ਸਭਸੈ ਤੇਰਾ ਪਾਰਣਾ ॥੩॥ ਆਪੇ ਸਤਿ ਸਤਿ ਸਤਿ ਸਾਚਾ ॥ ਓਤਿ ਪੋਤਿ ਭਗਤਨ ਸੰਗਿ ਰਾਚਾ ॥ ਆਪੇ ਗੁਪਤੁ ਆਪੇ ਹੈ ਪਰਗਟੁ ਅਪਣਾ ਆਪੁ ਪਸਾਰਣਾ ॥੪॥ ਸਦਾ ਸਦਾ ਸਦ ਹੋਵਣਹਾਰਾ ॥ ਊਚਾ ਅਗਮੁ ਅਥਾਹੁ ਅਪਾਰਾ ॥ ਊਣੇ ਭਰੇ ਭਰੇ ਭਰਿ ਊਣੇ ਏਹਿ ਚਲਤ ਸੁਆਮੀ ਕੇ ਕਾਰਣਾ ॥੫॥ ਮੁਖਿ ਸਾਲਾਹੀ ਸਚੇ ਸਾਹਾ ॥ ਨੈਣੀ ਪੇਖਾ ਅਗਮ ਅਥਾਹਾ ॥ ਕਰਨੀ ਸੁਣਿ ਸੁਣਿ ਮਨੁ ਤਨੁ ਹਰਿਆ ਮੇਰੇ ਸਾਹਿਬ ਸਗਲ ਉਧਾਰਣਾ ॥੬॥ ਕਰਿ ਕਰਿ ਵੇਖਹਿ ਕੀਤਾ ਅਪਣਾ ॥ ਜੀਅ ਜੰਤ ਸੋਈ ਹੈ ਜਪਣਾ ॥ ਅਪਣੀ ਕੁਦਰਤਿ ਆਪੇ ਜਾਣੈ ਨਦਰੀ ਨਦਰਿ ਨਿਹਾਲਣਾ ॥੭॥ ਸੰਤ ਸਭਾ ਜਹ ਬੈਸਹਿ ਪ੍ਰਭ ਪਾਸੇ ॥ ਅਨੰਦ ਮੰਗਲ ਹਰਿ ਚਲਤ ਤਮਾਸੇ ॥ ਗੁਣ ਗਾਵਹਿ ਅਨਹਦ ਧੁਨਿ ਬਾਣੀ ਤਹ ਨਾਨਕ ਦਾਸੁ ਚਿਤਾਰਣਾ ॥੮॥ ਆਵਣੁ ਜਾਣਾ ਸਭੁ ਚਲਤੁ ਤੁਮਾਰਾ ॥ ਕਰਿ ਕਰਿ ਦੇਖੈ ਖੇਲੁ ਅਪਾਰਾ ॥ ਆਪਿ ਉਪਾਏ ਉਪਾਵਣਹਾਰਾ ਅਪਣਾ ਕੀਆ ਪਾਲਣਾ ॥੯॥ ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥ ਸਦਾ ਸਦਾ ਜਾਈ ਬਲਿਹਾਰੀ ॥ ਦੁਇ ਕਰ ਜੋੜਿ ਸਿਮਰਉ ਦਿਨੁ ਰਾਤੀ ਮੇਰੇ ਸੁਆਮੀ ਅਗਮ ਅਪਾਰਣਾ ॥੧੦॥ ਤੁਧੁ ਬਿਨੁ ਦੂਜੇ ਕਿਸੁ ਸਾਲਾਹੀ ॥ ਏਕੋ ਏਕੁ ਜਪੀ ਮਨ ਮਾਹੀ ॥ ਹੁਕਮੁ ਬੂਝਿ ਜਨ ਭਏ ਨਿਹਾਲਾ ਇਹ ਭਗਤਾ ਕੀ ਘਾਲਣਾ ॥੧੧॥ ਗੁਰ ਉਪਦੇਸਿ ਜਪੀਐ ਮਨਿ ਸਾਚਾ ॥ ਗੁਰ ਉਪਦੇਸਿ ਰਾਮ ਰੰਗਿ ਰਾਚਾ ॥ ਗੁਰ ਉਪਦੇਸਿ ਤੁਟਹਿ ਸਭਿ ਬੰਧਨ ਇਹੁ ਭਰਮੁ ਮੋਹੁ ਪਰਜਾਲਣਾ ॥੧੨॥ ਜਹ ਰਾਖੈ ਸੋਈ ਸੁਖ ਥਾਨਾ ॥ ਸਹਜੇ ਹੋਇ ਸੋਈ ਭਲ ਮਾਨਾ ॥ ਬਿਨਸੇ ਬੈਰ ਨਾਹੀ ਕੋ ਬੈਰੀ ਸਭੁ ਏਕੋ ਹੈ ਭਾਲਣਾ ॥੧੩॥ ਡਰ ਚੂਕੇ ਬਿਨਸੇ ਅੰਧਿਆਰੇ ॥ ਪ੍ਰਗਟ ਭਏ ਪ੍ਰਭ ਪੁਰਖ ਨਿਰਾਰੇ ॥ ਆਪੁ ਛੋਡਿ ਪਏ ਸਰਣਾਈ ਜਿਸ ਕਾ ਸਾ ਤਿਸੁ ਘਾਲਣਾ ॥੧੪॥ ਐਸਾ ਕੋ ਵਡਭਾਗੀ ਆਇਆ ॥ ਆਠ ਪਹਰ ਜਿਨਿ ਖਸਮੁ ਧਿਆਇਆ ॥ ਤਿਸੁ ਜਨ ਕੈ ਸੰਗਿ ਤਰੈ ਸਭੁ ਕੋਈ ਸੋ ਪਰਵਾਰ ਸਧਾਰਣਾ ॥੧੫॥ ਇਹ ਬਖਸੀਸ ਖਸਮ ਤੇ ਪਾਵਾ ॥ ਆਠ ਪਹਰ ਕਰ ਜੋੜਿ ਧਿਆਵਾ ॥ ਨਾਮੁ ਜਪੀ ਨਾਮਿ ਸਹਜਿ ਸਮਾਵਾ ਨਾਮੁ ਨਾਨਕ ਮਿਲੈ ਉਚਾਰਣਾ ॥੧੬॥੧॥੬॥ ਮਾਰੂ ਮਹਲਾ ੫ ॥ ਸੂਰਤਿ ਦੇਖਿ ਨ ਭੂਲੁ ਗਵਾਰਾ ॥ ਮਿਥਨ ਮੋਹਾਰਾ ਝੂਠੁ ਪਸਾਰਾ ॥ ਜਗ ਮਹਿ ਕੋਈ ਰਹਣੁ ਨ ਪਾਏ ਨਿਹਚਲੁ ਏਕੁ ਨਾਰਾਇਣਾ ॥੧॥ ਗੁਰ ਪੂਰੇ ਕੀ ਪਉ ਸਰਣਾਈ ॥ ਮੋਹੁ ਸੋਗੁ ਸਭੁ ਭਰਮੁ ਮਿਟਾਈ ॥ ਏਕੋ ਮੰਤ੍ਰੁ ਦ੍ਰਿੜਾਏ ਅਉਖਧੁ ਸਚੁ ਨਾਮੁ ਰਿਦ

error: Content is protected !!