ਅਸਥਾਨਾ ਹੇ ॥੧॥ ਗੁਰੁ ਸਿਮਰਤ ਸਭਿ ਕਿਲਵਿਖ ਨਾਸਹਿ ॥ ਗੁਰੁ ਸਿਮਰਤ ਜਮ ਸੰਗਿ ਨ ਫਾਸਹਿ ॥ ਗੁਰੁ ਸਿਮਰਤ ਮਨੁ ਨਿਰਮਲੁ ਹੋਵੈ ਗੁਰੁ ਕਾਟੇ ਅਪਮਾਨਾ ਹੇ ॥੨॥ ਗੁਰ ਕਾ ਸੇਵਕੁ ਨਰਕਿ ਨ ਜਾਏ ॥ ਗੁਰ ਕਾ ਸੇਵਕੁ ਪਾਰਬ੍ਰਹਮੁ ਧਿਆਏ ॥ ਗੁਰ ਕਾ ਸੇਵਕੁ ਸਾਧਸੰਗੁ ਪਾਏ ਗੁਰੁ ਕਰਦਾ ਨਿਤ ਜੀਅ ਦਾਨਾ ਹੇ ॥੩॥ ਗੁਰ ਦੁਆਰੈ ਹਰਿ ਕੀਰਤਨੁ ਸੁਣੀਐ ॥ ਸਤਿਗੁਰੁ ਭੇਟਿ ਹਰਿ ਜਸੁ ਮੁਖਿ ਭਣੀਐ ॥ ਕਲਿ ਕਲੇਸ ਮਿਟਾਏ ਸਤਿਗੁਰੁ ਹਰਿ ਦਰਗਹ ਦੇਵੈ ਮਾਨਾਂ ਹੇ ॥੪॥ ਅਗਮੁ ਅਗੋਚਰੁ ਗੁਰੂ ਦਿਖਾਇਆ ॥ ਭੂਲਾ ਮਾਰਗਿ ਸਤਿਗੁਰਿ ਪਾਇਆ ॥ ਗੁਰ ਸੇਵਕ ਕਉ ਬਿਘਨੁ ਨ ਭਗਤੀ ਹਰਿ ਪੂਰ ਦ੍ਰਿੜ੍ਹ੍ਹਾਇਆ ਗਿਆਨਾਂ ਹੇ ॥੫॥ ਗੁਰਿ ਦ੍ਰਿਸਟਾਇਆ ਸਭਨੀ ਠਾਂਈ ॥ ਜਲਿ ਥਲਿ ਪੂਰਿ ਰਹਿਆ ਗੋਸਾਈ ॥ ਊਚ ਊਨ ਸਭ ਏਕ ਸਮਾਨਾਂ ਮਨਿ ਲਾਗਾ ਸਹਜਿ ਧਿਆਨਾ ਹੇ ॥੬॥ ਗੁਰਿ ਮਿਲਿਐ ਸਭ ਤ੍ਰਿਸਨ ਬੁਝਾਈ ॥ ਗੁਰਿ ਮਿਲਿਐ ਨਹ ਜੋਹੈ ਮਾਈ ॥ ਸਤੁ ਸੰਤੋਖੁ ਦੀਆ ਗੁਰਿ ਪੂਰੈ ਨਾਮੁ ਅੰਮ੍ਰਿਤੁ ਪੀ ਪਾਨਾਂ ਹੇ ॥੭॥ ਗੁਰ ਕੀ ਬਾਣੀ ਸਭ ਮਾਹਿ ਸਮਾਣੀ ॥ ਆਪਿ ਸੁਣੀ ਤੈ ਆਪਿ ਵਖਾਣੀ ॥ ਜਿਨਿ ਜਿਨਿ ਜਪੀ ਤੇਈ ਸਭਿ ਨਿਸਤ੍ਰੇ ਤਿਨ ਪਾਇਆ ਨਿਹਚਲ ਥਾਨਾਂ ਹੇ ॥੮॥ ਸਤਿਗੁਰ ਕੀ ਮਹਿਮਾ ਸਤਿਗੁਰੁ ਜਾਣੈ ॥ ਜੋ ਕਿਛੁ ਕਰੇ ਸੁ ਆਪਣ ਭਾਣੈ ॥ ਸਾਧੂ ਧੂਰਿ ਜਾਚਹਿ ਜਨ ਤੇਰੇ ਨਾਨਕ ਸਦ ਕੁਰਬਾਨਾਂ ਹੇ ॥੯॥੧॥੪॥

ੴ ਸਤਿਗੁਰ ਪ੍ਰਸਾਦਿ ॥

ਮਾਰੂ ਸੋਲਹੇ ਮਹਲਾ ੫ ॥ ਆਦਿ ਨਿਰੰਜਨੁ ਪ੍ਰਭੁ ਨਿਰੰਕਾਰਾ ॥ ਸਭ ਮਹਿ ਵਰਤੈ ਆਪਿ ਨਿਰਾਰਾ ॥ ਵਰਨੁ ਜਾਤਿ ਚਿਹਨੁ ਨਹੀ ਕੋਈ ਸਭ ਹੁਕਮੇ ਸ੍ਰਿਸਟਿ ਉਪਾਇਦਾ ॥੧॥ ਲਖ ਚਉਰਾਸੀਹ ਜੋਨਿ ਸਬਾਈ ॥ ਮਾਣਸ ਕਉ ਪ੍ਰਭਿ ਦੀਈ ਵਡਿਆਈ ॥ ਇਸੁ ਪਉੜੀ ਤੇ ਜੋ ਨਰੁ ਚੂਕੈ ਸੋ ਆਇ ਜਾਇ ਦੁਖੁ ਪਾਇਦਾ ॥੨॥ ਕੀਤਾ ਹੋਵੈ ਤਿਸੁ ਕਿਆ ਕਹੀਐ ॥ ਗੁਰਮੁਖਿ ਨਾਮੁ ਪਦਾਰਥੁ ਲਹੀਐ ॥ ਜਿਸੁ ਆਪਿ ਭੁਲਾਏ ਸੋਈ ਭੂਲੈ ਸੋ ਬੂਝੈ ਜਿਸਹਿ ਬੁਝਾਇਦਾ ॥੩॥ ਹਰਖ ਸੋਗ ਕਾ ਨਗਰੁ ਇਹੁ ਕੀਆ ॥ ਸੇ ਉਬਰੇ ਜੋ ਸਤਿਗੁਰ ਸਰਣੀਆ ॥ ਤ੍ਰਿਹਾ ਗੁਣਾ ਤੇ ਰਹੈ ਨਿਰਾਰਾ ਸੋ ਗੁਰਮੁਖਿ ਸੋਭਾ ਪਾਇਦਾ ॥੪॥ ਅਨਿਕ ਕਰਮ ਕੀਏ ਬਹੁਤੇਰੇ ॥ ਜੋ ਕੀਜੈ ਸੋ ਬੰਧਨੁ ਪੈਰੇ ॥ ਕੁਰੁਤਾ ਬੀਜੁ ਬੀਜੇ ਨਹੀ ਜੰਮੈ ਸਭੁ ਲਾਹਾ ਮੂਲੁ ਗਵਾਇਦਾ ॥੫॥ ਕਲਜੁਗ ਮਹਿ ਕੀਰਤਨੁ ਪਰਧਾਨਾ ॥ ਗੁਰਮੁਖਿ ਜਪੀਐ ਲਾਇ ਧਿਆਨਾ ॥

error: Content is protected !!