਵਾਰੇ ਹਉਮੈ ਮਾਰਿ ਸਮਾਇਆ ॥੧੫॥ ਸਚਾ ਸਾਹਿਬੁ ਸਚੀ ਵਡਿਆਈ ॥ ਗੁਰ ਪਰਸਾਦੀ ਵਿਰਲੈ ਪਾਈ ॥ ਨਾਨਕੁ ਏਕ ਕਹੈ ਬੇਨੰਤੀ ਨਾਮੇ ਨਾਮਿ ਸਮਾਇਆ ॥੧੬॥੧॥੨੩॥ ਮਾਰੂ ਮਹਲਾ ੩ ॥ ਨਦਰੀ ਭਗਤਾ ਲੈਹੁ ਮਿਲਾਏ ॥ ਭਗਤ ਸਲਾਹਨਿ ਸਦਾ ਲਿਵ ਲਾਏ ॥ ਤਉ ਸਰਣਾਈ ਉਬਰਹਿ ਕਰਤੇ ਆਪੇ ਮੇਲਿ ਮਿਲਾਇਆ ॥੧॥ ਪੂਰੈ ਸਬਦਿ ਭਗਤਿ ਸੁਹਾਈ ॥ ਅੰਤਰਿ ਸੁਖੁ ਤੇਰੈ ਮਨਿ ਭਾਈ ॥ ਮਨੁ ਤਨੁ ਸਚੀ ਭਗਤੀ ਰਾਤਾ ਸਚੇ ਸਿਉ ਚਿਤੁ ਲਾਇਆ ॥੨॥ ਹਉਮੈ ਵਿਚਿ ਸਦ ਜਲੈ ਸਰੀਰਾ ॥ ਕਰਮੁ ਹੋਵੈ ਭੇਟੇ ਗੁਰੁ ਪੂਰਾ ॥ ਅੰਤਰਿ ਸਗਿਆਨੁ ਸਬਦਿ ਬੁਝਾਏ ਸਤਿਗੁਰ ਤੇ ਸੁਖੁ ਪਾਇਆ ॥੩॥ ਮਨਮੁਖੁ ਅੰਧਾ ਅੰਧੁ ਕਮਾਏ ॥ ਬਹੁ ਸੰਕਟ ਜੋਨੀ ਭਰਮਾਏ ॥ ਜਮ ਕਾ ਜੇਵੜਾ ਕਦੇ ਨ ਕਾਟੈ ਅੰਤੇ ਬਹੁ ਦੁਖੁ ਪਾਇਆ ॥੪॥ ਆਵਣ ਜਾਣਾ ਸਬਦਿ ਨਿਵਾਰੇ ॥ ਸਚੁ ਨਾਮੁ ਰਖੈ ਉਰ ਧਾਰੇ ॥ ਗੁਰ ਕੈ ਸਬਦਿ ਮਰੈ ਮਨੁ ਮਾਰੇ ਹਉਮੈ ਜਾਇ ਸਮਾਇਆ ॥੫॥ ਆਵਣ ਜਾਣੈ ਪਰਜ ਵਿਗੋਈ ॥ ਬਿਨੁ ਸਤਿਗੁਰ ਥਿਰੁ ਕੋਇ ਨ ਹੋਈ ॥ ਅੰਤਰਿ ਜੋਤਿ ਸਬਦਿ ਸੁਖੁ ਵਸਿਆ ਜੋਤੀ ਜੋਤਿ ਮਿਲਾਇਆ ॥੬॥ ਪੰਚ ਦੂਤ ਚਿਤਵਹਿ ਵਿਕਾਰਾ ॥ ਮਾਇਆ ਮੋਹ ਕਾ ਏਹੁ ਪਸਾਰਾ ॥ ਸਤਿਗੁਰੁ ਸੇਵੇ ਤਾ ਮੁਕਤੁ ਹੋਵੈ ਪੰਚ ਦੂਤ ਵਸਿ ਆਇਆ ॥੭॥ ਬਾਝੁ ਗੁਰੂ ਹੈ ਮੋਹੁ ਗੁਬਾਰਾ ॥ ਫਿਰਿ ਫਿਰਿ ਡੁਬੈ ਵਾਰੋ ਵਾਰਾ ॥ ਸਤਿਗੁਰ ਭੇਟੇ ਸਚੁ ਦ੍ਰਿੜਾਏ ਸਚੁ ਨਾਮੁ ਮਨਿ ਭਾਇਆ ॥੮॥ ਸਾਚਾ ਦਰੁ ਸਾਚਾ ਦਰਬਾਰਾ ॥ ਸਚੇ ਸੇਵਹਿ ਸਬਦਿ ਪਿਆਰਾ ॥ ਸਚੀ ਧੁਨਿ ਸਚੇ ਗੁਣ ਗਾਵਾ ਸਚੇ ਮਾਹਿ ਸਮਾਇਆ ॥੯॥ ਘਰੈ ਅੰਦਰਿ ਕੋ ਘਰੁ ਪਾਏ ॥ ਗੁਰ ਕੈ ਸਬਦੇ ਸਹਜਿ ਸੁਭਾਏ ॥ ਓਥੈ ਸੋਗੁ ਵਿਜੋਗੁ ਨ ਵਿਆਪੈ ਸਹਜੇ ਸਹਜਿ ਸਮਾਇਆ ॥੧੦॥ ਦੂਜੈ ਭਾਇ ਦੁਸਟਾ ਕਾ ਵਾਸਾ ॥ ਭਉਦੇ ਫਿਰਹਿ ਬਹੁ ਮੋਹ ਪਿਆਸਾ ॥ ਕੁਸੰਗਤਿ ਬਹਹਿ ਸਦਾ ਦੁਖੁ ਪਾਵਹਿ ਦੁਖੋ ਦੁਖੁ ਕਮਾਇਆ ॥੧੧॥ ਸਤਿਗੁਰ ਬਾਝਹੁ ਸੰਗਤਿ ਨ ਹੋਈ ॥ ਬਿਨੁ ਸਬਦੇ ਪਾਰੁ ਨ ਪਾਏ ਕੋਈ ॥ ਸਹਜੇ ਗੁਣ ਰਵਹਿ ਦਿਨੁ ਰਾਤੀ ਜੋਤੀ ਜੋਤਿ ਮਿਲਾਇਆ ॥੧੨॥ ਕਾਇਆ ਬਿਰਖੁ ਪੰਖੀ ਵਿਚਿ ਵਾਸਾ ॥ ਅੰਮ੍ਰਿਤੁ ਚੁਗਹਿ ਗੁਰ ਸਬਦਿ ਨਿਵਾਸਾ ॥ ਉਡਹਿ ਨ ਮੂਲੇ ਨ ਆਵਹਿ ਨ ਜਾਹੀ ਨਿਜ ਘਰਿ ਵਾਸਾ ਪਾਇਆ ॥੧੩॥ ਕਾਇਆ ਸੋਧਹਿ ਸਬਦੁ ਵੀਚਾਰਹਿ ॥ ਮੋਹ ਠਗਉਰੀ ਭਰਮੁ ਨਿਵਾਰਹਿ ॥ ਆਪੇ ਕ੍ਰਿਪਾ ਕਰੇ ਸੁਖਦਾਤਾ ਆਪੇ ਮੇਲਿ