ਮਿਲਾਇਆ ॥੧੪॥ ਸਦ ਹੀ ਨੇੜੈ ਦੂਰਿ ਨ ਜਾਣਹੁ ॥ ਗੁਰ ਕੈ ਸਬਦਿ ਨਜੀਕਿ ਪਛਾਣਹੁ ॥ ਬਿਗਸੈ ਕਮਲੁ ਕਿਰਣਿ ਪਰਗਾਸੈ ਪਰਗਟੁ ਕਰਿ ਦੇਖਾਇਆ ॥੧੫॥ ਆਪੇ ਕਰਤਾ ਸਚਾ ਸੋਈ ॥ ਆਪੇ ਮਾਰਿ ਜੀਵਾਲੇ ਅਵਰੁ ਨ ਕੋਈ ॥ ਨਾਨਕ ਨਾਮੁ ਮਿਲੈ ਵਡਿਆਈ ਆਪੁ ਗਵਾਇ ਸੁਖੁ ਪਾਇਆ ॥੧੬॥੨॥੨੪॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਮਾਰੂ ਮਹਲਾ ੪ ਸੋਲਹੇ ॥ ਸਚਾ ਆਪਿ ਸਵਾਰਣਹਾਰਾ ॥ ਅਵਰ ਨ ਸੀਝਸਿ ਬੀਜੀ ਕਾਰਾ ॥ ਗੁਰਮੁਖਿ ਸਚੁ ਵਸੈ ਘਟ ਅੰਤਰਿ ਸਹਜੇ ਸਚਿ ਸਮਾਈ ਹੇ ॥੧॥ ਸਭਨਾ ਸਚੁ ਵਸੈ ਮਨ ਮਾਹੀ ॥ ਗੁਰ ਪਰਸਾਦੀ ਸਹਜਿ ਸਮਾਹੀ ॥ ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ਗੁਰ ਚਰਣੀ ਚਿਤੁ ਲਾਈ ਹੇ ॥੨॥ ਸਤਿਗੁਰੁ ਹੈ ਗਿਆਨੁ ਸਤਿਗੁਰੁ ਹੈ ਪੂਜਾ ॥ ਸਤਿਗੁਰੁ ਸੇਵੀ ਅਵਰੁ ਨ ਦੂਜਾ ॥ ਸਤਿਗੁਰ ਤੇ ਨਾਮੁ ਰਤਨ ਧਨੁ ਪਾਇਆ ਸਤਿਗੁਰ ਕੀ ਸੇਵਾ ਭਾਈ ਹੇ ॥੩॥ ਬਿਨੁ ਸਤਿਗੁਰ ਜੋ ਦੂਜੈ ਲਾਗੇ ॥ ਆਵਹਿ ਜਾਹਿ ਭ੍ਰਮਿ ਮਰਹਿ ਅਭਾਗੇ ॥ ਨਾਨਕ ਤਿਨ ਕੀ ਫਿਰਿ ਗਤਿ ਹੋਵੈ ਜਿ ਗੁਰਮੁਖਿ ਰਹਹਿ ਸਰਣਾਈ ਹੇ ॥੪॥ ਗੁਰਮੁਖਿ ਪ੍ਰੀਤਿ ਸਦਾ ਹੈ ਸਾਚੀ ॥ ਸਤਿਗੁਰ ਤੇ ਮਾਗਉ ਨਾਮੁ ਅਜਾਚੀ ॥ ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਰਖਿ ਲੇਵਹੁ ਗੁਰ ਸਰਣਾਈ ਹੇ ॥੫॥ ਅੰਮ੍ਰਿਤ ਰਸੁ ਸਤਿਗੁਰੂ ਚੁਆਇਆ ॥ ਦਸਵੈ ਦੁਆਰਿ ਪ੍ਰਗਟੁ ਹੋਇ ਆਇਆ ॥ ਤਹ ਅਨਹਦ ਸਬਦ ਵਜਹਿ ਧੁਨਿ ਬਾਣੀ ਸਹਜੇ ਸਹਜਿ ਸਮਾਈ ਹੇ ॥੬॥ ਜਿਨ ਕਉ ਕਰਤੈ ਧੁਰਿ ਲਿਖਿ ਪਾਈ ॥ ਅਨਦਿਨੁ ਗੁਰੁ ਗੁਰੁ ਕਰਤ ਵਿਹਾਈ ॥ ਬਿਨੁ ਸਤਿਗੁਰ ਕੋ ਸੀਝੈ ਨਾਹੀ ਗੁਰ ਚਰਣੀ ਚਿਤੁ ਲਾਈ ਹੇ ॥੭॥ ਜਿਸੁ ਭਾਵੈ ਤਿਸੁ ਆਪੇ ਦੇਇ ॥ ਗੁਰਮੁਖਿ ਨਾਮੁ ਪਦਾਰਥੁ ਲੇਇ ॥ ਆਪੇ ਕ੍ਰਿਪਾ ਕਰੇ ਨਾਮੁ ਦੇਵੈ ਨਾਨਕ ਨਾਮਿ ਸਮਾਈ ਹੇ ॥੮॥ ਗਿਆਨ ਰਤਨੁ ਮਨਿ ਪਰਗਟੁ ਭਇਆ ॥ ਨਾਮੁ ਪਦਾਰਥੁ ਸਹਜੇ ਲਇਆ ॥ ਏਹ ਵਡਿਆਈ ਗੁਰ ਤੇ ਪਾਈ ਸਤਿਗੁਰ ਕਉ ਸਦ ਬਲਿ ਜਾਈ ਹੇ ॥੯॥ ਪ੍ਰਗਟਿਆ ਸੂਰੁ ਨਿਸਿ ਮਿਟਿਆ ਅੰਧਿਆਰਾ ॥ ਅਗਿਆਨੁ ਮਿਟਿਆ ਗੁਰ ਰਤਨਿ ਅਪਾਰਾ ॥ ਸਤਿਗੁਰ ਗਿਆਨੁ ਰਤਨੁ ਅਤਿ ਭਾਰੀ ਕਰਮਿ ਮਿਲੈ ਸੁਖੁ ਪਾਈ ਹੇ ॥੧੦॥ ਗੁਰਮੁਖਿ ਨਾਮੁ ਪ੍ਰਗਟੀ ਹੈ ਸੋਇ ॥ ਚਹੁ ਜੁਗਿ ਨਿਰਮਲੁ ਹਛਾ ਹੋਈ ॥ ਨਾਮੇ ਨਾਮਿ ਰਤੇ ਸੁਖੁ ਪਾਇਆ ਨਾਮਿ ਰਹਿਆ ਲਿਵ ਲਾਈ ਹੇ ॥੧੧॥ ਗੁਰਮੁਖਿ ਨਾਮੁ ਪਰਾਪਤਿ ਹੋਵੈ ॥ ਸਹਜੇ ਜਾਗੈ ਸਹਜੇ