ਹਰਿ ਪੜੈ ਗੁਰ ਕੈ ਸਬਦਿ ਵੀਚਾਰਿ ॥ ਆਇਆ ਓਹੁ ਪਰਵਾਣੁ ਹੈ ਜਿ ਕੁਲ ਕਾ ਕਰੇ ਉਧਾਰੁ ॥ ਅਗੈ ਜਾਤਿ ਨ ਪੁਛੀਐ ਕਰਣੀ ਸਬਦੁ ਹੈ ਸਾਰੁ ॥ ਹੋਰੁ ਕੂੜੁ ਪੜ੍ਹਨਾ ਕੂੜੁ ਕਮਾਵਣਾ ਬਿਖਿਆ ਨਾਲਿ ਪਿਆਰੁ ॥ ਅੰਦਰਿ ਸੁਖੁ ਨ ਹੋਵਈ ਮਨਮੁਖ ਜਨਮੁ ਖੁਆਰੁ ॥ ਨਾਨਕ ਨਾਮਿ ਰਤੇ ਸੇ ਉਬਰੇ ਗੁਰ ਕੈ ਹੇਤਿ ਪਿਆਰਿ ॥੨॥ ਪਉੜੀ ॥ ਆਪੇ ਕਰਿ ਕਰਿ ਵੇਖਦਾ ਆਪੇ ਸਭੁ ਸਚਾ ॥ ਜੋ ਹੁਕਮੁ ਨ ਬੂਝੈ ਖਸਮ ਕਾ ਸੋਈ ਨਰੁ ਕਚਾ ॥ ਜਿਤੁ ਭਾਵੈ ਤਿਤੁ ਲਾਇਦਾ ਗੁਰਮੁਖਿ ਹਰਿ ਸਚਾ ॥ ਸਭਨਾ ਕਾ ਸਾਹਿਬੁ ਏਕੁ ਹੈ ਗੁਰ ਸਬਦੀ ਰਚਾ ॥ ਗੁਰਮੁਖਿ ਸਦਾ ਸਲਾਹੀਐ ਸਭਿ ਤਿਸ ਦੇ ਜਚਾ ॥ ਜਿਉ ਨਾਨਕ ਆਪਿ ਨਚਾਇਦਾ ਤਿਵ ਹੀ ਕੋ ਨਚਾ ॥੨੨॥੧॥ ਸੁਧੁ ॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਮਾਰੂ ਕੀ ਵਾਰ ਸਲੋਕਾਂ ਨਾਲਿ ਮਹਲਾ ੫ ॥ ਤੂ ਚਉ ਸਜਣ ਮੈਡਿਆ ਡੇਈ ਸਿਸੁ ਉਤਾਰਿ ॥ ਨੈਣ ਮਹਿੰਜੇ ਤਰਸਦੇ ਕਦਿ ਪਸੀ ਦੀਦਾਰੁ ॥੧॥ ਮਃ ੫ ॥ ਨੇਹੁ ਮਹਿੰਜਾ ਤਊ ਨਾਲਿ ਬਿਆ ਨੇਹ ਕੂੜਾਵੇ ਡੇਖੁ ॥ ਕਪੜ ਭੋਗ ਡਰਾਵਣੇ ਜਿਚਰੁ ਪਿਰੀ ਨ ਡੇਖੁ ॥੨॥ ਮਃ ੫ ॥ ਉਠੀ ਝਾਲੂ ਕੰਤੜੇ ਹਉ ਪਸੀ ਤਉ ਦੀਦਾਰੁ ॥ ਕਾਜਲੁ ਹਾਰੁ ਤੰਬੋਲ ਰਸੁ ਬਿਨੁ ਪਸੇ ਹਭਿ ਰਸ ਛਾਰੁ ॥੩॥ ਪਉੜੀ ॥ ਤੂ ਸਚਾ ਸਾਹਿਬੁ ਸਚੁ ਸਚੁ ਸਭੁ ਧਾਰਿਆ ॥ ਗੁਰਮੁਖਿ ਕੀਤੋ ਥਾਟੁ ਸਿਰਜਿ ਸੰਸਾਰਿਆ ॥ ਹਰਿ ਆਗਿਆ ਹੋਏ ਬੇਦ ਪਾਪੁ ਪੁੰਨੁ ਵੀਚਾਰਿਆ ॥ ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਬਿਸਥਾਰਿਆ ॥ ਨਵ ਖੰਡ ਪ੍ਰਿਥਮੀ ਸਾਜਿ ਹਰਿ ਰੰਗ ਸਵਾਰਿਆ ॥ ਵੇਕੀ ਜੰਤ ਉਪਾਇ ਅੰਤਰਿ ਕਲ ਧਾਰਿਆ ॥ ਤੇਰਾ ਅੰਤੁ ਨ ਜਾਣੈ ਕੋਇ ਸਚੁ ਸਿਰਜਣਹਾਰਿਆ ॥ ਤੂ ਜਾਣਹਿ ਸਭ ਬਿਧਿ ਆਪਿ ਗੁਰਮੁਖਿ ਨਿਸਤਾਰਿਆ ॥੧॥ ਡਖਣੇ ਮਃ ੫ ॥ ਜੇ ਤੂ ਮਿਤ੍ਰੁ ਅਸਾਡੜਾ ਹਿਕ ਭੋਰੀ ਨਾ ਵੇਛੋੜਿ ॥ ਜੀਉ ਮਹਿੰਜਾ ਤਉ ਮੋਹਿਆ ਕਦਿ ਪਸੀ ਜਾਨੀ ਤੋਹਿ ॥੧॥ ਮਃ ੫ ॥ ਦੁਰਜਨ ਤੂ ਜਲੁ ਭਾਹੜੀ ਵਿਛੋੜੇ ਮਰਿ ਜਾਹਿ ॥ ਕੰਤਾ ਤੂ ਸਉ ਸੇਜੜੀ ਮੈਡਾ ਹਭੋ ਦੁਖੁ ਉਲਾਹਿ ॥੨॥ ਮਃ ੫ ॥ ਦੁਰਜਨੁ ਦੂਜਾ ਭਾਉ ਹੈ ਵੇਛੋੜਾ ਹਉਮੈ ਰੋਗੁ ॥ ਸਜਣੁ ਸਚਾ ਪਾਤਿਸਾਹੁ ਜਿਸੁ ਮਿਲਿ ਕੀਚੈ ਭੋਗੁ ॥੩॥ ਪਉੜੀ ॥ ਤੂ ਅਗਮ ਦਇਆਲੁ ਬੇਅੰਤੁ ਤੇਰੀ ਕੀਮਤਿ ਕਹੈ ਕਉਣੁ ॥ ਤੁਧੁ ਸਿਰਜਿਆ ਸਭੁ ਸੰਸਾਰੁ ਤੂ ਨਾਇਕੁ ਸਗਲ ਭਉਣ ॥ ਤੇਰੀ ਕੁਦਰਤਿ ਕੋਇ ਨ ਜਾਣੈ ਮੇਰੇ ਠਾਕੁਰ ਸਗਲ ਰਉਣ ॥ ਤੁਧੁ ਅਪੜਿ ਕੋਇ ਨ ਸਕੈ ਤੂ ਅਬਿਨਾਸੀ ਜਗ

error: Content is protected !!