ਕੁਕਹ ਕਾਹ ਸਿ ਫੁਲੇ ॥ ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥ ਦਹ ਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੈ ਸੋ ਮੀਠਾ ॥ ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ॥੧੧॥ ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥ ਦੀਪਕੁ ਸਹਜਿ ਬਲੈ ਤਤਿ ਜਲਾਇਆ ॥ ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਉਮਾਹੈ ਸਰਸੀ ॥ ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ॥ ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ ॥ ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥੧੨॥ ਮੱਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ ॥ ਗੁਣਵੰਤੀ ਗੁਣ ਰਾਵੈ ਮੈ ਪਿਰੁ ਨਿਹਚਲੁ ਭਾਵਏ ॥ ਨਿਹਚਲੁ ਚਤੁਰੁ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥ ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣਾ ਤਾ ਭਾਇਆ ॥ ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ ਭਾਗੈ ॥ ਨਾਨਕ ਸਾ ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ॥੧੩॥ ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ ॥ ਆਵਤ ਕਿਉਂ ਨਾਹੀ ਮਨਿ ਤਨਿ ਵਸਹਿ ਮੁਖੇ ॥ ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰ ਸਬਦੀ ਰੰਗੁ ਮਾਣੀ ॥ ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥ ਦਰਸਨੁ ਦੇਹੁ ਦਇਆਪਤਿ ਦਾਤੇ ਗਤਿ ਪਾਵਉ ਮਤਿ ਦੇਹੋ ॥ ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥੧੪॥ ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ ॥ ਸਾਜਨ ਸਹਜਿ ਮਿਲੇ ਗੁਣ ਕਹਿ ਅੰਕਿ ਸਮਾਨਿਆ ॥ ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ॥ ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥ ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ ॥ ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥੧੫॥ ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥ ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥ ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ ਘਰਿ ਆਓ ॥ ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ ॥ ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ ॥ ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥੧੬॥ ਬੇ ਦਸ ਮਾਹ ਰੁਤੀ ਥਿਤੀ ਵਾਰ ਭਲੇ ॥ ਘੜੀ ਮੂਰਤ ਪਲ ਸਾਚੇ ਆਏ ਸਹਜਿ ਮਿਲੇ ॥ ਪ੍ਰਭ ਮਿਲੇ ਪਿਆਰੇ ਕਾਰਜ ਸਾਰੇ ਕਰਤਾ ਸਭ ਬਿਧਿ ਜਾਣੈ ॥ ਜਿਨਿ ਸੀਗਾਰੀ ਤਿਸਹਿ ਪਿਆਰੀ ਮੇਲੁ ਭਇਆ ਰੰਗੁ ਮਾਣੈ ॥ ਘਰਿ ਸੇਜ ਸੁਹਾਵੀ ਜਾ ਪਿਰਿ ਰਾਵੀ

error: Content is protected !!