ਸੋਇ ॥੨॥ ਪਉੜੀ ॥ ਦੋਵੈ ਤਰਫਾ ਉਪਾਈਓਨੁ ਵਿਚਿ ਸਕਤਿ ਸਿਵ ਵਾਸਾ ॥ ਸਕਤੀ ਕਿਨੈ ਨ ਪਾਇਓ ਫਿਰਿ ਜਨਮਿ ਬਿਨਾਸਾ ॥ ਗੁਰਿ ਸੇਵਿਐ ਸਾਤਿ ਪਾਈਐ ਜਪਿ ਸਾਸ ਗਿਰਾਸਾ ॥ ਸਿਮ੍ਰਿਤਿ ਸਾਸਤ ਸੋਧਿ ਦੇਖੁ ਊਤਮ ਹਰਿ ਦਾਸਾ ॥ ਨਾਨਕ ਨਾਮ ਬਿਨਾ ਕੋ ਥਿਰੁ ਨਹੀ ਨਾਮੇ ਬਲਿ ਜਾਸਾ ॥੧੦॥ ਸਲੋਕੁ ਮਃ ੩ ॥ ਹੋਵਾ ਪੰਡਿਤੁ ਜੋਤਿਕੀ ਵੇਦ ਪੜਾ ਮੁਖਿ ਚਾਰਿ ॥ ਨਵ ਖੰਡ ਮਧੇ ਪੂਜੀਆ ਅਪਣੈ ਚਜਿ ਵੀਚਾਰਿ ॥ ਮਤੁ ਸਚਾ ਅਖਰੁ ਭੁਲਿ ਜਾਇ ਚਉਕੈ ਭਿਟੈ ਨ ਕੋਇ ॥ ਝੂਠੇ ਚਉਕੇ ਨਾਨਕਾ ਸਚਾ ਏਕੋ ਸੋਇ ॥੧॥ ਮਃ ੩ ॥ ਆਪਿ ਉਪਾਏ ਕਰੇ ਆਪਿ ਆਪੇ ਨਦਰਿ ਕਰੇਇ ॥ ਆਪੇ ਦੇ ਵਡਿਆਈਆ ਕਹੁ ਨਾਨਕ ਸਚਾ ਸੋਇ ॥੨॥ ਪਉੜੀ ॥ ਕੰਟਕੁ ਕਾਲੁ ਏਕੁ ਹੈ ਹੋਰੁ ਕੰਟਕੁ ਨ ਸੂਝੈ ॥ ਅਫਰਿਓ ਜਗ ਮਹਿ ਵਰਤਦਾ ਪਾਪੀ ਸਿਉ ਲੂਝੈ ॥ ਗੁਰ ਸਬਦੀ ਹਰਿ ਭੇਦੀਐ ਹਰਿ ਜਪਿ ਹਰਿ ਬੂਝੈ ॥ ਸੋ ਹਰਿ ਸਰਣਾਈ ਛੁਟੀਐ ਜੋ ਮਨ ਸਿਉ ਜੂਝੈ ॥ ਮਨਿ ਵੀਚਾਰਿ ਹਰਿ ਜਪੁ ਕਰੇ ਹਰਿ ਦਰਗਹ ਸੀਝੈ ॥੧੧॥ ਸਲੋਕੁ ਮਃ ੧ ॥ ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ ॥ ਸਾਹਿਬੁ ਲੇਖਾ ਮੰਗਸੀ ਦੁਨੀਆ ਦੇਖਿ ਨ ਭੂਲੁ ॥ ਦਿਲ ਦਰਬਾਨੀ ਜੋ ਕਰੇ ਦਰਵੇਸੀ ਦਿਲੁ ਰਾਸਿ ॥ ਇਸਕ ਮੁਹਬਤਿ ਨਾਨਕਾ ਲੇਖਾ ਕਰਤੇ ਪਾਸਿ ॥੧॥ ਮਃ ੧ ॥ ਅਲਗਉ ਜੋਇ ਮਧੂਕੜੋ ਸਾਰੰਗਪਾਣਿ ਸਬਾਇ ॥ ਹੀਰੈ ਹੀਰਾ ਬੇਧਿਆ ਨਾਨਕ ਕੰਠਿ ਸੁਭਾਇ ॥੨॥ ਪਉੜੀ ॥ ਮਨਮੁਖ ਕਾਲੁ ਵਿਆਪਦਾ ਮੋਹਿ ਮਾਇਆ ਲਾਗੇ ॥ ਖਿਨ ਮਹਿ ਮਾਰਿ ਪਛਾੜਸੀ ਭਾਇ ਦੂਜੈ ਠਾਗੇ ॥ ਫਿਰਿ ਵੇਲਾ ਹਥਿ ਨ ਆਵਈ ਜਮ ਕਾ ਡੰਡੁ ਲਾਗੇ ॥ ਤਿਨ ਜਮ ਡੰਡੁ ਨ ਲਗਈ ਜੋ ਹਰਿ ਲਿਵ ਜਾਗੇ ॥ ਸਭ ਤੇਰੀ ਤੁਧੁ ਛਡਾਵਣੀ ਸਭ ਤੁਧੈ ਲਾਗੇ ॥੧੨॥ ਸਲੋਕੁ ਮਃ ੧ ॥ ਸਰਬੇ ਜੋਇ ਅਗਛਮੀ ਦੂਖੁ ਘਨੇਰੋ ਆਥਿ ॥ ਕਾਲਰੁ ਲਾਦਸਿ ਸਰੁ ਲਾਂਘਣੋ ਲਾਭੁ ਨ ਪੂੰਜੀ ਸਾਥਿ ॥੧॥ ਮਃ ੧ ॥ ਪੂੰਜੀ ਸਾਚੋ ਨਾਮੁ ਤੂ ਅਖੁਟੋ ਦਰਬੁ ਅਪਾਰੁ ॥ ਨਾਨਕ ਵਖਰੁ ਨਿਰਮਲੋ ਧੰਨੁ ਸਾਹੁ ਵਾਪਾਰੁ ॥੨॥ ਮਃ ੧ ॥ ਪੂਰਬ ਪ੍ਰੀਤਿ ਪਿਰਾਣਿ ਲੈ ਮੋਟੋ ਠਾਕੁਰੁ ਮਾਣਿ ॥ ਮਾਥੈ ਊਭੈ ਜਮੁ ਮਾਰਸੀ ਨਾਨਕ ਮੇਲਣੁ ਨਾਮਿ ॥੩॥ ਪਉੜੀ ॥ ਆਪੇ ਪਿੰਡੁ ਸਵਾਰਿਓਨੁ ਵਿਚਿ ਨਵ ਨਿਧਿ ਨਾਮੁ ॥ ਇਕਿ ਆਪੇ ਭਰਮਿ ਭੁਲਾਇਅਨੁ ਤਿਨ ਨਿਹਫਲ ਕਾਮੁ ॥ ਇਕਨੀ ਗੁਰਮੁਖਿ ਬੁਝਿਆ ਹਰਿ ਆਤਮ ਰਾਮੁ ॥ ਇਕਨੀ ਸੁਣਿ ਕੈ ਮੰਨਿਆ ਹਰਿ ਊਤਮ ਕਾਮੁ ॥ ਅੰਤਰਿ ਹਰਿ ਰੰਗੁ ਉਪਜਿਆ ਗਾਇਆ ਹਰਿ ਗੁਣ ਨਾਮੁ ॥੧੩॥ ਸਲੋਕੁ ਮਃ ੧ ॥