ਰਹੈ ਵਿਚਿ ਪਾਣੀ ਹੇ ॥੧੦॥ ਵਿਚਿ ਹਉਮੈ ਸੇਵਾ ਥਾਇ ਨ ਪਾਏ ॥ ਜਨਮਿ ਮਰੈ ਫਿਰਿ ਆਵੈ ਜਾਏ ॥ ਸੋ ਤਪੁ ਪੂਰਾ ਸਾਈ ਸੇਵਾ ਜੋ ਹਰਿ ਮੇਰੇ ਮਨਿ ਭਾਣੀ ਹੇ ॥੧੧॥ ਹਉ ਕਿਆ ਗੁਣ ਤੇਰੇ ਆਖਾ ਸੁਆਮੀ ॥ ਤੂ ਸਰਬ ਜੀਆ ਕਾ ਅੰਤਰਜਾਮੀ ॥ ਹਉ ਮਾਗਉ ਦਾਨੁ ਤੁਝੈ ਪਹਿ ਕਰਤੇ ਹਰਿ ਅਨਦਿਨੁ ਨਾਮੁ ਵਖਾਣੀ ਹੇ ॥੧੨॥ ਕਿਸ ਹੀ ਜੋਰੁ ਅਹੰਕਾਰ ਬੋਲਣ ਕਾ ॥ ਕਿਸ ਹੀ ਜੋਰੁ ਦੀਬਾਨ ਮਾਇਆ ਕਾ ॥ ਮੈ ਹਰਿ ਬਿਨੁ ਟੇਕ ਧਰ ਅਵਰ ਨ ਕਾਈ ਤੂ ਕਰਤੇ ਰਾਖੁ ਮੈ ਨਿਮਾਣੀ ਹੇ ॥੧੩॥ ਨਿਮਾਣੇ ਮਾਣੁ ਕਰਹਿ ਤੁਧੁ ਭਾਵੈ ॥ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥ ਜਿਨ ਕਾ ਪਖੁ ਕਰਹਿ ਤੂ ਸੁਆਮੀ ਤਿਨ ਕੀ ਊਪਰਿ ਗਲ ਤੁਧੁ ਆਣੀ ਹੇ ॥੧੪॥ ਹਰਿ ਹਰਿ ਨਾਮੁ ਜਿਨੀ ਸਦਾ ਧਿਆਇਆ ॥ ਤਿਨੀ ਗੁਰ ਪਰਸਾਦਿ ਪਰਮ ਪਦੁ ਪਾਇਆ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ਬਿਨੁ ਸੇਵਾ ਪਛੋਤਾਣੀ ਹੇ ॥੧੫॥ ਤੂ ਸਭ ਮਹਿ ਵਰਤਹਿ ਹਰਿ ਜਗੰਨਾਥੁ ॥ ਸੋ ਹਰਿ ਜਪੈ ਜਿਸੁ ਗੁਰ ਮਸਤਕਿ ਹਾਥੁ ॥ ਹਰਿ ਕੀ ਸਰਣਿ ਪਇਆ ਹਰਿ ਜਾਪੀ ਜਨੁ ਨਾਨਕੁ ਦਾਸੁ ਦਸਾਣੀ ਹੇ ॥੧੬॥੨॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਮਾਰੂ ਸੋਲਹੇ ਮਹਲਾ ੫ ॥ ਕਲਾ ਉਪਾਇ ਧਰੀ ਜਿਨਿ ਧਰਨਾ ॥ ਗਗਨੁ ਰਹਾਇਆ ਹੁਕਮੇ ਚਰਣਾ ॥ ਅਗਨਿ ਉਪਾਇ ਈਧਨ ਮਹਿ ਬਾਧੀ ਸੋ ਪ੍ਰਭੁ ਰਾਖੈ ਭਾਈ ਹੇ ॥੧॥ ਜੀਅ ਜੰਤ ਕਉ ਰਿਜਕੁ ਸੰਬਾਹੇ ॥ ਕਰਣ ਕਾਰਣ ਸਮਰਥ ਆਪਾਹੇ ॥ ਖਿਨ ਮਹਿ ਥਾਪਿ ਉਥਾਪਨਹਾਰਾ ਸੋਈ ਤੇਰਾ ਸਹਾਈ ਹੇ ॥੨॥ ਮਾਤ ਗਰਭ ਮਹਿ ਜਿਨਿ ਪ੍ਰਤਿਪਾਲਿਆ ॥ ਸਾਸਿ ਗ੍ਰਾਸਿ ਹੋਇ ਸੰਗਿ ਸਮਾਲਿਆ ॥ ਸਦਾ ਸਦਾ ਜਪੀਐ ਸੋ ਪ੍ਰੀਤਮੁ ਵਡੀ ਜਿਸੁ ਵਡਿਆਈ ਹੇ ॥੩॥ ਸੁਲਤਾਨ ਖਾਨ ਕਰੇ ਖਿਨ ਕੀਰੇ ॥ ਗਰੀਬ ਨਿਵਾਜਿ ਕਰੇ ਪ੍ਰਭੁ ਮੀਰੇ ॥ ਗਰਬ ਨਿਵਾਰਣ ਸਰਬ ਸਧਾਰਣ ਕਿਛੁ ਕੀਮਤਿ ਕਹੀ ਨ ਜਾਈ ਹੇ ॥੪॥ ਸੋ ਪਤਿਵੰਤਾ ਸੋ ਧਨਵੰਤਾ ॥ ਜਿਸੁ ਮਨਿ ਵਸਿਆ ਹਰਿ ਭਗਵੰਤਾ ॥ ਮਾਤ ਪਿਤਾ ਸੁਤ ਬੰਧਪ ਭਾਈ ਜਿਨਿ ਇਹ ਸ੍ਰਿਸਟਿ ਉਪਾਈ ਹੇ ॥੫॥ ਪ੍ਰਭ ਆਏ ਸਰਣਾ ਭਉ ਨਹੀ ਕਰਣਾ ॥ ਸਾਧਸੰਗਤਿ ਨਿਹਚਉ ਹੈ ਤਰਣਾ ॥ ਮਨ ਬਚ ਕਰਮ ਅਰਾਧੇ ਕਰਤਾ ਤਿਸੁ ਨਾਹੀ ਕਦੇ ਸਜਾਈ ਹੇ ॥੬॥ ਗੁਣ ਨਿਧਾਨ ਮਨ ਤਨ ਮਹਿ ਰਵਿਆ ॥ ਜਨਮ ਮਰਣ ਕੀ ਜੋਨਿ ਨ ਭਵਿਆ ॥ ਦੂਖ ਬਿਨਾਸ ਕੀਆ ਸੁਖਿ ਡੇਰਾ ਜਾ ਤ੍ਰਿਪਤਿ ਰਹੇ ਆਘਾਈ ਹੇ ॥੭॥ ਮੀਤੁ ਹਮਾਰਾ ਸੋਈ