ਟਿਕਹਿ ਤਿਸ ਕੈ ਜਿਸੁ ਅੰਤਰਿ ਭਉ ਭਾਵਨੀ ਹੋਈ ॥ ਬਿਨੁ ਭੈ ਕਿਨੈ ਨ ਪ੍ਰੇਮੁ ਪਾਇਆ ਬਿਨੁ ਭੈ ਪਾਰਿ ਨ ਉਤਰਿਆ ਕੋਈ ॥ ਭਉ ਭਾਉ ਪ੍ਰੀਤਿ ਨਾਨਕ ਤਿਸਹਿ ਲਾਗੈ ਜਿਸੁ ਤੂ ਆਪਣੀ ਕਿਰਪਾ ਕਰਹਿ ॥ ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥੪॥੩॥ ਤੁਖਾਰੀ ਮਹਲਾ ੪ ॥ ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥ ਦੁਰਮਤਿ ਮੈਲੁ ਹਰੀ ਅਗਿਆਨੁ ਅੰਧੇਰੁ ਗਇਆ ॥ ਗੁਰ ਦਰਸੁ ਪਾਇਆ ਅਗਿਆਨੁ ਗਵਾਇਆ ਅੰਤਰਿ ਜੋਤਿ ਪ੍ਰਗਾਸੀ ॥ ਜਨਮ ਮਰਣ ਦੁਖ ਖਿਨ ਮਹਿ ਬਿਨਸੇ ਹਰਿ ਪਾਇਆ ਪ੍ਰਭੁ ਅਬਿਨਾਸੀ ॥ ਹਰਿ ਆਪਿ ਕਰਤੈ ਪੁਰਬੁ ਕੀਆ ਸਤਿਗੁਰੂ ਕੁਲਖੇਤਿ ਨਾਵਣਿ ਗਇਆ ॥ ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥੧॥ ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥ ਅਨਦਿਨੁ ਭਗਤਿ ਬਣੀ ਖਿਨੁ ਖਿਨੁ ਨਿਮਖ ਵਿਖਾ ॥ ਹਰਿ ਹਰਿ ਭਗਤਿ ਬਣੀ ਪ੍ਰਭ ਕੇਰੀ ਸਭੁ ਲੋਕੁ ਵੇਖਣਿ ਆਇਆ ॥ ਜਿਨ ਦਰਸੁ ਸਤਿਗੁਰ ਗੁਰੂ ਕੀਆ ਤਿਨ ਆਪਿ ਹਰਿ ਮੇਲਾਇਆ ॥ ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ ॥ ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥੨॥ ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥ ਖਬਰਿ ਭਈ ਸੰਸਾਰਿ ਆਏ ਤ੍ਰੈ ਲੋਆ ॥ ਦੇਖਣਿ ਆਏ ਤੀਨਿ ਲੋਕ ਸੁਰਿ ਨਰ ਮੁਨਿ ਜਨ ਸਭਿ ਆਇਆ ॥ ਜਿਨ ਪਰਸਿਆ ਗੁਰੁ ਸਤਿਗੁਰੂ ਪੂਰਾ ਤਿਨ ਕੇ ਕਿਲਵਿਖ ਨਾਸ ਗਵਾਇਆ ॥ ਜੋਗੀ ਦਿਗੰਬਰ ਸੰਨਿਆਸੀ ਖਟੁ ਦਰਸਨ ਕਰਿ ਗਏ ਗੋਸਟਿ ਢੋਆ ॥ ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥੩॥ ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥ ਜਾਗਾਤੀ ਮਿਲੇ ਦੇ ਭੇਟ ਗੁਰ ਪਿਛੈ ਲੰਘਾਇ ਦੀਆ ॥ ਸਭ ਛੁਟੀ ਸਤਿਗੁਰੂ ਪਿਛੈ ਜਿਨਿ ਹਰਿ ਹਰਿ ਨਾਮੁ ਧਿਆਇਆ ॥ ਗੁਰ ਬਚਨਿ ਮਾਰਗਿ ਜੋ ਪੰਥਿ ਚਲੇ ਤਿਨ ਜਮੁ ਜਗਾਤੀ ਨੇੜਿ ਨ ਆਇਆ ॥ ਸਭ ਗੁਰੂ ਗੁਰੂ ਜਗਤੁ ਬੋਲੈ ਗੁਰ ਕੈ ਨਾਇ ਲਇਐ ਸਭਿ ਛੁਟਕਿ ਗਇਆ ॥ ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥੪॥ ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥ ਸਭ ਮੋਹੀ ਦੇਖਿ ਦਰਸੁ ਗੁਰ ਸੰਤ ਕਿਨੈ ਆਢੁ ਨ ਦਾਮੁ ਲਇਆ ॥ ਆਢੁ ਦਾਮੁ ਕਿਛੁ ਪਇਆ ਨ ਬੋਲਕ ਜਗਾਤੀਆ ਮੋਹਣ ਮੋਹਣਿ ਪਈ ॥ ਭਾਈ ਹਮ ਕਰਹਿ ਕਿਆ ਕਿਸੁ ਪਾਸੁ ਮੰਗਹਿ ਸਭ