ੴ ਸਤਿਗੁਰ ਪ੍ਰਸਾਦਿ ॥

ਰਾਗੁ ਮਾਰੂ ਬਾਣੀ ਜੈਦੇਉ ਜੀਉ ਕੀ ॥ ਚੰਦ ਸਤ ਭੇਦਿਆ ਨਾਦ ਸਤ ਪੂਰਿਆ ਸੂਰ ਸਤ ਖੋੜਸਾ ਦਤੁ ਕੀਆ ॥ ਅਬਲ ਬਲੁ ਤੋੜਿਆ ਅਚਲ ਚਲੁ ਥਾਪਿਆ ਅਘੜੁ ਘੜਿਆ ਤਹਾ ਅਪਿਉ ਪੀਆ ॥੧॥ ਮਨ ਆਦਿ ਗੁਣ ਆਦਿ ਵਖਾਣਿਆ ॥ ਤੇਰੀ ਦੁਬਿਧਾ ਦ੍ਰਿਸਟਿ ਸੰਮਾਨਿਆ ॥੧॥ ਰਹਾਉ ॥ ਅਰਧਿ ਕਉ ਅਰਧਿਆ ਸਰਧਿ ਕਉ ਸਰਧਿਆ ਸਲਲ ਕਉ ਸਲਲਿ ਸੰਮਾਨਿ ਆਇਆ ॥ ਬਦਤਿ ਜੈਦੇਉ ਜੈਦੇਵ ਕਉ ਰੰਮਿਆ ਬ੍ਰਹਮੁ ਨਿਰਬਾਣੁ ਲਿਵ ਲੀਣੁ ਪਾਇਆ ॥੨॥੧॥ ਮਾਰੂ ਕਬੀਰੁ ਜੀਉ ॥ ਰਾਮੁ ਸਿਮਰੁ ਪਛੁਤਾਹਿਗਾ ਮਨ ॥ ਪਾਪੀ ਜੀਅਰਾ ਲੋਭੁ ਕਰਤੁ ਹੈ ਆਜੁ ਕਾਲਿ ਉਠਿ ਜਾਹਿਗਾ ॥੧॥ ਰਹਾਉ ॥ ਲਾਲਚ ਲਾਗੇ ਜਨਮੁ ਗਵਾਇਆ ਮਾਇਆ ਭਰਮ ਭੁਲਾਹਿਗਾ ॥ ਧਨ ਜੋਬਨ ਕਾ ਗਰਬੁ ਨ ਕੀਜੈ ਕਾਗਦ ਜਿਉ ਗਲਿ ਜਾਹਿਗਾ ॥੧॥ ਜਉ ਜਮੁ ਆਇ ਕੇਸ ਗਹਿ ਪਟਕੈ ਤਾ ਦਿਨ ਕਛੁਬਸਾਇਂਗਾ ॥ ਸਿਮਰਨੁ ਭਜਨੁ ਦਇਆ ਨਹੀ ਕੀਨੀ ਤਉ ਮੁਖਿ ਚੋਟਾ ਖਾਹਿਗਾ ॥੨॥ ਧਰਮ ਰਾਇ ਜਬ ਲੇਖਾ ਮਾਗੈ ਕਿਆ ਮੁਖੁ ਲੈ ਕੈ ਜਾਹਿਗਾ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਸਾਧਸੰਗਤਿ ਤਰਿ ਜਾਂਹਿਗਾ ॥੩॥੧॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ ॥ ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥ ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥੧॥ ਰਹਾਉ ॥ ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹਂ​‍ੀ ਢਰਹਿਂ ॥ ਨੀਚਹ ਊਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥੧॥ ਨਾਮਦੇਉ ਕਬੀਰੁ ਤ੍ਰਿਲੋਚਨੁ ਸਧਨਾ ਸੈਨੁ ਤਰੈ ॥ ਕਹੈ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥੨॥੧॥ ਮਾਰੂ ॥ ਸੁਖ ਸਾਗਰ ਸੁਰਤਰੁ ਚਿੰਤਾਮਨਿ ਕਾਮਧੇਨ ਬਸਿ ਜਾ ਕੇ ਰੇ ॥ ਚਾਰਿ ਪਦਾਰਥ ਅਸਟ ਮਹਾ ਸਿਧਿ ਨਵ ਨਿਧਿ ਕਰ ਤਲ ਤਾ ਕੈ ॥੧॥ ਹਰਿ ਹਰਿ ਹਰਿ ਨ ਜਪਸਿ ਰਸਨਾ ॥ ਅਵਰ ਸਭ ਛਾਡਿ ਬਚਨ ਰਚਨਾ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਛਰ ਮਾਹੀ ॥ ਬਿਆਸ ਬੀਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ ਸਹਜ ਸਮਾਧਿ ਉਪਾਧਿ ਰਹਤ ਹੋਇ ਬਡੇ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਜਨਮ ਮਰਨ ਭੈ ਭਾਗੀ ॥੩॥੨॥੧੫॥

error: Content is protected !!