ਸੁਆਮੀ ॥ ਥਾਨ ਥਨੰਤਰਿ ਅੰਤਰਜਾਮੀ ॥ ਸਿਮਰਿ ਸਿਮਰਿ ਪੂਰਨ ਪਰਮੇਸੁਰ ਚਿੰਤਾ ਗਣਤ ਮਿਟਾਈ ਹੇ ॥੮॥ ਹਰਿ ਕਾ ਨਾਮੁ ਕੋਟਿ ਲਖ ਬਾਹਾ ॥ ਹਰਿ ਜਸੁ ਕੀਰਤਨੁ ਸੰਗਿ ਧਨੁ ਤਾਹਾ ॥ ਗਿਆਨ ਖੜਗੁ ਕਰਿ ਕਿਰਪਾ ਦੀਨਾ ਦੂਤ ਮਾਰੇ ਕਰਿ ਧਾਈ ਹੇ ॥੯॥ ਹਰਿ ਕਾ ਜਾਪੁ ਜਪਹੁ ਜਪੁ ਜਪਨੇ ॥ ਜੀਤਿ ਆਵਹੁ ਵਸਹੁ ਘਰਿ ਅਪਨੇ ॥ ਲਖ ਚਉਰਾਸੀਹ ਨਰਕ ਨ ਦੇਖਹੁ ਰਸਕਿ ਰਸਕਿ ਗੁਣ ਗਾਈ ਹੇ ॥੧੦॥ ਖੰਡ ਬ੍ਰਹਮੰਡ ਉਧਾਰਣਹਾਰਾ ॥ ਊਚ ਅਥਾਹ ਅਗੰਮ ਅਪਾਰਾ ॥ ਜਿਸ ਨੋ ਕ੍ਰਿਪਾ ਕਰੇ ਪ੍ਰਭੁ ਅਪਨੀ ਸੋ ਜਨੁ ਤਿਸਹਿ ਧਿਆਈ ਹੇ ॥੧੧॥ ਬੰਧਨ ਤੋੜਿ ਲੀਏ ਪ੍ਰਭਿ ਮੋਲੇ ॥ ਕਰਿ ਕਿਰਪਾ ਕੀਨੇ ਘਰ ਗੋਲੇ ॥ ਅਨਹਦ ਰੁਣ ਝੁਣਕਾਰੁ ਸਹਜ ਧੁਨਿ ਸਾਚੀ ਕਾਰ ਕਮਾਈ ਹੇ ॥੧੨॥ ਮਨਿ ਪਰਤੀਤਿ ਬਨੀ ਪ੍ਰਭ ਤੇਰੀ ॥ ਬਿਨਸਿ ਗਈ ਹਉਮੈ ਮਤਿ ਮੇਰੀ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਜਗ ਮਹਿ ਸੋਭ ਸੁਹਾਈ ਹੇ ॥੧੩॥ ਜੈ ਜੈ ਕਾਰੁ ਜਪਉ ਜਗਦੀਸੈ ॥ ਬਲਿ ਬਲਿ ਜਾਈ ਪ੍ਰਭ ਅਪੁਨੇ ਈਸੈ ॥ ਤਿਸੁ ਬਿਨੁ ਦੂਜਾ ਅਵਰੁ ਨ ਦੀਸੈ ਏਕੋ ਜਗਤਿ ਸਬਾਈ ਹੇ ॥੧੪॥ ਸਤਿ ਸਤਿ ਸਤਿ ਪ੍ਰਭੁ ਜਾਤਾ ॥ ਗੁਰ ਪਰਸਾਦਿ ਸਦਾ ਮਨੁ ਰਾਤਾ ॥ ਸਿਮਰਿ ਸਿਮਰਿ ਜੀਵਹਿ ਜਨ ਤੇਰੇ ਏਕੰਕਾਰਿ ਸਮਾਈ ਹੇ ॥੧੫॥ ਭਗਤ ਜਨਾ ਕਾ ਪ੍ਰੀਤਮੁ ਪਿਆਰਾ ॥ ਸਭੈ ਉਧਾਰਣੁ ਖਸਮੁ ਹਮਾਰਾ ॥ ਸਿਮਰਿ ਨਾਮੁ ਪੁੰਨੀ ਸਭ ਇਛਾ ਜਨ ਨਾਨਕ ਪੈਜ ਰਖਾਈ ਹੇ ॥੧੬॥੧॥
ੴ ਸਤਿਗੁਰ ਪ੍ਰਸਾਦਿ ॥
ਮਾਰੂ ਪੰਦ੍ਰਹਾ ਮਹਲਾ ੫ ॥ ਸੰਗੀ ਜੋਗੀ ਨਾਰਿ ਲਪਟਾਣੀ ॥ ਉਰਝਿ ਰਹੀ ਰੰਗ ਰਸ ਮਾਣੀ ॥ ਕਿਰਤ ਸੰਜੋਗੀ ਭਏ ਇਕਤ੍ਰਾ ਕਰਦੇ ਭੋਗ ਬਿਲਾਸਾ ਹੇ ॥੧॥ ਜੋ ਪਿਰੁ ਕਹੈ ਸੁ ਧਨ ਤਤੁ ਮਾਨੈ ॥ ਪਿਰੁ ਧਨਹਿ ਸੀਗਾਰਿ ਰਖੈ ਸੰਗਾਨੈ ॥ ਮਿਲਿ ਏਕਤ੍ਰ ਵਸਹਿ ਦਿਨੁ ਰਾਤੀ ਪ੍ਰਿਉ ਦੇ ਧਨਹਿ ਦਿਲਾਸਾ ਹੇ ॥੨॥ ਧਨ ਮਾਗੈ ਪ੍ਰਿਉ ਬਹੁ ਬਿਧਿ ਧਾਵੈ ॥ ਜੋ ਪਾਵੈ ਸੋ ਆਣਿ ਦਿਖਾਵੈ ॥ ਏਕ ਵਸਤੁ ਕਉ ਪਹੁਚਿ ਨ ਸਾਕੈ ਧਨ ਰਹਤੀ ਭੂਖ ਪਿਆਸਾ ਹੇ ॥੩॥ ਧਨ ਕਰੈ ਬਿਨਉ ਦੋਊ ਕਰ ਜੋਰੈ ॥ ਪ੍ਰਿਅ ਪਰਦੇਸਿ ਨ ਜਾਹੁ ਵਸਹੁ ਘਰਿ ਮੋਰੈ ॥ ਐਸਾ ਬਣਜੁ ਕਰਹੁ ਗ੍ਰਿਹ ਭੀਤਰਿ ਜਿਤੁ ਉਤਰੈ ਭੂਖ ਪਿਆਸਾ ਹੇ ॥੪॥ ਸਗਲੇ ਕਰਮ ਧਰਮ ਜੁਗ ਸਾਧਾ ॥ ਬਿਨੁ ਹਰਿ ਰਸ ਸੁਖੁ ਤਿਲੁ ਨਹੀ ਲਾਧਾ ॥ ਭਈ ਕ੍ਰਿਪਾ ਨਾਨਕ ਸਤਸੰਗੇ ਤਉ