ਕਹਾਇਆ ॥ ਆਪੇ ਸੂਰਾ ਅਮਰੁ ਚਲਾਇਆ ॥ ਆਪੇ ਸਿਵ ਵਰਤਾਈਅਨੁ ਅੰਤਰਿ ਆਪੇ ਸੀਤਲੁ ਠਾਰੁ ਗੜਾ ॥੧੩॥ ਜਿਸਹਿ ਨਿਵਾਜੇ ਗੁਰਮੁਖਿ ਸਾਜੇ ॥ ਨਾਮੁ ਵਸੈ ਤਿਸੁ ਅਨਹਦ ਵਾਜੇ ॥ ਤਿਸ ਹੀ ਸੁਖੁ ਤਿਸ ਹੀ ਠਕੁਰਾਈ ਤਿਸਹਿ ਨ ਆਵੈ ਜਮੁ ਨੇੜਾ ॥੧੪॥ ਕੀਮਤਿ ਕਾਗਦ ਕਹੀ ਨ ਜਾਈ ॥ ਕਹੁ ਨਾਨਕ ਬੇਅੰਤ ਗੁਸਾਈ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਹਾਥਿ ਤਿਸੈ ਕੈ ਨੇਬੇੜਾ ॥੧੫॥ ਤਿਸਹਿ ਸਰੀਕੁ ਨਾਹੀ ਰੇ ਕੋਈ ॥ ਕਿਸ ਹੀ ਬੁਤੈ ਜਬਾਬੁ ਨ ਹੋਈ ॥ ਨਾਨਕ ਕਾ ਪ੍ਰਭੁ ਆਪੇ ਆਪੇ ਕਰਿ ਕਰਿ ਵੇਖੈ ਚੋਜ ਖੜਾ ॥੧੬॥੧॥੧੦॥ ਮਾਰੂ ਮਹਲਾ ੫ ॥ ਅਚੁਤ ਪਾਰਬ੍ਰਹਮ ਪਰਮੇਸੁਰ ਅੰਤਰਜਾਮੀ ॥ ਮਧੁਸੂਦਨ ਦਾਮੋਦਰ ਸੁਆਮੀ ॥ ਰਿਖੀਕੇਸ ਗੋਵਰਧਨ ਧਾਰੀ ਮੁਰਲੀ ਮਨੋਹਰ ਹਰਿ ਰੰਗਾ ॥੧॥ ਮੋਹਨ ਮਾਧਵ ਕ੍ਰਿਨਸ ਮੁਰਾਰੇ ॥ ਜਗਦੀਸੁਰ ਹਰਿ ਜੀਉ ਅਸੁਰ ਸੰਘਾਰੇ ॥ ਜਗਜੀਵਨ ਅਬਿਨਾਸੀ ਠਾਕੁਰ ਘਟ ਘਟ ਵਾਸੀ ਹੈ ਸੰਗਾ ॥੨॥ ਧਰਣੀਧਰ ਈਸ ਨਰਸਿੰਘ ਨਾਰਾਇਣ ॥ ਦਾੜਾ ਅਗ੍ਰੇ ਪ੍ਰਿਥਮਿ ਧਰਾਇਣ ॥ ਬਾਵਨ ਰੂਪੁ ਕੀਆ ਤੁਧੁ ਕਰਤੇ ਸਭ ਹੀ ਸੇਤੀ ਹੈ ਚੰਗਾ ॥੩॥ ਸ੍ਰੀ ਰਾਮਚੰਦ ਜਿਸੁ ਰੂਪੁ ਨ ਰੇਖਿਆ ॥ ਬਨਵਾਲੀ ਚਕ੍ਰਪਾਣਿ ਦਰਸਿ ਅਨੂਪਿਆ ॥ ਸਹਸ ਨੇਤ੍ਰ ਮੂਰਤਿ ਹੈ ਸਹਸਾ ਇਕੁ ਦਾਤਾ ਸਭ ਹੈ ਮੰਗਾ ॥੪॥ ਭਗਤਿ ਵਛਲੁ ਅਨਾਥਹ ਨਾਥੇ ॥ ਗੋਪੀ ਨਾਥੁ ਸਗਲ ਹੈ ਸਾਥੇ ॥ ਬਾਸੁਦੇਵ ਨਿਰੰਜਨ ਦਾਤੇ ਬਰਨਿ ਨ ਸਾਕਉ ਗੁਣ ਅੰਗਾ ॥੫॥ ਮੁਕੰਦ ਮਨੋਹਰ ਲਖਮੀ ਨਾਰਾਇਣ ॥ ਦ੍ਰੋਪਤੀ ਲਜਾ ਨਿਵਾਰਿ ਉਧਾਰਣ ॥ ਕਮਲਾਕੰਤ ਕਰਹਿ ਕੰਤੂਹਲ ਅਨਦ ਬਿਨੋਦੀ ਨਿਹਸੰਗਾ ॥੬॥ ਅਮੋਘ ਦਰਸਨ ਆਜੂਨੀ ਸੰਭਉ ॥ ਅਕਾਲ ਮੂਰਤਿ ਜਿਸੁ ਕਦੇ ਨਾਹੀ ਖਉ ॥ ਅਬਿਨਾਸੀ ਅਬਿਗਤ ਅਗੋਚਰ ਸਭੁ ਕਿਛੁ ਤੁਝ ਹੀ ਹੈ ਲਗਾ ॥੭॥ ਸ੍ਰੀਰੰਗ ਬੈਕੁੰਠ ਕੇ ਵਾਸੀ ॥ ਮਛੁ ਕਛੁ ਕੂਰਮੁ ਆਗਿਆ ਉਤਰਾਸੀ ॥ ਕੇਸਵ ਚਲਤ ਕਰਹਿ ਨਿਰਾਲੇ ਕੀਤਾ ਲੋੜਹਿ ਸੋ ਹੋਇਗਾ ॥੮॥ ਨਿਰਾਹਾਰੀ ਨਿਰਵੈਰੁ ਸਮਾਇਆ ॥ ਧਾਰਿ ਖੇਲੁ ਚਤੁਰਭੁਜੁ ਕਹਾਇਆ ॥ ਸਾਵਲ ਸੁੰਦਰ ਰੂਪ ਬਣਾਵਹਿ ਬੇਨੁ ਸੁਣਤ ਸਭ ਮੋਹੈਗਾ ॥੯॥ ਬਨਮਾਲਾ ਬਿਭੂਖਨ ਕਮਲ ਨੈਨ ॥ ਸੁੰਦਰ ਕੁੰਡਲ ਮੁਕਟ ਬੈਨ ॥ ਸੰਖ ਚਕ੍ਰ ਗਦਾ ਹੈ ਧਾਰੀ ਮਹਾ ਸਾਰਥੀ ਸਤਸੰਗਾ ॥੧੦॥ ਪੀਤ ਪੀਤੰਬਰ ਤ੍ਰਿਭਵਣ ਧਣੀ ॥ ਜਗੰਨਾਥੁ ਗੋਪਾਲੁ ਮੁਖਿ ਭਣੀ ॥ ਸਾਰਿੰਗਧਰ ਭਗਵਾਨ ਬੀਠੁਲਾ ਮੈ ਗਣਤ ਨ ਆਵੈ ਸਰਬੰਗਾ ॥੧੧॥ ਨਿਹਕੰਟਕੁ ਨਿਹਕੇਵਲੁ ਕਹੀਐ ॥ ਧਨੰਜੈ ਜਲਿ ਥਲਿ ਹੈ