ਕਿਉ ਕੀਮਤਿ ਕੀਜੈ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਵਰਤੀਜੈ ॥ ਗੁਰਮੁਖਿ ਸਦਾ ਸਲਾਹੀਐ ਸਚੁ ਕੀਮਤਿ ਕੀਜੈ ॥ ਗੁਰ ਸਬਦੀ ਕਮਲੁ ਵਿਗਸਿਆ ਇਵ ਹਰਿ ਰਸੁ ਪੀਜੈ ॥ ਆਵਣ ਜਾਣਾ ਠਾਕਿਆ ਸੁਖਿ ਸਹਜਿ ਸਵੀਜੈ ॥੭॥ ਸਲੋਕੁ ਮਃ ੧ ॥ ਨਾ ਮੈਲਾ ਨਾ ਧੁੰਧਲਾ ਨਾ ਭਗਵਾ ਨਾ ਕਚੁ ॥ ਨਾਨਕ ਲਾਲੋ ਲਾਲੁ ਹੈ ਸਚੈ ਰਤਾ ਸਚੁ ॥੧॥ ਮਃ ੩ ॥ ਸਹਜਿ ਵਣਸਪਤਿ ਫੁਲੁ ਫਲੁ ਭਵਰੁ ਵਸੈ ਭੈ ਖੰਡਿ ॥ ਨਾਨਕ ਤਰਵਰੁ ਏਕੁ ਹੈ ਏਕੋ ਫੁਲੁ ਭਿਰੰਗੁ ॥੨॥ ਪਉੜੀ ॥ ਜੋ ਜਨ ਲੂਝਹਿ ਮਨੈ ਸਿਉ ਸੇ ਸੂਰੇ ਪਰਧਾਨਾ ॥ ਹਰਿ ਸੇਤੀ ਸਦਾ ਮਿਲਿ ਰਹੇ ਜਿਨੀ ਆਪੁ ਪਛਾਨਾ ॥ ਗਿਆਨੀਆ ਕਾ ਇਹੁ ਮਹਤੁ ਹੈ ਮਨ ਮਾਹਿ ਸਮਾਨਾ ॥ ਹਰਿ ਜੀਉ ਕਾ ਮਹਲੁ ਪਾਇਆ ਸਚੁ ਲਾਇ ਧਿਆਨਾ ॥ ਜਿਨ ਗੁਰ ਪਰਸਾਦੀ ਮਨੁ ਜੀਤਿਆ ਜਗੁ ਤਿਨਹਿ ਜਿਤਾਨਾ ॥੮॥ ਸਲੋਕੁ ਮਃ ੩ ॥ ਜੋਗੀ ਹੋਵਾ ਜਗਿ ਭਵਾ ਘਰਿ ਘਰਿ ਭੀਖਿਆ ਲੇਉ ॥ ਦਰਗਹ ਲੇਖਾ ਮੰਗੀਐ ਕਿਸੁ ਕਿਸੁ ਉਤਰੁ ਦੇਉ ॥ ਭਿਖਿਆ ਨਾਮੁ ਸੰਤੋਖੁ ਮੜੀ ਸਦਾ ਸਚੁ ਹੈ ਨਾਲਿ ॥ ਭੇਖੀ ਹਾਥ ਨ ਲਧੀਆ ਸਭ ਬਧੀ ਜਮਕਾਲਿ ॥ ਨਾਨਕ ਗਲਾ ਝੂਠੀਆ ਸਚਾ ਨਾਮੁ ਸਮਾਲਿ ॥੧॥ ਮਃ ੩ ॥ ਜਿਤੁ ਦਰਿ ਲੇਖਾ ਮੰਗੀਐ ਸੋ ਦਰੁ ਸੇਵਹੁ ਨ ਕੋਇ ॥ ਐਸਾ ਸਤਿਗੁਰੁ ਲੋੜਿ ਲਹੁ ਜਿਸੁ ਜੇਵਡੁ ਅਵਰੁ ਨ ਕੋਇ ॥ ਤਿਸੁ ਸਰਣਾਈ ਛੂਟੀਐ ਲੇਖਾ ਮੰਗੈ ਨ ਕੋਇ ॥ ਸਚੁ ਦ੍ਰਿੜਾਏ ਸਚੁ ਦ੍ਰਿੜੁ ਸਚਾ ਓਹੁ ਸਬਦੁ ਦੇਇ ॥ ਹਿਰਦੈ ਜਿਸ ਦੈ ਸਚੁ ਹੈ ਤਨੁ ਮਨੁ ਭੀ ਸਚਾ ਹੋਇ ॥ ਨਾਨਕ ਸਚੈ ਹੁਕਮਿ ਮੰਨਿਐ ਸਚੀ ਵਡਿਆਈ ਦੇਇ ॥ ਸਚੇ ਮਾਹਿ ਸਮਾਵਸੀ ਜਿਸ ਨੋ ਨਦਰਿ ਕਰੇਇ ॥੨॥ ਪਉੜੀ ॥ ਸੂਰੇ ਏਹਿ ਨ ਆਖੀਅਹਿ ਅਹੰਕਾਰਿ ਮਰਹਿ ਦੁਖੁ ਪਾਵਹਿ ॥ ਅੰਧੇ ਆਪੁ ਨ ਪਛਾਣਨੀ ਦੂਜੈ ਪਚਿ ਜਾਵਹਿ ॥ ਅਤਿ ਕਰੋਧ ਸਿਉ ਲੂਝਦੇ ਅਗੈ ਪਿਛੈ ਦੁਖੁ ਪਾਵਹਿ ॥ ਹਰਿ ਜੀਉ ਅਹੰਕਾਰੁ ਨ ਭਾਵਈ ਵੇਦ ਕੂਕਿ ਸੁਣਾਵਹਿ ॥ ਅਹੰਕਾਰਿ ਮੁਏ ਸੇ ਵਿਗਤੀ ਗਏ ਮਰਿ ਜਨਮਹਿ ਫਿਰਿ ਆਵਹਿ ॥੯॥ ਸਲੋਕੁ ਮਃ ੩ ॥ ਕਾਗਹੁੰ ਹੋਇ ਨ ਊਜਲਾ ਲੋਹੇ ਨਾਵ ਨ ਪਾਰੁ ॥ ਪਿਰਮ ਪਦਾਰਥੁ ਮੰਨਿ ਲੈ ਧੰਨੁ ਸਵਾਰਣਹਾਰੁ ॥ ਹੁਕਮੁ ਪਛਾਣੈ ਊਜਲਾ ਸਿਰਿ ਕਾਸਟ ਲੋਹਾ ਪਾਰਿ ॥ ਤ੍ਰਿਸਨਾ ਛੋਡੈ ਭੈ ਵਸੈ ਨਾਨਕ ਕਰਣੀ ਸਾਰੁ ॥੧॥ ਮਃ ੩ ॥ ਮਾਰੂ ਮਾਰਣ ਜੋ ਗਏ ਮਾਰਿ ਨ ਸਕਹਿ ਗਵਾਰ ॥ ਨਾਨਕ ਜੇ ਇਹੁ ਮਾਰੀਐ ਗੁਰ ਸਬਦੀ ਵੀਚਾਰਿ ॥ ਏਹੁ ਮਨੁ ਮਾਰਿਆ ਨਾ ਮਰੈ ਜੇ ਲੋਚੈ ਸਭੁ ਕੋਇ ॥ ਨਾਨਕ ਮਨ ਹੀ ਕਉ ਮਨੁ ਮਾਰਸੀ ਜੇ ਸਤਿਗੁਰੁ ਭੇਟੈ

error: Content is protected !!