ਤਾਂ ਤੂ ਨਾਹੀ ਤੂ ਹੋਵਹਿ ਹਉ ਨਾਹਿ ॥ ਬੂਝਹੁ ਗਿਆਨੀ ਬੂਝਣਾ ਏਹ ਅਕਥ ਕਥਾ ਮਨ ਮਾਹਿ ॥ ਬਿਨੁ ਗੁਰ ਤਤੁ ਨ ਪਾਈਐ ਅਲਖੁ ਵਸੈ ਸਭ ਮਾਹਿ ॥ ਸਤਿਗੁਰੁ ਮਿਲੈ ਤ ਜਾਣੀਐ ਜਾਂ ਸਬਦੁ ਵਸੈ ਮਨ ਮਾਹਿ ॥ ਆਪੁ ਗਇਆ ਭ੍ਰਮੁ ਭਉ ਗਇਆ ਜਨਮ ਮਰਨ ਦੁਖ ਜਾਹਿ ॥ ਗੁਰਮਤਿ ਅਲਖੁ ਲਖਾਈਐ ਊਤਮ ਮਤਿ ਤਰਾਹਿ ॥ ਨਾਨਕ ਸੋਹੰ ਹੰਸਾ ਜਪੁ ਜਾਪਹੁ ਤ੍ਰਿਭਵਣ ਤਿਸੈ ਸਮਾਹਿ ॥੧॥ ਮਃ ੩ ॥ ਮਨੁ ਮਾਣਕੁ ਜਿਨਿ ਪਰਖਿਆ ਗੁਰ ਸਬਦੀ ਵੀਚਾਰਿ ॥ ਸੇ ਜਨ ਵਿਰਲੇ ਜਾਣੀਅਹਿ ਕਲਜੁਗ ਵਿਚਿ ਸੰਸਾਰਿ ॥ ਆਪੈ ਨੋ ਆਪੁ ਮਿਲਿ ਰਹਿਆ ਹਉਮੈ ਦੁਬਿਧਾ ਮਾਰਿ ॥ ਨਾਨਕ ਨਾਮਿ ਰਤੇ ਦੁਤਰੁ ਤਰੇ ਭਉਜਲੁ ਬਿਖਮੁ ਸੰਸਾਰੁ ॥੨॥ ਪਉੜੀ ॥ ਮਨਮੁਖ ਅੰਦਰੁ ਨ ਭਾਲਨੀ ਮੁਠੇ ਅਹੰਮਤੇ ॥ ਚਾਰੇ ਕੁੰਟਾਂ ਭਵਿ ਥਕੇ ਅੰਦਰਿ ਤਿਖ ਤਤੇ ॥ ਸਿੰਮ੍ਰਿਤਿ ਸਾਸਤ ਨ ਸੋਧਨੀ ਮਨਮੁਖ ਵਿਗੁਤੇ ॥ ਬਿਨੁ ਗੁਰ ਕਿਨੈ ਨ ਪਾਇਓ ਹਰਿ ਨਾਮੁ ਹਰਿ ਸਤੇ ॥ ਤਤੁ ਗਿਆਨੁ ਵੀਚਾਰਿਆ ਹਰਿ ਜਪਿ ਹਰਿ ਗਤੇ ॥੧੯॥ ਸਲੋਕ ਮਃ ੨ ॥ ਆਪੇ ਜਾਣੈ ਕਰੇ ਆਪਿ ਆਪੇ ਆਣੈ ਰਾਸਿ ॥ ਤਿਸੈ ਅਗੈ ਨਾਨਕਾ ਖਲਿਇ ਕੀਚੈ ਅਰਦਾਸਿ ॥੧॥ ਮਃ ੧ ॥ ਜਿਨਿ ਕੀਆ ਤਿਨਿ ਦੇਖਿਆ ਆਪੇ ਜਾਣੈ ਸੋਇ ॥ ਕਿਸ ਨੋ ਕਹੀਐ ਨਾਨਕਾ ਜਾ ਘਰਿ ਵਰਤੈ ਸਭੁ ਕੋਇ ॥੨॥ ਪਉੜੀ ॥ ਸਭੇ ਥੋਕ ਵਿਸਾਰਿ ਇਕੋ ਮਿਤੁ ਕਰਿ ॥ ਮਨੁ ਤਨੁ ਹੋਇ ਨਿਹਾਲੁ ਪਾਪਾ ਦਹੈ ਹਰਿ ॥ ਆਵਣ ਜਾਣਾ ਚੁਕੈ ਜਨਮਿ ਨ ਜਾਹਿ ਮਰਿ ॥ ਸਚੁ ਨਾਮੁ ਆਧਾਰੁ ਸੋਗਿ ਨ ਮੋਹਿ ਜਰਿ ॥ ਨਾਨਕ ਨਾਮੁ ਨਿਧਾਨੁ ਮਨ ਮਹਿ ਸੰਚ ਧਰਿ ॥੨੦॥ ਸਲੋਕ ਮਃ ੫ ॥ ਮਾਇਆ ਮਨਹੁ ਨ ਵੀਸਰੈ ਮੰਗੈ ਦੰਮਾ ਦੰਮ ॥ ਸੋ ਪ੍ਰਭੁ ਚਿਤਿ ਨ ਆਵਈ ਨਾਨਕ ਨਹੀ ਕਰੰਮ ॥੧॥ ਸਲੋਕ ਮਃ ੫ ॥ ਮਾਇਆ ਸਾਥਿ ਨ ਚਲਈ ਕਿਆ ਲਪਟਾਵਹਿ ਅੰਧ ॥ ਗੁਰ ਕੇ ਚਰਣ ਧਿਆਇ ਤੂ ਤੂਟਹਿ ਮਾਇਆ ਬੰਧ ॥੨॥ ਪਉੜੀ ॥ ਭਾਣੈ ਹੁਕਮੁ ਮਨਾਇਓਨੁ ਭਾਣੈ ਸੁਖੁ ਪਾਇਆ ॥ ਭਾਣੈ ਸਤਿਗੁਰੁ ਮੇਲਿਓਨੁ ਭਾਣੈ ਸਚੁ ਧਿਆਇਆ ॥ ਭਾਣੇ ਜੇਵਡ ਹੋਰ ਦਾਤਿ ਨਾਹੀ ਸਚੁ ਆਖਿ ਸੁਣਾਇਆ ॥ ਜਿਨ ਕਉ ਪੂਰਬਿ ਲਿਖਿਆ ਤਿਨ ਸਚੁ ਕਮਾਇਆ ॥ ਨਾਨਕ ਤਿਸੁ ਸਰਣਾਗਤੀ ਜਿਨਿ ਜਗਤੁ ਉਪਾਇਆ ॥੨੧॥ ਸਲੋਕ ਮਃ ੩ ॥ ਜਿਨ ਕਉ ਅੰਦਰਿ ਗਿਆਨੁ ਨਹੀ ਭੈ ਕੀ ਨਾਹੀ ਬਿੰਦ ॥ ਨਾਨਕ ਮੁਇਆ ਕਾ ਕਿਆ ਮਾਰਣਾ ਜਿ ਆਪਿ ਮਾਰੇ ਗੋਵਿੰਦ ॥੧॥ ਮਃ ੩ ॥ ਮਨ ਕੀ ਪਤ੍ਰੀ ਵਾਚਣੀ ਸੁਖੀ ਹੂ ਸੁਖੁ ਸਾਰੁ ॥ ਸੋ ਬ੍ਰਾਹਮਣੁ ਭਲਾ ਆਖੀਐ ਜਿ ਬੂਝੈ ਬ੍ਰਹਮੁ ਬੀਚਾਰੁ ॥ ਹਰਿ ਸਾਲਾਹੇ

error: Content is protected !!