ਸੋਵੈ ॥ ਗੁਰਮੁਖਿ ਨਾਮਿ ਸਮਾਇ ਸਮਾਵੈ ਨਾਨਕ ਨਾਮੁ ਧਿਆਈ ਹੇ ॥੧੨॥ ਭਗਤਾ ਮੁਖਿ ਅੰਮ੍ਰਿਤ ਹੈ ਬਾਣੀ ॥ ਗੁਰਮੁਖਿ ਹਰਿ ਨਾਮੁ ਆਖਿ ਵਖਾਣੀ ॥ ਹਰਿ ਹਰਿ ਕਰਤ ਸਦਾ ਮਨੁ ਬਿਗਸੈ ਹਰਿ ਚਰਣੀ ਮਨੁ ਲਾਈ ਹੇ ॥੧੩॥ ਹਮ ਮੂਰਖ ਅਗਿਆਨ ਗਿਆਨੁ ਕਿਛੁ ਨਾਹੀ ॥ ਸਤਿਗੁਰ ਤੇ ਸਮਝ ਪੜੀ ਮਨ ਮਾਹੀ ॥ ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਸਤਿਗੁਰ ਕੀ ਸੇਵਾ ਲਾਈ ਹੇ ॥੧੪॥ ਜਿਨਿ ਸਤਿਗੁਰੁ ਜਾਤਾ ਤਿਨਿ ਏਕੁ ਪਛਾਤਾ ॥ ਸਰਬੇ ਰਵਿ ਰਹਿਆ ਸੁਖਦਾਤਾ ॥ ਆਤਮੁ ਚੀਨਿ ਪਰਮ ਪਦੁ ਪਾਇਆ ਸੇਵਾ ਸੁਰਤਿ ਸਮਾਈ ਹੇ ॥੧੫॥ ਜਿਨ ਕਉ ਆਦਿ ਮਿਲੀ ਵਡਿਆਈ ॥ ਸਤਿਗੁਰੁ ਮਨਿ ਵਸਿਆ ਲਿਵ ਲਾਈ ॥ ਆਪਿ ਮਿਲਿਆ ਜਗਜੀਵਨੁ ਦਾਤਾ ਨਾਨਕ ਅੰਕਿ ਸਮਾਈ ਹੇ ॥੧੬॥੧॥ ਮਾਰੂ ਮਹਲਾ ੪ ॥ ਹਰਿ ਅਗਮ ਅਗੋਚਰੁ ਸਦਾ ਅਬਿਨਾਸੀ ॥ ਸਰਬੇ ਰਵਿ ਰਹਿਆ ਘਟ ਵਾਸੀ ॥ ਤਿਸੁ ਬਿਨੁ ਅਵਰੁ ਨ ਕੋਈ ਦਾਤਾ ਹਰਿ ਤਿਸਹਿ ਸਰੇਵਹੁ ਪ੍ਰਾਣੀ ਹੇ ॥੧॥ ਜਾ ਕਉ ਰਾਖੈ ਹਰਿ ਰਾਖਣਹਾਰਾ ॥ ਤਾ ਕਉ ਕੋਇ ਨ ਸਾਕਸਿ ਮਾਰਾ ॥ ਸੋ ਐਸਾ ਹਰਿ ਸੇਵਹੁ ਸੰਤਹੁ ਜਾ ਕੀ ਊਤਮ ਬਾਣੀ ਹੇ ॥੨॥ ਜਹਂ ਜਾਪੈ ਕਿਛੁ ਕਿਥਾਊ ਨਾਹੀ ॥ ਤਹਂ ਕਰਤਾ ਭਰਪੂਰਿ ਸਮਾਹੀ ॥ ਸੂਕੇ ਤੇ ਫੁਨਿ ਹਰਿਆ ਕੀਤੋਨੁ ਹਰਿ ਧਿਆਵਹੁ ਚੋਜ ਵਿਡਾਣੀ ਹੇ ॥੩॥ ਜੋ ਜੀਆ ਕੀ ਵੇਦਨ ਜਾਣੈ ॥ ਤਿਸੁ ਸਾਹਿਬ ਕੈ ਹਉ ਕੁਰਬਾਣੈ ॥ ਤਿਸੁ ਆਗੈ ਜਨ ਕਰਿ ਬੇਨੰਤੀ ਜੋ ਸਰਬ ਸੁਖਾ ਕਾ ਦਾਣੀ ਹੇ ॥੪॥ ਜੋ ਜੀਐ ਕੀ ਸਾਰ ਨ ਜਾਣੈ ॥ ਤਿਸੁ ਸਿਉ ਕਿਛੁ ਨ ਕਹੀਐ ਅਜਾਣੈ ॥ ਮੂਰਖ ਸਿਉ ਨਹ ਲੂਝੁ ਪਰਾਣੀ ਹਰਿ ਜਪੀਐ ਪਦੁ ਨਿਰਬਾਣੀ ਹੇ ॥੫॥ ਨਾ ਕਰਿ ਚਿੰਤ ਚਿੰਤਾ ਹੈ ਕਰਤੇ ॥ ਹਰਿ ਦੇਵੈ ਜਲਿ ਥਲਿ ਜੰਤਾ ਸਭਤੈ ॥ ਅਚਿੰਤ ਦਾਨੁ ਦੇਇ ਪ੍ਰਭੁ ਮੇਰਾ ਵਿਚਿ ਪਾਥਰ ਕੀਟ ਪਖਾਣੀ ਹੇ ॥੬॥ ਨਾ ਕਰਿ ਆਸ ਮੀਤ ਸੁਤ ਭਾਈ ॥ ਨਾ ਕਰਿ ਆਸ ਕਿਸੈ ਸਾਹ ਬਿਉਹਾਰ ਕੀ ਪਰਾਈ ॥ ਬਿਨੁ ਹਰਿ ਨਾਵੈ ਕੋ ਬੇਲੀ ਨਾਹੀ ਹਰਿ ਜਪੀਐ ਸਾਰੰਗਪਾਣੀ ਹੇ ॥੭॥ ਅਨਦਿਨੁ ਨਾਮੁ ਜਪਹੁ ਬਨਵਾਰੀ ॥ ਸਭ ਆਸਾ ਮਨਸਾ ਪੂਰੈ ਥਾਰੀ ॥ ਜਨ ਨਾਨਕ ਨਾਮੁ ਜਪਹੁ ਭਵ ਖੰਡਨੁ ਸੁਖਿ ਸਹਜੇ ਰੈਣਿ ਵਿਹਾਣੀ ਹੇ ॥੮॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥ ਜੋ ਸਰਣਿ ਪਰੈ ਤਿਸ ਕੀ ਪਤਿ ਰਾਖੈ ਜਾਇ ਪੂਛਹੁ ਵੇਦ ਪੁਰਾਣੀ ਹੇ ॥੯॥ ਜਿਸੁ ਹਰਿ ਸੇਵਾ ਲਾਏ ਸੋਈ ਜਨੁ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਵਿਚੇ ਗ੍ਰਿਹ ਸਦਾ ਰਹੈ ਉਦਾਸੀ ਜਿਉ ਕਮਲੁ