ਜਿਤੁ ਲਾਈਅਨਿ ਤਿਤੈ ਲਗਦੀਆ ਨਹ ਖਿੰਜੋਤਾੜਾ ॥ ਜੋ ਇਛੀ ਸੋ ਫਲੁ ਪਾਇਦਾ ਗੁਰਿ ਅੰਦਰਿ ਵਾੜਾ ॥ ਗੁਰੁ ਨਾਨਕੁ ਤੁਠਾ ਭਾਇਰਹੁ ਹਰਿ ਵਸਦਾ ਨੇੜਾ ॥੧੦॥ ਡਖਣੇ ਮਃ ੫ ॥ ਜਾ ਮੂੰ ਆਵਹਿ ਚਿਤਿ ਤੂ ਤਾ ਹਭੇ ਸੁਖ ਲਹਾਉ ॥ ਨਾਨਕ ਮਨ ਹੀ ਮੰਝਿ ਰੰਗਾਵਲਾ ਪਿਰੀ ਤਹਿਜਾ ਨਾਉ ॥੧॥ ਮਃ ੫ ॥ ਕਪੜ ਭੋਗ ਵਿਕਾਰ ਏਹਿ ਹਭੇ ਹੀ ਛਾਰ ॥ ਖਾਕੁ ਲੁੋੜੇਦਾ ਤਿਨਖੇ ਜੋ ਰਤੇ ਦੀਦਾਰ ॥੨॥ ਮਃ ੫ ॥ ਕਿਆ ਤਕਹਿ ਬਿਆ ਪਾਸ ਕਰਿ ਹੀਅੜੇ ਹਿਕੁ ਅਧਾਰੁ ॥ ਥੀਉ ਸੰਤਨ ਕੀ ਰੇਣੁ ਜਿਤੁ ਲਭੀ ਸੁਖ ਦਾਤਾਰੁ ॥੩॥ ਪਉੜੀ ॥ ਵਿਣੁ ਕਰਮਾ ਹਰਿ ਜੀਉ ਨ ਪਾਈਐ ਬਿਨੁ ਸਤਿਗੁਰ ਮਨੂਆ ਨ ਲਗੈ ॥ ਧਰਮੁ ਧੀਰਾ ਕਲਿ ਅੰਦਰੇ ਇਹੁ ਪਾਪੀ ਮੂਲਿ ਨ ਤਗੈ ॥ ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ ਘੜੀ ਮੁਹਤੁ ਨ ਲਗੈ ॥ ਚਾਰੇ ਜੁਗ ਮੈ ਸੋਧਿਆ ਵਿਣੁ ਸੰਗਤਿ ਅਹੰਕਾਰੁ ਨ ਭਗੈ ॥ ਹਉਮੈ ਮੂਲਿ ਨ ਛੁਟਈ ਵਿਣੁ ਸਾਧੂ ਸਤਸੰਗੈ ॥ ਤਿਚਰੁ ਥਾਹ ਨ ਪਾਵਈ ਜਿਚਰੁ ਸਾਹਿਬ ਸਿਉ ਮਨ ਭੰਗੈ ॥ ਜਿਨਿ ਜਨਿ ਗੁਰਮੁਖਿ ਸੇਵਿਆ ਤਿਸੁ ਘਰਿ ਦੀਬਾਣੁ ਅਭਗੈ ॥ ਹਰਿ ਕਿਰਪਾ ਤੇ ਸੁਖੁ ਪਾਇਆ ਗੁਰ ਸਤਿਗੁਰ ਚਰਣੀ ਲਗੈ ॥੧੧॥ ਡਖਣੇ ਮਃ ੫ ॥ ਲੋੜੀਦੋ ਹਭ ਜਾਇ ਸੋ ਮੀਰਾ ਮੀਰੰਨ ਸਿਰਿ ॥ ਹਠ ਮੰਝਾਹੂ ਸੋ ਧਣੀ ਚਉਦੋ ਮੁਖਿ ਅਲਾਇ ॥੧॥ ਮਃ ੫ ॥ ਮਾਣਿਕੂ ਮੋਹਿ ਮਾਉ ਡਿੰਨਾ ਧਣੀ ਅਪਾਹਿ ॥ ਹਿਆਉ ਮਹਿਜਾ ਠੰਢੜਾ ਮੁਖਹੁ ਸਚੁ ਅਲਾਇ ॥੨॥ ਮਃ ੫ ॥ ਮੂ ਥੀਆਊ ਸੇਜ ਨੈਣਾ ਪਿਰੀ ਵਿਛਾਵਣਾ ॥ ਜੇ ਡੇਖੈ ਹਿਕ ਵਾਰ ਤਾ ਸੁਖ ਕੀਮਾ ਹੂ ਬਾਹਰੇ ॥੩॥ ਪਉੜੀ ॥ ਮਨੁ ਲੋਚੈ ਹਰਿ ਮਿਲਣ ਕਉ ਕਿਉ ਦਰਸਨੁ ਪਾਈਆ ॥ ਮੈ ਲਖ ਵਿੜਤੇ ਸਾਹਿਬਾ ਜੇ ਬਿੰਦ ਬੁੋਲਾਈਆ ॥ ਮੈ ਚਾਰੇ ਕੁੰਟਾਂ ਭਾਲੀਆ ਤੁਧੁ ਜੇਵਡੁ ਨ ਸਾਈਆ ॥ ਮੈ ਦਸਹੁ ਮਾਰਗੁ ਸੰਤਹੋ ਕਿਉ ਪ੍ਰਭੂ ਮਿਲਾਈਆ ॥ ਮਨੁ ਅਰਪਹੁ ਹਉਮੈ ਤਜਹੁ ਇਤੁ ਪੰਥਿ ਜੁਲਾਈਆ ॥ ਨਿਤ ਸੇਵਹੁ ਸਾਹਿਬੁ ਆਪਣਾ ਸਤਸੰਗਿ ਮਿਲਾਈਆ ॥ ਸਭੇ ਆਸਾ ਪੂਰੀਆ ਗੁਰ ਮਹਲਿ ਬੁਲਾਈਆ ॥ ਤੁਧੁ ਜੇਵਡੁ ਹੋਰੁ ਨ ਸੁਝਈ ਮੇਰੇ ਮਿਤ੍ਰ ਗੁੋਸਾਈਆ ॥੧੨॥ ਡਖਣੇ ਮਃ ੫ ॥ ਮੂ ਥੀਆਊ ਤਖਤੁ ਪਿਰੀ ਮਹਿੰਜੇ ਪਾਤਿਸਾਹ ॥ ਪਾਵ ਮਿਲਾਵੇ ਕੋਲਿ ਕਵਲ ਜਿਵੈ ਬਿਗਸਾਵਦੋ ॥੧॥ ਮਃ ੫ ॥ ਪਿਰੀਆ ਸੰਦੜੀ ਭੁਖ ਮੂ ਲਾਵਣ ਥੀ ਵਿਥਰਾ ॥ ਜਾਣੁ ਮਿਠਾਈ ਇਖ ਬੇਈ ਪੀੜੇ ਨਾ ਹੁਟੈ ॥੨॥ ਮਃ ੫ ॥ ਠਗਾ ਨੀਹੁ ਮਤ੍ਰੋੜਿ ਜਾਣੁ ਗੰਧ੍ਰਬਾ ਨਗਰੀ ॥ ਸੁਖ ਘਟਾਊ ਡੂਇ ਇਸੁ ਪੰਧਾਣੂ ਘਰ ਘਣੇ ॥੩॥ ਪਉੜੀ ॥ ਅਕਲ ਕਲਾ ਨਹ ਪਾਈਐ ਪ੍ਰਭੁ ਅਲਖ ਅਲੇਖੰ ॥