ਮਹੀਐ ॥ ਮਿਰਤ ਲੋਕ ਪਇਆਲ ਸਮੀਪਤ ਅਸਥਿਰ ਥਾਨੁ ਜਿਸੁ ਹੈ ਅਭਗਾ ॥੧੨॥ ਪਤਿਤ ਪਾਵਨ ਦੁਖ ਭੈ ਭੰਜਨੁ ॥ ਅਹੰਕਾਰ ਨਿਵਾਰਣੁ ਹੈ ਭਵ ਖੰਡਨੁ ॥ ਭਗਤੀ ਤੋਖਿਤ ਦੀਨ ਕ੍ਰਿਪਾਲਾ ਗੁਣੇ ਨ ਕਿਤ ਹੀ ਹੈ ਭਿਗਾ ॥੧੩॥ ਨਿਰੰਕਾਰੁ ਅਛਲ ਅਡੋਲੋ ॥ ਜੋਤਿ ਸਰੂਪੀ ਸਭੁ ਜਗੁ ਮਉਲੋ ॥ ਸੋ ਮਿਲੈ ਜਿਸੁ ਆਪਿ ਮਿਲਾਏ ਆਪਹੁ ਕੋਇ ਨ ਪਾਵੈਗਾ ॥੧੪॥ ਆਪੇ ਗੋਪੀ ਆਪੇ ਕਾਨਾ ॥ ਆਪੇ ਗਊ ਚਰਾਵੈ ਬਾਨਾ ॥ ਆਪਿ ਉਪਾਵਹਿ ਆਪਿ ਖਪਾਵਹਿ ਤੁਧੁ ਲੇਪੁ ਨਹੀ ਇਕੁ ਤਿਲੁ ਰੰਗਾ ॥੧੫॥ ਏਕ ਜਿਹਬਾ ਗੁਣ ਕਵਨ ਵਖਾਣੈ ॥ ਸਹਸ ਫਨੀ ਸੇਖ ਅੰਤੁ ਨ ਜਾਨੈ ॥ ਨਵਤਨ ਨਾਮ ਜਪੈ ਦਿਨੁ ਰਾਤੀ ਇਕੁ ਗੁਣੁ ਨਾਹੀ ਪ੍ਰਭ ਕਹਿ ਸੰਗਾ ॥੧੬॥ ਓਟ ਗਹੀ ਜਗਤ ਪਿਤ ਸਰਣਾਇਆ ॥ ਭੈ ਭਇਆਨਕ ਜਮਦੂਤ ਦੁਤਰ ਹੈ ਮਾਇਆ ॥ ਹੋਹੁ ਕ੍ਰਿਪਾਲ ਇਛਾ ਕਰਿ ਰਾਖਹੁ ਸਾਧ ਸੰਤਨ ਕੈ ਸੰਗਿ ਸੰਗਾ ॥੧੭॥ ਦ੍ਰਿਸਟਿਮਾਨ ਹੈ ਸਗਲ ਮਿਥੇਨਾ ॥ ਇਕੁ ਮਾਗਉ ਦਾਨੁ ਗੋਬਿਦ ਸੰਤ ਰੇਨਾ ॥ ਮਸਤਕਿ ਲਾਇ ਪਰਮ ਪਦੁ ਪਾਵਉ ਜਿਸੁ ਪ੍ਰਾਪਤਿ ਸੋ ਪਾਵੈਗਾ ॥੧੮॥ ਜਿਨ ਕਉ ਕ੍ਰਿਪਾ ਕਰੀ ਸੁਖਦਾਤੇ ॥ ਤਿਨ ਸਾਧੂ ਚਰਣ ਲੈ ਰਿਦੈ ਪਰਾਤੇ ॥ ਸਗਲ ਨਾਮ ਨਿਧਾਨੁ ਤਿਨ ਪਾਇਆ ਅਨਹਦ ਸਬਦ ਮਨਿ ਵਾਜੰਗਾ ॥੧੯॥ ਕਿਰਤਮ ਨਾਮ ਕਥੇ ਤੇਰੇ ਜਿਹਬਾ ॥ ਸਤਿ ਨਾਮੁ ਤੇਰਾ ਪਰਾ ਪੂਰਬਲਾ ॥ ਕਹੁ ਨਾਨਕ ਭਗਤ ਪਏ ਸਰਣਾਈ ਦੇਹੁ ਦਰਸੁ ਮਨਿ ਰੰਗੁ ਲਗਾ ॥੨੦॥ ਤੇਰੀ ਗਤਿ ਮਿਤਿ ਤੂਹੈ ਜਾਣਹਿ ॥ ਤੂ ਆਪੇ ਕਥਹਿ ਤੈ ਆਪਿ ਵਖਾਣਹਿ ॥ ਨਾਨਕ ਦਾਸੁ ਦਾਸਨ ਕੋ ਕਰੀਅਹੁ ਹਰਿ ਭਾਵੈ ਦਾਸਾ ਰਾਖੁ ਸੰਗਾ ॥੨੧॥੨॥੧੧॥ ਮਾਰੂ ਮਹਲਾ ੫ ॥ ਅਲਹ ਅਗਮ ਖੁਦਾਈ ਬੰਦੇ ॥ ਛੋਡਿ ਖਿਆਲ ਦੁਨੀਆ ਕੇ ਧੰਧੇ ॥ ਹੋਇ ਪੈ ਖਾਕ ਫਕੀਰ ਮੁਸਾਫਰੁ ਇਉਂ ਦਰਵੇਸੁ ਕਬੂਲੁ ਦਰਾ ॥੧॥ ਸਚੁ ਨਮਾਜ਼ ਯਕੀਨ ਮੁਸਲਾ ॥ ਮਨਸਾ ਮਾਰਿ ਨਿਵਾਰਹੁ ਆਸਾ ॥ ਦੇਹ ਮਸੀਤਿ ਮਨੁ ਮਉਲਾਣਾ ਕਲਮ ਖੁਦਾਈ ਪਾਕੁ ਖਰਾ ॥੨॥ ਸ਼ਰੱਾ ਸ਼ਰੀਅੱਤਿ ਲੇ ਕੱਮਾਵਹੁ ॥ ਤਰੀਕਤਿ ਤਰਕ ਖੋਜਿ ਟੋਲਾਵਹੁ ॥ ਮਾਰਫਤਿ ਮਨੁ ਮਾਰਹੁ ਅਬਦਾਲਾ ਮਿਲਹੁ ਹਕੀਕਤਿ ਜਿਤੁ ਫਿਰਿ ਨ ਮਰਾ ॥੩॥ ਕੁਰਾਣੁ ਕਤੇਬ ਦਿਲ ਮਾਹਿ ਕਮਾਹੀ ॥ ਦਸ ਅਉਰਤਿ ਰਾਖਹੁ ਬਦ ਰਾਹੀ ॥ ਪੰਚ ਮਰਦ ਸਿਦਕਿ ਲੇ ਬਾਧਹੁ ਖੈਰ ਸਬੂਰੀ ਕਬੂਲੁ ਪਰਾ ॥੪॥ ਮਕਾ ਮਿਹਰ ਰੋਜਾ ਪੈ ਖਾਕਾ ॥ ਭਿਸਤੁ ਪੀਰ ਲਫਜ ਕਮਾਇ ਅੰਦਾਜਾ ॥ ਹੂਰ ਨੂਰ ਮੁਸਕੁ ਖੁਦਾਇਆ ਬੰਦਗੀ ਅਲਹ ਆਲਾ ਹੁਜਰਾ ॥੫॥