ਖਟੁ ਦਰਸਨ ਭ੍ਰਮਤੇ ਫਿਰਹਿ ਨਹ ਮਿਲੀਐ ਭੇਖੰ ॥ ਵਰਤ ਕਰਹਿ ਚੰਦ੍ਰਾਇਣਾ ਸੇ ਕਿਤੈ ਨ ਲੇਖੰ ॥ ਬੇਦ ਪੜਹਿ ਸੰਪੂਰਨਾ ਤਤੁ ਸਾਰ ਨ ਪੇਖੰ ॥ ਤਿਲਕੁ ਕਢਹਿ ਇਸਨਾਨੁ ਕਰਿ ਅੰਤਰਿ ਕਾਲੇਖੰ ॥ ਭੇਖੀ ਪ੍ਰਭੂ ਨ ਲਭਈ ਵਿਣੁ ਸਚੀ ਸਿਖੰ ॥ ਭੂਲਾ ਮਾਰਗਿ ਸੋ ਪਵੈ ਜਿਸੁ ਧੁਰਿ ਮਸਤਕਿ ਲੇਖੰ ॥ ਤਿਨਿ ਜਨਮੁ ਸਵਾਰਿਆ ਆਪਣਾ ਜਿਨਿ ਗੁਰੁ ਅਖੀ ਦੇਖੰ ॥੧੩॥ ਡਖਣੇ ਮਃ ੫ ॥ ਸੋ ਨਿਬਾਹੂ ਗਡਿ ਜੋ ਚਲਾਊ ਨ ਥੀਐ ॥ ਕਾਰ ਕੂੜਾਵੀ ਛਡਿ ਸੰਮਲੁ ਸਚੁ ਧਣੀ ॥੧॥ ਮਃ ੫ ॥ ਹਭ ਸਮਾਣੀ ਜੋਤਿ ਜਿਉ ਜਲ ਘਟਾਊ ਚੰਦ੍ਰਮਾ ॥ ਪਰਗਟੁ ਥੀਆ ਆਪਿ ਨਾਨਕ ਮਸਤਕਿ ਲਿਖਿਆ ॥੨॥ ਮਃ ੫ ॥ ਮੁਖ ਸੁਹਾਵੇ ਨਾਮੁ ਚਉ ਆਠ ਪਹਰ ਗੁਣ ਗਾਉ ॥ ਨਾਨਕ ਦਰਗਹ ਮੰਨੀਅਹਿ ਮਿਲੀ ਨਿਥਾਵੇ ਥਾਉ ॥੩॥ ਪਉੜੀ ॥ ਬਾਹਰ ਭੇਖਿ ਨ ਪਾਈਐ ਪ੍ਰਭੁ ਅੰਤਰਜਾਮੀ ॥ ਇਕਸੁ ਹਰਿ ਜੀਉ ਬਾਹਰੀ ਸਭ ਫਿਰੈ ਨਿਕਾਮੀ ॥ ਮਨੁ ਰਤਾ ਕੁਟੰਬ ਸਿਉ ਨਿਤ ਗਰਬਿ ਫਿਰਾਮੀ ॥ ਫਿਰਹਿ ਗੁਮਾਨੀ ਜਗ ਮਹਿ ਕਿਆ ਗਰਬਹਿ ਦਾਮੀ ॥ ਚਲਦਿਆ ਨਾਲਿ ਨ ਚਲਈ ਖਿਨ ਜਾਇ ਬਿਲਾਮੀ ॥ ਬਿਚਰਦੇ ਫਿਰਹਿ ਸੰਸਾਰ ਮਹਿ ਹਰਿ ਜੀਉ ਹੁਕਾਮੀ ॥ ਕਰਮੁ ਖੁਲਾ ਗੁਰੁ ਪਾਇਆ ਹਰਿ ਮਿਲਿਆ ਸੁਆਮੀ ॥ ਜੋ ਜਨੁ ਹਰਿ ਕਾ ਸੇਵਕੋ ਹਰਿ ਤਿਸ ਕੀ ਕਾਮੀ ॥੧੪॥ ਡਖਣੇ ਮਃ ੫ ॥ ਮੁਖਹੁ ਅਲਾਏ ਹਭ ਮਰਣੁ ਪਛਾਣੰਦੋ ਕੋਇ ॥ ਨਾਨਕ ਤਿਨਾ ਖਾਕੁ ਜਿਨਾ ਯਕੀਨਾ ਹਿਕ ਸਿਉ ॥੧॥ ਮਃ ੫ ॥ ਜਾਣੁ ਵਸੰਦੋ ਮੰਝਿ ਪਛਾਣੂ ਕੋ ਹੇਕੜੋ ॥ ਤੈ ਤਨਿ ਪੜਦਾ ਨਾਹਿ ਨਾਨਕ ਜੈ ਗੁਰੁ ਭੇਟਿਆ ॥੨॥ ਮਃ ੫ ॥ ਮਤੜੀ ਕਾਂਢਕੁ ਆਹ ਪਾਵ ਧੋਵੰਦੋ ਪੀਵਸਾ ॥ ਮੂ ਤਨਿ ਪ੍ਰੇਮੁ ਅਥਾਹ ਪਸਣ ਕੂ ਸਚਾ ਧਣੀ ॥੩॥ ਪਉੜੀ ॥ ਨਿਰਭਉ ਨਾਮੁ ਵਿਸਾਰਿਆ ਨਾਲਿ ਮਾਇਆ ਰਚਾ ॥ ਆਵੈ ਜਾਇ ਭਵਾਈਐ ਬਹੁ ਜੋਨੀ ਨਚਾ ॥ ਬਚਨੁ ਕਰੇ ਤੈ ਖਿਸਕਿ ਜਾਇ ਬੋਲੇ ਸਭੁ ਕਚਾ ॥ ਅੰਦਰਹੁ ਥੋਥਾ ਕੂੜਿਆਰੁ ਕੂੜੀ ਸਭ ਖਚਾ ॥ ਵੈਰੁ ਕਰੇ ਨਿਰਵੈਰ ਨਾਲਿ ਝੂਠੇ ਲਾਲਚਾ ॥ ਮਾਰਿਆ ਸਚੈ ਪਾਤਿਸਾਹਿ ਵੇਖਿ ਧੁਰਿ ਕਰਮਚਾ ॥ ਜਮਦੂਤੀ ਹੈ ਹੇਰਿਆ ਦੁਖ ਹੀ ਮਹਿ ਪਚਾ ॥ ਹੋਆ ਤਪਾਵਸੁ ਧਰਮ ਕਾ ਨਾਨਕ ਦਰਿ ਸਚਾ ॥੧੫॥ ਡਖਣੇ ਮਃ ੫ ॥ ਪਰਭਾਤੇ ਪ੍ਰਭ ਨਾਮੁ ਜਪਿ ਗੁਰ ਕੇ ਚਰਣ ਧਿਆਇ ॥ ਜਨਮ ਮਰਣ ਮਲੁ ਉਤਰੈ ਸਚੇ ਕੇ ਗੁਣ ਗਾਇ ॥੧॥ ਮਃ ੫ ॥ ਦੇਹ ਅੰਧਾਰੀ ਅੰਧੁ ਸੁੰਞੀ ਨਾਮ ਵਿਹੂਣੀਆ ॥ ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੨॥ ਮਃ ੫ ॥ ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥