॥ ਕਹੁ ਨਾਨਕ ਸੇਈ ਜਨ ਊਤਮ ਜੋ ਭਾਵਹਿ ਸੁਆਮੀ ਤੁਮ ਮਨਾ ॥੧੬॥੧॥੮॥ ਮਾਰੂ ਮਹਲਾ ੫ ॥ ਪ੍ਰਭ ਸਮਰਥ ਸਰਬ ਸੁਖ ਦਾਨਾ ॥ ਸਿਮਰਉ ਨਾਮੁ ਹੋਹੁ ਮਿਹਰਵਾਨਾ ॥ ਹਰਿ ਦਾਤਾ ਜੀਅ ਜੰਤ ਭੇਖਾਰੀ ਜਨੁ ਬਾਂਛੈ ਜਾਚੰਗਨਾ ॥੧॥ ਮਾਗਉ ਜਨ ਧੂਰਿ ਪਰਮ ਗਤਿ ਪਾਵਉ ॥ ਜਨਮ ਜਨਮ ਕੀ ਮੈਲੁ ਮਿਟਾਵਉ ॥ ਦੀਰਘ ਰੋਗ ਮਿਟਹਿ ਹਰਿ ਅਉਖਧਿ ਹਰਿ ਨਿਰਮਲਿ ਰਾਖੈ ਮੰਗਨਾ ॥੨॥ ਸ੍ਰਵਣੀ ਸੁਣਉ ਬਿਮਲ ਜਸੁ ਸੁਆਮੀ ॥ ਏਕਾ ਓਟ ਤਜਉ ਬਿਖੁ ਕਾਮੀ ॥ ਨਿਵਿ ਨਿਵਿ ਪਾਇ ਲਗਉ ਦਾਸ ਤੇਰੇ ਕਰਿ ਸੁਕ੍ਰਿਤੁ ਨਾਹੀ ਸੰਗਨਾ ॥੩॥ ਰਸਨਾ ਗੁਣ ਗਾਵੈ ਹਰਿ ਤੇਰੇ ॥ ਮਿਟਹਿ ਕਮਾਤੇ ਅਵਗੁਣ ਮੇਰੇ ॥ ਸਿਮਰਿ ਸਿਮਰਿ ਸੁਆਮੀ ਮਨੁ ਜੀਵੈ ਪੰਚ ਦੂਤ ਤਜਿ ਤੰਗਨਾ ॥੪॥ ਚਰਨ ਕਮਲ ਜਪਿ ਬੋਹਿਥਿ ਚਰੀਐ ॥ ਸੰਤਸੰਗਿ ਮਿਲਿ ਸਾਗਰੁ ਤਰੀਐ ॥ ਅਰਚਾ ਬੰਦਨ ਹਰਿ ਸਮਤ ਨਿਵਾਸੀ ਬਾਹੁੜਿ ਜੋਨਿ ਨ ਤੰਗਨਾ ॥੫॥ ਦਾਸ ਦਾਸਨ ਕੋ ਕਰਿ ਲੇਹੁ ਗੁੋਪਾਲਾ ॥ ਕ੍ਰਿਪਾ ਨਿਧਾਨ ਦੀਨ ਦਇਆਲਾ ॥ ਸਖਾ ਸਹਾਈ ਪੂਰਨ ਪਰਮੇਸੁਰ ਮਿਲੁ ਕਦੇ ਨ ਹੋਵੀ ਭੰਗਨਾ ॥੬॥ ਮਨੁ ਤਨੁ ਅਰਪਿ ਧਰੀ ਹਰਿ ਆਗੈ ॥ ਜਨਮ ਜਨਮ ਕਾ ਸੋਇਆ ਜਾਗੈ ॥ ਜਿਸ ਕਾ ਸਾ ਸੋਈ ਪ੍ਰਤਿਪਾਲਕੁ ਹਤਿ ਤਿਆਗੀ ਹਉਮੈ ਹੰਗਨਾ ॥੭॥ ਜਲਿ ਥਲਿ ਪੂਰਨ ਅੰਤਰਜਾਮੀ ॥ ਘਟਿ ਘਟਿ ਰਵਿਆ ਅਛਲ ਸੁਆਮੀ ॥ ਭਰਮ ਭੀਤਿ ਖੋਈ ਗੁਰਿ ਪੂਰੈ ਏਕੁ ਰਵਿਆ ਸਰਬੰਗਨਾ ॥੮॥ ਜਤ ਕਤ ਪੇਖਉ ਪ੍ਰਭ ਸੁਖ ਸਾਗਰ ॥ ਹਰਿ ਤੋਟਿ ਭੰਡਾਰ ਨਾਹੀ ਰਤਨਾਗਰ ॥ ਅਗਹ ਅਗਾਹ ਕਿਛੁ ਮਿਤਿ ਨਹੀ ਪਾਈਐ ਸੋ ਬੂਝੈ ਜਿਸੁ ਕਿਰਪੰਗਨਾ ॥੯॥ ਛਾਤੀ ਸੀਤਲ ਮਨੁ ਤਨੁ ਠੰਢਾ ॥ ਜਨਮ ਮਰਣ ਕੀ ਮਿਟਵੀ ਡੰਝਾ ॥ ਕਰੁ ਗਹਿ ਕਾਢਿ ਲੀਏ ਪ੍ਰਭਿ ਅਪੁਨੈ ਅਮਿਓ ਧਾਰਿ ਦ੍ਰਿਸਟੰਗਨਾ ॥੧੦॥ ਏਕੋ ਏਕੁ ਰਵਿਆ ਸਭ ਠਾਈ ॥ ਤਿਸੁ ਬਿਨੁ ਦੂਜਾ ਕੋਈ ਨਾਹੀ ॥ ਆਦਿ ਮਧਿ ਅੰਤਿ ਪ੍ਰਭੁ ਰਵਿਆ ਤ੍ਰਿਸਨ ਬੁਝੀ ਭਰਮੰਗਨਾ ॥੧੧॥ ਗੁਰੁ ਪਰਮੇਸਰੁ ਗੁਰੁ ਗੋਬਿੰਦੁ ॥ ਗੁਰੁ ਕਰਤਾ ਗੁਰੁ ਸਦ ਬਖਸਿੰਦੁ ॥ ਗੁਰ ਜਪੁ ਜਾਪਿ ਜਪਤ ਫਲੁ ਪਾਇਆ ਗਿਆਨ ਦੀਪਕੁ ਸੰਤ ਸੰਗਨਾ ॥੧੨॥ ਜੋ ਪੇਖਾ ਸੋ ਸਭੁ ਕਿਛੁ ਸੁਆਮੀ ॥ ਜੋ ਸੁਣਨਾ ਸੋ ਪ੍ਰਭ ਕੀ ਬਾਣੀ ॥ ਜੋ ਕੀਨੋ ਸੋ ਤੁਮਹਿ ਕਰਾਇਓ ਸਰਣਿ ਸਹਾਈ ਸੰਤਹ ਤਨਾ ॥੧੩॥ ਜਾਚਕੁ ਜਾਚੈ ਤੁਮਹਿ ਅਰਾਧੈ ॥ ਪਤਿਤ ਪਾਵਨ ਪੂਰਨ ਪ੍ਰਭ ਸਾਧੈ ॥ ਏਕੋ ਦਾਨੁ ਸਰਬ ਸੁਖ ਗੁਣ ਨਿਧਿ ਆਨ ਮੰਗਨ ਨਿਹਕਿੰਚਨਾ ॥੧੪॥