ਰਸਿ ਰਵਾ ਰਾਮ ॥ ਮੇਰੈ ਅੰਤਰਿ ਹੋਇ ਵਿਗਾਸੁ ਪ੍ਰਿਉ ਪ੍ਰਿਉ ਸਚੁ ਨਿਤ ਚਵਾ ਰਾਮ ॥ ਪ੍ਰਿਉ ਚਵਾ ਪਿਆਰੇ ਸਬਦਿ ਨਿਸਤਾਰੇ ਬਿਨੁ ਦੇਖੇ ਤ੍ਰਿਪਤਿ ਨ ਆਵਏ ॥ ਸਬਦਿ ਸੀਗਾਰੁ ਹੋਵੈ ਨਿਤ ਕਾਮਣਿ ਹਰਿ ਹਰਿ ਨਾਮੁ ਧਿਆਵਏ ॥ ਦਇਆ ਦਾਨੁ ਮੰਗਤ ਜਨ ਦੀਜੈ ਮੈ ਪ੍ਰੀਤਮੁ ਦੇਹੁ ਮਿਲਾਏ ॥ ਅਨਦਿਨੁ ਗੁਰੁ ਗੋਪਾਲੁ ਧਿਆਈ ਹਮ ਸਤਿਗੁਰ ਵਿਟਹੁ ਘੁਮਾਏ ॥੨॥ ਹਮ ਪਾਥਰ ਗੁਰੁ ਨਾਵ ਬਿਖੁ ਭਵਜਲੁ ਤਾਰੀਐ ਰਾਮ ॥ ਗੁਰ ਦੇਵਹੁ ਸਬਦੁ ਸੁਭਾਇ ਮੈ ਮੂੜ ਨਿਸਤਾਰੀਐ ਰਾਮ ॥ ਹਮ ਮੂੜ ਮੁਗਧ ਕਿਛੁ ਮਿਤਿ ਨਹੀ ਪਾਈ ਤੂ ਅਗੰਮੁ ਵਡ ਜਾਣਿਆ ॥ ਤੂ ਆਪਿ ਦਇਆਲੁ ਦਇਆ ਕਰਿ ਮੇਲਹਿ ਹਮ ਨਿਰਗੁਣੀ ਨਿਮਾਣਿਆ ॥ ਅਨੇਕ ਜਨਮ ਪਾਪ ਕਰਿ ਭਰਮੇ ਹੁਣਿ ਤਉ ਸਰਣਾਗਤਿ ਆਏ ॥ ਦਇਆ ਕਰਹੁ ਰਖਿ ਲੇਵਹੁ ਹਰਿ ਜੀਉ ਹਮ ਲਾਗਹ ਸਤਿਗੁਰ ਪਾਏ ॥੩॥ ਗੁਰ ਪਾਰਸ ਹਮ ਲੋਹ ਮਿਲਿ ਕੰਚਨੁ ਹੋਇਆ ਰਾਮ ॥ ਜੋਤੀ ਜੋਤਿ ਮਿਲਾਇ ਕਾਇਆ ਗੜੁ ਸੋਹਿਆ ਰਾਮ ॥ ਕਾਇਆ ਗੜੁ ਸੋਹਿਆ ਮੇਰੈ ਪ੍ਰਭਿ ਮੋਹਿਆ ਕਿਉ ਸਾਸਿ ਗਿਰਾਸਿ ਵਿਸਾਰੀਐ ॥ ਅਦ੍ਰਿਸਟੁ ਅਗੋਚਰੁ ਪਕੜਿਆ ਗੁਰ ਸਬਦੀ ਹਉ ਸਤਿਗੁਰ ਕੈ ਬਲਿਹਾਰੀਐ ॥ ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ ॥ ਆਪੇ ਦਇਆ ਕਰਹੁ ਪ੍ਰਭ ਦਾਤੇ ਨਾਨਕ ਅੰਕਿ ਸਮਾਵੈ ॥੪॥੧॥ ਤੁਖਾਰੀ ਮਹਲਾ ੪ ॥ ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥ ਜੋ ਤੁਮ ਧਿਆਵਹਿ ਜਗਦੀਸ ਤੇ ਜਨ ਭਉ ਬਿਖਮੁ ਤਰਾ ॥ ਬਿਖਮ ਭਉ ਤਿਨ ਤਰਿਆ ਸੁਹੇਲਾ ਜਿਨ ਹਰਿ ਹਰਿ ਨਾਮੁ ਧਿਆਇਆ ॥ ਗੁਰ ਵਾਕਿ ਸਤਿਗੁਰ ਜੋ ਭਾਇ ਚਲੇ ਤਿਨ ਹਰਿ ਹਰਿ ਆਪਿ ਮਿਲਾਇਆ ॥ ਜੋਤੀ ਜੋਤਿ ਮਿਲਿ ਜੋਤਿ ਸਮਾਣੀ ਹਰਿ ਕ੍ਰਿਪਾ ਕਰਿ ਧਰਣੀਧਰਾ ॥ ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥੧॥ ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥ ਤੂ ਅਲਖ ਅਭੇਉ ਅਗੰਮੁ ਗੁਰ ਸਤਿਗੁਰ ਬਚਨਿ ਲਹਿਆ ॥ ਧਨੁ ਧੰਨੁ ਤੇ ਜਨ ਪੁਰਖ ਪੂਰੇ ਜਿਨ ਗੁਰ ਸੰਤਸੰਗਤਿ ਮਿਲਿ ਗੁਣ ਰਵੇ ॥ ਬਿਬੇਕ ਬੁਧਿ ਬੀਚਾਰਿ ਗੁਰਮੁਖਿ ਗੁਰ ਸਬਦਿ ਖਿਨੁ ਖਿਨੁ ਹਰਿ ਨਿਤ ਚਵੇ ॥ ਜਾ ਬਹਹਿ ਗੁਰਮੁਖਿ ਹਰਿ ਨਾਮੁ ਬੋਲਹਿ ਜਾ ਖੜੇ ਗੁਰਮੁਖਿ ਹਰਿ ਹਰਿ ਕਹਿਆ ॥ ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥੨॥ ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥ ਤਿਨ ਕੇ ਕੋਟਿ ਸਭਿ ਪਾਪ ਖਿਨੁ ਪਰਹਰਿ ਹਰਿ ਦੂਰਿ ਕਰੇ ॥ ਤਿਨ ਕੇ ਪਾਪ ਦੋਖ ਸਭਿ ਬਿਨਸੇ ਜਿਨ

error: Content is protected !!