ਭੋਲਤਣਿ ਭੈ ਮਨਿ ਵਸੈ ਹੇਕੈ ਪਾਧਰ ਹੀਡਿ ॥ ਅਤਿ ਡਾਹਪਣਿ ਦੁਖੁ ਘਣੋ ਤੀਨੇ ਥਾਵ ਭਰੀਡਿ ॥੧॥ ਮਃ ੧ ॥ ਮੰਦਲੁ ਬੇਦਿ ਸਿ ਬਾਜਣੋ ਘਣੋ ਧੜੀਐ ਜੋਇ ॥ ਨਾਨਕ ਨਾਮੁ ਸਮਾਲਿ ਤੂ ਬੀਜੋ ਅਵਰੁ ਨ ਕੋਇ ॥੨॥ ਮਃ ੧ ॥ ਸਾਗਰੁ ਗੁਣੀ ਅਥਾਹੁ ਕਿਨਿ ਹਾਥਾਲਾ ਦੇਖੀਐ ॥ ਵਡਾ ਬੇਪਰਵਾਹੁ ਸਤਿਗੁਰੁ ਮਿਲੈ ਤ ਪਾਰਿ ਪਵਾ ॥ ਮੰਝ ਭਰਿ ਦੁਖ ਬਦੁਖ ॥ ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥੩॥ ਪਉੜੀ ॥ ਜਿਨੀ ਅੰਦਰੁ ਭਾਲਿਆ ਗੁਰ ਸਬਦਿ ਸੁਹਾਵੈ ॥ ਜੋ ਇਛਨਿ ਸੋ ਪਾਇਦੇ ਹਰਿ ਨਾਮੁ ਧਿਆਵੈ ॥ ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਸੋ ਹਰਿ ਗੁਣ ਗਾਵੈ ॥ ਧਰਮ ਰਾਇ ਤਿਸ ਕਾ ਮਿਤ੍ਰ ਹੈ ਜਮ ਮਗਿ ਨ ਪਾਵੈ ॥ ਹਰਿ ਨਾਮੁ ਧਿਆਵੈ ਦਿਨਸੁ ਰਾਤਿ ਹਰਿ ਨਾਮਿ ਸਮਾਵੈ ॥੧੪॥ ਸਲੋਕੁ ਮਃ ੧ ॥ ਸੁਣੀਐ ਏਕੁ ਵਖਾਣੀਐ ਸੁਰਗਿ ਮਿਰਤਿ ਪਇਆਲਿ ॥ ਹੁਕਮੁ ਨ ਜਾਈ ਮੇਟਿਆ ਜੋ ਲਿਖਿਆ ਸੋ ਨਾਲਿ ॥ ਕਉਣੁ ਮੂਆ ਕਉਣੁ ਮਾਰਸੀ ਕਉਣੁ ਆਵੈ ਕਉਣੁ ਜਾਇ ॥ ਕਉਣੁ ਰਹਸੀ ਨਾਨਕਾ ਕਿਸ ਕੀ ਸੁਰਤਿ ਸਮਾਇ ॥੧॥ ਮਃ ੧ ॥ ਹਉ ਮੁਆ ਮੈ ਮਾਰਿਆ ਪਉਣੁ ਵਹੈ ਦਰੀਆਉ ॥ ਤ੍ਰਿਸਨਾ ਥਕੀ ਨਾਨਕਾ ਜਾ ਮਨੁ ਰਤਾ ਨਾਇ ॥ ਲੋਇਣ ਰਤੇ ਲੋਇਣੀ ਕੰਨੀ ਸੁਰਤਿ ਸਮਾਇ ॥ ਜੀਭ ਰਸਾਇਣਿ ਚੂਨੜੀ ਰਤੀ ਲਾਲ ਲਵਾਇ ॥ ਅੰਦਰੁ ਮੁਸਕਿ ਝਕੋਲਿਆ ਕੀਮਤਿ ਕਹੀ ਨ ਜਾਇ ॥੨॥ ਪਉੜੀ ॥ ਇਸੁ ਜਗ ਮਹਿ ਨਾਮੁ ਨਿਧਾਨੁ ਹੈ ਨਾਮੋ ਨਾਲਿ ਚਲੈ ॥ ਏਹੁ ਅਖੁਟੁ ਕਦੇ ਨ ਨਿਖੁਟਈ ਖਾਇ ਖਰਚਉ ਪਲੈ ॥ ਹਰਿ ਜਨ ਨੇੜਿ ਨ ਆਵਈ ਜਮਕੰਕਰ ਜਮਕਲੈ ॥ ਸੇ ਸਾਹ ਸਚੇ ਵਣਜਾਰਿਆ ਜਿਨ ਹਰਿ ਧਨੁ ਪਲੈ ॥ ਹਰਿ ਕਿਰਪਾ ਤੇ ਹਰਿ ਪਾਈਐ ਜਾ ਆਪਿ ਹਰਿ ਘਲੈ ॥੧੫॥ ਸਲੋਕੁ ਮਃ ੩ ॥ ਮਨਮੁਖ ਵਾਪਾਰੈ ਸਾਰ ਨ ਜਾਣਨੀ ਬਿਖੁ ਵਿਹਾਝਹਿ ਬਿਖੁ ਸੰਗ੍ਰਹਹਿ ਬਿਖ ਸਿਉ ਧਰਹਿ ਪਿਆਰੁ ॥ ਬਾਹਰਹੁ ਪੰਡਿਤ ਸਦਾਇਦੇ ਮਨਹੁ ਮੂਰਖ ਗਵਾਰ ॥ ਹਰਿ ਸਿਉ ਚਿਤੁ ਨ ਲਾਇਨੀ ਵਾਦੀ ਧਰਨਿ ਪਿਆਰੁ ॥ ਵਾਦਾ ਕੀਆ ਕਰਨਿ ਕਹਾਣੀਆ ਕੂੜੁ ਬੋਲਿ ਕਰਹਿ ਆਹਾਰੁ ॥ ਜਗ ਮਹਿ ਰਾਮ ਨਾਮੁ ਹਰਿ ਨਿਰਮਲਾ ਹੋਰੁ ਮੈਲਾ ਸਭੁ ਆਕਾਰੁ ॥ ਨਾਨਕ ਨਾਮੁ ਨ ਚੇਤਨੀ ਹੋਇ ਮੈਲੇ ਮਰਹਿ ਗਵਾਰ ॥੧॥ ਮਃ ੩ ॥ ਦੁਖੁ ਲਗਾ ਬਿਨੁ ਸੇਵਿਐ ਹੁਕਮੁ ਮੰਨਿਐ ਦੁਖੁ ਜਾਇ ॥ ਆਪੇ ਦਾਤਾ ਸੁਖੈ ਦਾ ਆਪੇ ਦੇਇ ਸਜਾਇ ॥ ਨਾਨਕ ਏਵੈ ਜਾਣੀਐ ਸਭੁ ਕਿਛੁ ਤਿਸੈ ਰਜਾਇ ॥੨॥ ਪਉੜੀ ॥ ਹਰਿ ਨਾਮ ਬਿਨਾ ਜਗਤੁ ਹੈ ਨਿਰਧਨੁ ਬਿਨੁ ਨਾਵੈ ਤ੍ਰਿਪਤਿ ਨਾਹੀ ॥ ਦੂਜੈ ਭਰਮਿ ਭੁਲਾਇਆ

error: Content is protected !!