ਆਪਿ ਤਰੈ ਸਗਲੇ ਕੁਲ ਤਾਰੇ ਹਰਿ ਦਰਗਹ ਪਤਿ ਸਿਉ ਜਾਇਦਾ ॥੬॥ ਖੰਡ ਪਤਾਲ ਦੀਪ ਸਭਿ ਲੋਆ ॥ ਸਭਿ ਕਾਲੈ ਵਸਿ ਆਪਿ ਪ੍ਰਭਿ ਕੀਆ ॥ ਨਿਹਚਲੁ ਏਕੁ ਆਪਿ ਅਬਿਨਾਸੀ ਸੋ ਨਿਹਚਲੁ ਜੋ ਤਿਸਹਿ ਧਿਆਇਦਾ ॥੭॥ ਹਰਿ ਕਾ ਸੇਵਕੁ ਸੋ ਹਰਿ ਜੇਹਾ ॥ ਭੇਦੁ ਨ ਜਾਣਹੁ ਮਾਣਸ ਦੇਹਾ ॥ ਜਿਉ ਜਲ ਤਰੰਗ ਉਠਹਿ ਬਹੁ ਭਾਤੀ ਫਿਰਿ ਸਲਲੈ ਸਲਲ ਸਮਾਇਦਾ ॥੮॥ ਇਕੁ ਜਾਚਿਕੁ ਮੰਗੈ ਦਾਨੁ ਦੁਆਰੈ ॥ ਜਾ ਪ੍ਰਭ ਭਾਵੈ ਤਾ ਕਿਰਪਾ ਧਾਰੈ ॥ ਦੇਹੁ ਦਰਸੁ ਜਿਤੁ ਮਨੁ ਤ੍ਰਿਪਤਾਸੈ ਹਰਿ ਕੀਰਤਨਿ ਮਨੁ ਠਹਰਾਇਦਾ ॥੯॥ ਰੂੜੋ ਠਾਕੁਰੁ ਕਿਤੈ ਵਸਿ ਨ ਆਵੈ ॥ ਹਰਿ ਸੋ ਕਿਛੁ ਕਰੇ ਜੁ ਹਰਿ ਕਿਆ ਸੰਤਾ ਭਾਵੈ ॥ ਕੀਤਾ ਲੋੜਨਿ ਸੋਈ ਕਰਾਇਨਿ ਦਰਿ ਫੇਰੁ ਨ ਕੋਈ ਪਾਇਦਾ ॥੧੦॥ ਜਿਥੈ ਅਉਘਟੁ ਆਇ ਬਨਤੁ ਹੈ ਪ੍ਰਾਣੀ ॥ ਤਿਥੈ ਹਰਿ ਧਿਆਈਐ ਸਾਰਿੰਗਪਾਣੀ ॥ ਜਿਥੈ ਪੁਤ੍ਰੁ ਕਲਤ੍ਰੁ ਨ ਬੇਲੀ ਕੋਈ ਤਿਥੈ ਹਰਿ ਆਪਿ ਛਡਾਇਦਾ ॥੧੧॥ ਵਡਾ ਸਾਹਿਬੁ ਅਗਮ ਅਥਾਹਾ ॥ ਕਿਉ ਮਿਲੀਐ ਪ੍ਰਭ ਵੇਪਰਵਾਹਾ ॥ ਕਾਟਿ ਸਿਲਕ ਜਿਸੁ ਮਾਰਗਿ ਪਾਏ ਸੋ ਵਿਚਿ ਸੰਗਤਿ ਵਾਸਾ ਪਾਇਦਾ ॥੧੨॥ ਹੁਕਮੁ ਬੂਝੈ ਸੋ ਸੇਵਕੁ ਕਹੀਐ ॥ ਬੁਰਾ ਭਲਾ ਦੁਇ ਸਮਸਰਿ ਸਹੀਐ ॥ ਹਉਮੈ ਜਾਇ ਤ ਏਕੋ ਬੂਝੈ ਸੋ ਗੁਰਮੁਖਿ ਸਹਜਿ ਸਮਾਇਦਾ ॥੧੩॥ ਹਰਿ ਕੇ ਭਗਤ ਸਦਾ ਸੁਖਵਾਸੀ ॥ ਬਾਲ ਸੁਭਾਇ ਅਤੀਤ ਉਦਾਸੀ ॥ ਅਨਿਕ ਰੰਗ ਕਰਹਿ ਬਹੁ ਭਾਤੀ ਜਿਉ ਪਿਤਾ ਪੂਤੁ ਲਡਾਇਂਦਾ ॥੧੪॥ ਅਗਮ ਅਗੋਚਰੁ ਕੀਮਤਿ ਨਹੀ ਪਾਈ ॥ ਤਾ ਮਿਲੀਐ ਜਾ ਲਏ ਮਿਲਾਈ ॥ ਗੁਰਮੁਖਿ ਪ੍ਰਗਟੁ ਭਇਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਇਦਾ ॥੧੫॥ ਤੂ ਆਪੇ ਕਰਤਾ ਕਾਰਣ ਕਰਣਾ ॥ ਸ੍ਰਿਸਟਿ ਉਪਾਇ ਧਰੀ ਸਭ ਧਰਣਾ ॥ ਜਨ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਰਿ ਭਾਵੈ ਲਾਜ ਰਖਾਇਦਾ ॥੧੬॥੧॥੫॥

ੴ ਸਤਿਗੁਰ ਪ੍ਰਸਾਦਿ ॥

ਮਾਰੂ ਸੋਲਹੇ ਮਹਲਾ ੫ ॥ ਜੋ ਦੀਸੈ ਸੋ ਏਕੋ ਤੂਹੈ ॥ ਬਾਣੀ ਤੇਰੀ ਸ੍ਰਵਣਿ ਸੁਣੀਐ ॥ ਦੂਜੀ ਅਵਰ ਨ ਜਾਪਸਿ ਕਾਈ ਸਗਲ ਤੁਮਾਰੀ ਧਾਰਣਾ ॥੧॥ ਆਪਿ ਚਿਤਾਰੇ ਅਪਣਾ ਕੀਆ ॥ ਆਪੇ ਆਪਿ ਆਪਿ ਪ੍ਰਭੁ ਥੀਆ ॥ ਆਪਿ ਉਪਾਇ ਰਚਿਓਨੁ ਪਸਾਰਾ ਆਪੇ ਘਟਿ ਘਟਿ ਸਾਰਣਾ ॥੨॥ ਇਕਿ ਉਪਾਏ ਵਡ ਦਰਬਾਰੀ ॥ ਇਕਿ ਉਦਾਸੀ ਇਕਿ ਘਰ ਬਾਰੀ ॥

error: Content is protected !!