॥੧॥ ਮਃ ੫ ॥ ਸੁਖ ਸਮੂਹਾ ਭੋਗ ਭੂਮਿ ਸਬਾਈ ਕੋ ਧਣੀ ॥ ਨਾਨਕ ਹਭੋ ਰੋਗੁ ਮਿਰਤਕ ਨਾਮ ਵਿਹੂਣਿਆ ॥੨॥ ਮਃ ੫ ॥ ਹਿਕਸ ਕੂੰ ਤੂ ਆਹਿ ਪਛਾਣੂ ਭੀ ਹਿਕੁ ਕਰਿ ॥ ਨਾਨਕ ਆਸੜੀ ਨਿਬਾਹਿ ਮਾਨੁਖ ਪਰਥਾਈ ਲਜੀਵਦੋ ॥੩॥ ਪਉੜੀ ॥ ਨਿਹਚਲੁ ਏਕੁ ਨਰਾਇਣੋ ਹਰਿ ਅਗਮ ਅਗਾਧਾ ॥ ਨਿਹਚਲੁ ਨਾਮੁ ਨਿਧਾਨੁ ਹੈ ਜਿਸੁ ਸਿਮਰਤ ਹਰਿ ਲਾਧਾ ॥ ਨਿਹਚਲੁ ਕੀਰਤਨੁ ਗੁਣ ਗੋਬਿੰਦ ਗੁਰਮੁਖਿ ਗਾਵਾਧਾ ॥ ਸਚੁ ਧਰਮੁ ਤਪੁ ਨਿਹਚਲੋ ਦਿਨੁ ਰੈਨਿ ਅਰਾਧਾ ॥ ਦਇਆ ਧਰਮੁ ਤਪੁ ਨਿਹਚਲੋ ਜਿਸੁ ਕਰਮਿ ਲਿਖਾਧਾ ॥ ਨਿਹਚਲੁ ਮਸਤਕਿ ਲੇਖੁ ਲਿਖਿਆ ਸੋ ਟਲੈ ਨ ਟਲਾਧਾ ॥ ਨਿਹਚਲ ਸੰਗਤਿ ਸਾਧ ਜਨ ਬਚਨ ਨਿਹਚਲੁ ਗੁਰ ਸਾਧਾ ॥ ਜਿਨ ਕਉ ਪੂਰਬਿ ਲਿਖਿਆ ਤਿਨ ਸਦਾ ਸਦਾ ਆਰਾਧਾ ॥੧੯॥ ਸਲੋਕ ਡਖਣੇ ਮਃ ੫ ॥ ਜੋ ਡੁਬੰਦੋ ਆਪਿ ਸੋ ਤਰਾਏ ਕਿਨ੍ਹ੍ਹ ਖੇ ॥ ਤਾਰੇਦੜੋ ਭੀ ਤਾਰਿ ਨਾਨਕ ਪਿਰ ਸਿਉ ਰਤਿਆ ॥੧॥ ਮਃ ੫ ॥ ਜਿਥੈ ਕੋਇ ਕਥੰਨਿ ਨਾਉ ਸੁਣੰਦੋ ਮਾ ਪਿਰੀ ॥ ਮੂੰ ਜੁਲਾਊਂ ਤਥਿ ਨਾਨਕ ਪਿਰੀ ਪਸੰਦੋ ਹਰਿਓ ਥੀਓਸਿ ॥੨॥ ਮਃ ੫ ॥ ਮੇਰੀ ਮੇਰੀ ਕਿਆ ਕਰਹਿ ਪੁਤ੍ਰ ਕਲਤ੍ਰ ਸਨੇਹ ॥ ਨਾਨਕ ਨਾਮ ਵਿਹੂਣੀਆ ਨਿਮੁਣੀਆਦੀ ਦੇਹ ॥੩॥ ਪਉੜੀ ॥ ਨੈਣੀਂ ਦੇਖਉ ਗੁਰ ਦਰਸਨੋ ਗੁਰ ਚਰਣੀ ਮਥਾ ॥ ਪੈਰੀ ਮਾਰਗਿ ਗੁਰ ਚਲਦਾ ਪਖਾ ਫੇਰੀ ਹਥਾ ॥ ਅਕਾਲ ਮੂਰਤਿ ਰਿਦੈ ਧਿਆਇਦਾ ਦਿਨੁ ਰੈਣਿ ਜਪੰਥਾ ॥ ਮੈ ਛਡਿਆ ਸਗਲ ਅਪਾਇਣੋ ਭਰਵਾਸੈ ਗੁਰ ਸਮਰਥਾ ॥ ਗੁਰਿ ਬਖਸਿਆ ਨਾਮੁ ਨਿਧਾਨੁ ਸਭੋ ਦੁਖੁ ਲਥਾ ॥ ਭੋਗਹੁ ਭੁੰਚਹੁ ਭਾਈਹੋ ਪਲੈ ਨਾਮੁ ਅਗਥਾ ॥ ਨਾਮੁ ਦਾਨੁ ਇਸਨਾਨੁ ਦਿੜੁ ਸਦਾ ਕਰਹੁ ਗੁਰ ਕਥਾ ॥ ਸਹਜੁ ਭਇਆ ਪ੍ਰਭੁ ਪਾਇਆ ਜਮ ਕਾ ਭਉ ਲਥਾ ॥੨੦॥ ਸਲੋਕ ਡਖਣੇ ਮਃ ੫ ॥ ਲਗੜੀਆ ਪਿਰੀਅੰਨਿ ਪੇਖੰਦੀਆ ਨਾ ਤ੍ਰਿਪਤੀਆਂ ॥ ਹਭ ਮਝਾਹੂ ਸੋ ਧਣੀ ਬਿਆ ਨ ਡਿਠੋ ਕੋਇ ॥੧॥ ਮਃ ੫ ॥ ਕਥੜੀਆ ਸੰਤਾਹ ਤੇ ਸੁਖਾਊ ਪੰਧੀਆ ॥ ਨਾਨਕ ਲਧੜੀਆ ਤਿੰਨਾਹ ਜਿਨਾ ਭਾਗੁ ਮਥਾਹੜੈ ॥੨॥ ਮਃ ੫ ॥ ਡੂੰਗਰਿ ਜਲਾ ਥਲਾ ਭੂਮਿ ਬਨਾ ਫਲ ਕੰਦਰਾ ॥ ਪਾਤਾਲਾ ਆਕਾਸ ਪੂਰਨੁ ਹਭ ਘਟਾ ॥ ਨਾਨਕ ਪੇਖਿ ਜੀਓ ਇਕਤੁ ਸੂਤਿ ਪਰੋਤੀਆ ॥੩॥ ਪਉੜੀ ॥ ਹਰਿ ਜੀ ਮਾਤਾ ਹਰਿ ਜੀ ਪਿਤਾ ਹਰਿ ਜੀਉ ਪ੍ਰਤਿਪਾਲਕ ॥ ਹਰਿ ਜੀਉ ਮੇਰੀ ਸਾਰ ਕਰੇ ਹਮ ਹਰਿ ਕੇ ਬਾਲਕ ॥ ਸਹਜੇ ਸਹਜਿ ਖਿਲਾਇਦਾ ਨਹੀ ਕਰਦਾ ਆਲਕ ॥ ਅਉਗਣੁ ਕੋ ਨ ਚਿਤਾਰਦਾ ਗਲ ਸੇਤੀ ਲਾਇਕ ॥ ਮੁਹਿ ਮੰਗਾਂ ਸੋਈ ਦੇਵਦਾ ਹਰਿ ਪਿਤਾ

error: Content is protected !!