ਕਾਇਆ ਪਾਤ੍ਰੁ ਪ੍ਰਭੁ ਕਰਣੈਹਾਰਾ ॥ ਲਗੀ ਲਾਗਿ ਸੰਤ ਸੰਗਾਰਾ ॥ ਨਿਰਮਲ ਸੋਇ ਬਣੀ ਹਰਿ ਬਾਣੀ ਮਨੁ ਨਾਮਿ ਮਜੀਠੈ ਰੰਗਨਾ ॥੧੫॥ ਸੋਲਹ ਕਲਾ ਸੰਪੂਰਨ ਫਲਿਆ ॥ ਅਨੰਤ ਕਲਾ ਹੋਇ ਠਾਕੁਰੁ ਚੜਿਆ ॥ ਅਨਦ ਬਿਨੋਦ ਹਰਿ ਨਾਮਿ ਸੁਖ ਨਾਨਕ ਅੰਮ੍ਰਿਤ ਰਸੁ ਹਰਿ ਭੁੰਚਨਾ ॥੧੬॥੨॥੯॥

ੴ ਸਤਿਗੁਰ ਪ੍ਰਸਾਦਿ ॥

ਮਾਰੂ ਸੋਲਹੇ ਮਹਲਾ ੫ ॥ ਤੂ ਸਾਹਿਬੁ ਹਉ ਸੇਵਕੁ ਕੀਤਾ ॥ ਜੀਉ ਪਿੰਡੁ ਸਭੁ ਤੇਰਾ ਦੀਤਾ ॥ ਕਰਨ ਕਰਾਵਨ ਸਭੁ ਤੂਹੈ ਤੂਹੈ ਹੈ ਨਾਹੀ ਕਿਛੁ ਅਸਾੜਾ ॥੧॥ ਤੁਮਹਿ ਪਠਾਏ ਤਾ ਜਗ ਮਹਿ ਆਏ ॥ ਜੋ ਤੁਧੁ ਭਾਣਾ ਸੇ ਕਰਮ ਕਮਾਏ ॥ ਤੁਝ ਤੇ ਬਾਹਰਿ ਕਿਛੂ ਨ ਹੋਆ ਤਾ ਭੀ ਨਾਹੀ ਕਿਛੁ ਕਾੜਾ ॥੨॥ ਊਹਾ ਹੁਕਮੁ ਤੁਮਾਰਾ ਸੁਣੀਐ ॥ ਈਹਾ ਹਰਿ ਜਸੁ ਤੇਰਾ ਭਣੀਐ ॥ ਆਪੇ ਲੇਖ ਅਲੇਖੈ ਆਪੇ ਤੁਮ ਸਿਉ ਨਾਹੀ ਕਿਛੁ ਝਾੜਾ ॥੩॥ ਤੂ ਪਿਤਾ ਸਭਿ ਬਾਰਿਕ ਥਾਰੇ ॥ ਜਿਉ ਖੇਲਾਵਹਿ ਤਿਉ ਖੇਲਣਹਾਰੇ ॥ ਉਝੜ ਮਾਰਗੁ ਸਭੁ ਤੁਮ ਹੀ ਕੀਨਾ ਚਲੈ ਨਾਹੀ ਕੋ ਵੇਪਾੜਾ ॥੪॥ ਇਕਿ ਬੈਸਾਇ ਰਖੇ ਗ੍ਰਿਹ ਅੰਤਰਿ ॥ ਇਕਿ ਪਠਾਏ ਦੇਸ ਦਿਸੰਤਰਿ ॥ ਇਕ ਹੀ ਕਉ ਘਾਸੁ ਇਕ ਹੀ ਕਉ ਰਾਜਾ ਇਨ ਮਹਿ ਕਹੀਐ ਕਿਆ ਕੂੜਾ ॥੫॥ ਕਵਨ ਸੁ ਮੁਕਤੀ ਕਵਨ ਸੁ ਨਰਕਾ ॥ ਕਵਨੁ ਸੰਸਾਰੀ ਕਵਨੁ ਸੁ ਭਗਤਾ ॥ ਕਵਨ ਸੁ ਦਾਨਾ ਕਵਨੁ ਸੁ ਹੋਛਾ ਕਵਨ ਸੁ ਸੁਰਤਾ ਕਵਨੁ ਜੜਾ ॥੬॥ ਹੁਕਮੇ ਮੁਕਤੀ ਹੁਕਮੇ ਨਰਕਾ ॥ ਹੁਕਮਿ ਸੰਸਾਰੀ ਹੁਕਮੇ ਭਗਤਾ ॥ ਹੁਕਮੇ ਹੋਛਾ ਹੁਕਮੇ ਦਾਨਾ ਦੂਜਾ ਨਾਹੀ ਅਵਰੁ ਧੜਾ ॥੭॥ ਸਾਗਰੁ ਕੀਨਾ ਅਤਿ ਤੁਮ ਭਾਰਾ ॥ ਇਕਿ ਖੜੇ ਰਸਾਤਲਿ ਕਰਿ ਮਨਮੁਖ ਗਾਵਾਰਾ ॥ ਇਕਨਾ ਪਾਰਿ ਲੰਘਾਵਹਿ ਆਪੇ ਸਤਿਗੁਰੁ ਜਿਨ ਕਾ ਸਚੁ ਬੇੜਾ ॥੮॥ ਕਉਤਕੁ ਕਾਲੁ ਇਹੁ ਹੁਕਮਿ ਪਠਾਇਆ ॥ ਜੀਅ ਜੰਤ ਓਪਾਇ ਸਮਾਇਆ ॥ ਵੇਖੈ ਵਿਗਸੈ ਸਭਿ ਰੰਗ ਮਾਣੇ ਰਚਨੁ ਕੀਨਾ ਇਕੁ ਆਖਾੜਾ ॥੯॥ ਵਡਾ ਸਾਹਿਬੁ ਵਡੀ ਨਾਈ ॥ ਵਡ ਦਾਤਾਰੁ ਵਡੀ ਜਿਸੁ ਜਾਈ ॥ ਅਗਮ ਅਗੋਚਰੁ ਬੇਅੰਤ ਅਤੋਲਾ ਹੈ ਨਾਹੀ ਕਿਛੁ ਆਹਾੜਾ ॥੧੦॥ ਕੀਮਤਿ ਕੋਇ ਨ ਜਾਣੈ ਦੂਜਾ ॥ ਆਪੇ ਆਪਿ ਨਿਰੰਜਨ ਪੂਜਾ ॥ ਆਪਿ ਸੁ ਗਿਆਨੀ ਆਪਿ ਧਿਆਨੀ ਆਪਿ ਸਤਵੰਤਾ ਅਤਿ ਗਾੜਾ ॥੧੧॥ ਕੇਤੜਿਆ ਦਿਨ ਗੁਪਤੁ ਕਹਾਇਆ ॥ ਕੇਤੜਿਆ ਦਿਨ ਸੁੰਨਿ ਸਮਾਇਆ ॥ ਕੇਤੜਿਆ ਦਿਨ ਧੁੰਧੂਕਾਰਾ ਆਪੇ ਕਰਤਾ ਪਰਗਟੜਾ ॥੧੨॥ ਆਪੇ ਸਕਤੀ ਸਬਲੁ

error: Content is protected !!