ਸੁਖਦਾਇਕ ॥ ਗਿਆਨੁ ਰਾਸਿ ਨਾਮੁ ਧਨੁ ਸਉਪਿਓਨੁ ਇਸੁ ਸਉਦੇ ਲਾਇਕ ॥ ਸਾਝੀ ਗੁਰ ਨਾਲਿ ਬਹਾਲਿਆ ਸਰਬ ਸੁਖ ਪਾਇਕ ॥ ਮੈ ਨਾਲਹੁ ਕਦੇ ਨ ਵਿਛੁੜੈ ਹਰਿ ਪਿਤਾ ਸਭਨਾ ਗਲਾ ਲਾਇਕ ॥੨੧॥ ਸਲੋਕ ਡਖਣੇ ਮਃ ੫ ॥ ਨਾਨਕ ਕਚੜਿਆ ਸਿਉ ਤੋੜਿ ਢੂਢਿ ਸਜਣ ਸੰਤ ਪਕਿਆ ॥ ਓਇ ਜੀਵੰਦੇ ਵਿਛੁੜਹਿ ਓਇ ਮੁਇਆ ਨ ਜਾਹੀ ਛੋੜਿ ॥੧॥ ਮਃ ੫ ॥ ਨਾਨਕ ਬਿਜੁਲੀਆ ਚਮਕੰਨਿ ਘੁਰਨ੍ਹ੍ਹਿ ਘਟਾ ਅਤਿ ਕਾਲੀਆ ॥ ਬਰਸਨਿ ਮੇਘ ਅਪਾਰ ਨਾਨਕ ਸੰਗਮਿ ਪਿਰੀ ਸੁਹੰਦੀਆ ॥੨॥ ਮਃ ੫ ॥ ਜਲ ਥਲ ਨੀਰਿ ਭਰੇ ਸੀਤਲ ਪਵਣ ਝੁਲਾਰਦੇ ॥ ਸੇਜੜੀਆ ਸੋਇੰਨ ਹੀਰੇ ਲਾਲ ਜੜੰਦੀਆ ॥ ਸੁਭਰ ਕਪੜ ਭੋਗ ਨਾਨਕ ਪਿਰੀ ਵਿਹੂਣੀ ਤਤੀਆ ॥੩॥ ਪਉੜੀ ॥ ਕਾਰਣੁ ਕਰਤੈ ਜੋ ਕੀਆ ਸੋਈ ਹੈ ਕਰਣਾ ॥ ਜੇ ਸਉ ਧਾਵਹਿ ਪ੍ਰਾਣੀਆ ਪਾਵਹਿ ਧੁਰਿ ਲਹਣਾ ॥ ਬਿਨੁ ਕਰਮਾ ਕਿਛੂ ਨ ਲਭਈ ਜੇ ਫਿਰਹਿ ਸਭ ਧਰਣਾ ॥ ਗੁਰ ਮਿਲਿ ਭਉ ਗੋਵਿੰਦ ਕਾ ਭੈ ਡਰੁ ਦੂਰਿ ਕਰਣਾ ॥ ਭੈ ਤੇ ਬੈਰਾਗੁ ਊਪਜੈ ਹਰਿ ਖੋਜਤ ਫਿਰਣਾ ॥ ਖੋਜਤ ਖੋਜਤ ਸਹਜੁ ਉਪਜਿਆ ਫਿਰਿ ਜਨਮਿ ਨ ਮਰਣਾ ॥ ਹਿਆਇ ਕਮਾਇ ਧਿਆਇਆ ਪਾਇਆ ਸਾਧ ਸਰਣਾ ॥ ਬੋਹਿਥੁ ਨਾਨਕ ਦੇਉ ਗੁਰੁ ਜਿਸੁ ਹਰਿ ਚੜਾਏ ਤਿਸੁ ਭਉਜਲੁ ਤਰਣਾ ॥੨੨॥ ਡਖਣੇ ਮਃ ੫ ॥ ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ ॥ ਹੋਹੁ ਸਭਨਾ ਕੀ ਰੇਣੁਕਾ ਤਉ ਆਉ ਹਮਾਰੈ ਪਾਸਿ ॥੧॥ ਮਃ ੫ ॥ ਮੁਆ ਜੀਵੰਦਾ ਪੇਖੁ ਜੀਵੰਦੇ ਮਰਿ ਜਾਨਿ ॥ ਜਿਨ੍ਹ੍ਹਾ ਮੁਹਬਤਿ ਇਕ ਸਿਉ ਤੇ ਮਾਣਸ ਪਰਧਾਨ ॥੨॥ ਮਃ ੫ ॥ ਜਿਸੁ ਮਨਿ ਵਸੈ ਪਾਰਬ੍ਰਹਮੁ ਨਿਕਟਿ ਨ ਆਵੈ ਪੀਰ ॥ ਭੁਖ ਤਿਖ ਤਿਸੁ ਨ ਵਿਆਪਈ ਜਮੁ ਨਹੀ ਆਵੈ ਨੀਰ ॥੩॥ ਪਉੜੀ ॥ ਕੀਮਤਿ ਕਹਣੁ ਨ ਜਾਈਐ ਸਚੁ ਸਾਹ ਅਡੋਲੈ ॥ ਸਿਧ ਸਾਧਿਕ ਗਿਆਨੀ ਧਿਆਨੀਆ ਕਉਣੁ ਤੁਧੁਨੋ ਤੋਲੈ ॥ ਭੰਨਣ ਘੜਨ ਸਮਰਥੁ ਹੈ ਓਪਤਿ ਸਭ ਪਰਲੈ ॥ ਕਰਣ ਕਾਰਣ ਸਮਰਥੁ ਹੈ ਘਟਿ ਘਟਿ ਸਭ ਬੋਲੈ ॥ ਰਿਜਕੁ ਸਮਾਹੇ ਸਭਸੈ ਕਿਆ ਮਾਣਸੁ ਡੋਲੈ ॥ ਗਹਿਰ ਗਭੀਰੁ ਅਥਾਹੁ ਤੂ ਗੁਣ ਗਿਆਨ ਅਮੋਲੈ ॥ ਸੋਈ ਕੰਮੁ ਕਮਾਵਣਾ ਕੀਆ ਧੁਰਿ ਮਉਲੈ ॥ ਤੁਧਹੁ ਬਾਹਰਿ ਕਿਛੁ ਨਹੀ ਨਾਨਕੁ ਗੁਣ ਬੋਲੈ ॥੨੩॥੧॥੨॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਮਾਰੂ ਬਾਣੀ ਭਗਤਾ ਕੀ ॥ ਕਬੀਰ ਜੀਉ ॥ ਪਡੀਆ ਕਵਨ ਕੁਮਤਿ ਤੁਮ ਲਾਗੇ ॥ ਡੂਬਹੁਗੇ ਪਰਵਾਰ ਸਗਲ ਸਿਉ ਰਾਮੁ ਨ ਜਪਹੁ ਅਭਾਗੇ ॥੧॥ ਰਹਾਉ ॥ ਬੇਦ

error: Content is protected !!