ਸਚੁ ਕਮਾਵੈ ਸੋਈ ਕਾਜੀ ॥ ਜੋ ਦਿਲੁ ਸੋਧੈ ਸੋਈ ਹਾਜੀ ॥ ਸੋ ਮੁਲਾ ਮਲਊਨ ਨਿਵਾਰੈ ਸੋ ਦਰਵੇਸੁ ਜਿਸੁ ਸਿਫਤਿ ਧਰਾ ॥੬॥ ਸਭੇ ਵਖਤ ਸਭੇ ਕਰਿ ਵੇਲਾ ॥ ਖਾਲਕੁ ਯਾਦਿ ਦਿਲੈ ਮਹਿ ਮਉਲਾ ॥ ਤਸਬੀ ਯਾਦਿ ਕਰਹੁ ਦਸ ਮਰਦਨ ਸੁੰਨਤਿ ਸੀਲੁ ਬੰਧਾਨ ਬਰਾ ॥੭॥ ਦਿਲ ਮਹਿ ਜਾਨਹੁ ਸਭ ਫਿਲਹਾਲਾ ॥ ਖਿਲਖਾਨਾ ਬਿਰਾਦਰ ਹਮੂ ਜੰਜਾਲਾ ॥ ਮੀਰ ਮਲਕ ਉਮਰੇ ਫਨਾਹਿਆ ਏਕ ਮੁਕਾਮ ਖੁਦਾਇ ਦਰਾ ॥੮॥ ਅਵਲਿ ਸਿਫਤਿ ਦੂਜੀ ਸਾਬੂਰੀ ॥ ਤੀਜੈ ਹਲੇਮੀ ਚਉਥੈ ਖੈਰੀ ॥ ਪੰਜਵੈ ਪੰਜੇ ਇਕਤੁ ਮੁਕਾਮੈ ਏਹਿ ਪੰਜਿ ਵਖਤ ਤੇਰੇ ਅਪਰਪਰਾ ॥੯॥ ਸਗਲੀ ਜਾਨਿ ਕਰਹੁ ਮਉਦੀਫਾ ॥ ਬਦ ਅਮਲ ਛੋਡਿ ਕਰਹੁ ਹਥਿ ਕੂਜਾ ॥ ਖੁਦਾਇ ਏਕੁ ਬੁਝਿ ਦੇਵਹੁ ਬਾਂਗਾਂ ਬੁਰਗੂ ਬਰਖੁਰਦਾਰ ਖਰਾ ॥੧੦॥ ਹਕੁ ਹਲਾਲੁ ਬਖੋਰਹੁ ਖਾਣਾ ॥ ਦਿਲ ਦਰੀਆਉ ਧੋਵਹੁ ਮੈਲਾਣਾ ॥ ਪੀਰੁ ਪਛਾਣੈ ਭਿਸਤੀ ਸੋਈ ਅਜਰਾਈਲੁ ਨ ਦੋਜ ਠਰਾ ॥੧੧॥ ਕਾਇਆ ਕਿਰਦਾਰ ਅਉਰਤ ਯਕੀਨਾ ॥ ਰੰਗ ਤਮਾਸੇ ਮਾਣਿ ਹਕੀਨਾ ॥ ਨਾਪਾਕ ਪਾਕੁ ਕਰਿ ਹਦੂਰਿ ਹਦੀਸਾ ਸਾਬਤਿ ਸੂਰਤਿ ਦਸਤਾਰ ਸਿਰਾ ॥੧੨॥ ਮੁਸਲਮਾਨੁ ਮੋਮ ਦਿਲ ਹੋਵੈ ॥ ਅੰਤਰ ਕੀ ਮਲੁ ਦਿਲ ਤੇ ਧੋਵੈ ॥ ਦੁਨੀਆਂ ਰੰਗੁ ਨ ਆਵੈ ਨੇੜੈ ਜਿਉ ਕੁਸਮ ਪਾਟੁ ਘਿਉ ਪਾਕੁ ਹਰਾ ॥੧੩॥ ਜਾ ਕਉ ਮਿਹਰ ਮਿਹਰ ਮਿਹਰਵਾਨਾ ॥ ਸੋਈ ਮਰਦੁ ਮਰਦੁ ਮਰਦਾਨਾ ॥ ਸੋਈ ਸੇਖੁ ਮਸਾਇਕੁ ਹਾਜੀ ਸੋ ਬੰਦਾ ਜਿਸੁ ਨਜਰਿ ਨਰਾ ॥੧੪॥ ਕੁਦਰਤਿ ਕਾਦਰ ਕਰਣ ਕਰੀਮਾ ॥ ਸਿਫਤਿ ਮੁਹਬਤਿ ਅਥਾਹ ਰਹੀਮਾ ॥ ਹਕੁ ਹੁਕਮੁ ਸਚੁ ਖੁਦਾਇਆ ਬੁਝਿ ਨਾਨਕ ਬੰਦਿ ਖਲਾਸ ਤਰਾ ॥੧੫॥੩॥੧੨॥ ਮਾਰੂ ਮਹਲਾ ੫ ॥ ਪਾਰਬ੍ਰਹਮ ਸਭ ਊਚ ਬਿਰਾਜੇ ॥ ਆਪੇ ਥਾਪਿ ਉਥਾਪੇ ਸਾਜੇ ॥ ਪ੍ਰਭ ਕੀ ਸਰਣਿ ਗਹਤ ਸੁਖੁ ਪਾਈਐ ਕਿਛੁ ਭਉ ਨ ਵਿਆਪੈ ਬਾਲ ਕਾ ॥੧॥ ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥ ਰਕਤ ਕਿਰਮ ਮਹਿ ਨਹੀ ਸੰਘਾਰਿਆ ॥ ਅਪਨਾ ਸਿਮਰਨੁ ਦੇ ਪ੍ਰਤਿਪਾਲਿਆ ਓਹੁ ਸਗਲ ਘਟਾ ਕਾ ਮਾਲਕਾ ॥੨॥ ਚਰਣ ਕਮਲ ਸਰਣਾਈ ਆਇਆ ॥ ਸਾਧਸੰਗਿ ਹੈ ਹਰਿ ਜਸੁ ਗਾਇਆ ॥ ਜਨਮ ਮਰਣ ਸਭਿ ਦੂਖ ਨਿਵਾਰੇ ਜਪਿ ਹਰਿ ਹਰਿ ਭਉ ਨਹੀ ਕਾਲ ਕਾ ॥੩॥ ਸਮਰਥ ਅਕਥ ਅਗੋਚਰ ਦੇਵਾ ॥ ਜੀਅ ਜੰਤ ਸਭਿ ਤਾ ਕੀ ਸੇਵਾ ॥ ਅੰਡਜ ਜੇਰਜ ਸੇਤਜ ਉਤਭੁਜ ਬਹੁ ਪਰਕਾਰੀ ਪਾਲਕਾ ॥੪॥ ਤਿਸਹਿ ਪਰਾਪਤਿ ਹੋਇ ਨਿਧਾਨਾ ॥ ਰਾਮ ਨਾਮ ਰਸੁ ਅੰਤਰਿ ਮਾਨਾ ॥ ਕਰੁ ਗਹਿ ਲੀਨੇ ਅੰਧ ਕੂਪ

error: Content is protected !!