ਅੰਤਰ ਕਾ ਅਭਿਮਾਨੁ ਜੋਰੁ ਤੂ ਕਿਛੁ ਕਿਛੁ ਕਿਛੁ ਜਾਨਤਾ ਇਹੁ ਦੂਰਿ ਕਰਹੁ ਆਪਨ ਗਹੁ ਰੇ ॥ ਜਨ ਨਾਨਕ ਕਉ ਹਰਿ ਦਇਆਲ ਹੋਹੁ ਸੁਆਮੀ ਹਰਿ ਸੰਤਨ ਕੀ ਧੂਰਿ ਕਰਿਹੁ ਰੇ ॥੨॥੧॥੨॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਕੇਦਾਰਾ ਮਹਲਾ ੫ ਦੁਪਦੇ ਘਰੁ ੨ ॥ ਮਾਈ ਸੰਤਸੰਗਿ ਜਾਗੀ ॥ ਪ੍ਰਿਅ ਰੰਗ ਦੇਖੈ ਜਪਤੀ ਨਾਮੁ ਨਿਧਾਨੀ ॥ ਰਹਾਉ ॥ ਦਰਸ ਪਿਆਸ ਲੋਚਨ ਤਾਰ ਲਾਗੀ ਬਿਸਰੀ ਤਿਆਸ ਬਿਡਾਨੀ ॥੧॥ ਅਬ ਗੁਰੁ ਪਾਇਓ ਹੈ ਸਰਬ ਸੁਖਦਾਇਕ ਦਰਸਨੁ ਪੇਖਤ ਮਨੁ ਲਪਟਾਨੀ ॥ ਦੇਖਿ ਦਮੋਦਰ ਰਹਸੁ ਮਨਿ ਉਪਜਿਓ ਨਾਨਕ ਪ੍ਰਿਅ ਅੰਮ੍ਰਿਤ ਬਾਨੀ ॥੨॥੧॥
ੴ ਸਤਿਗੁਰ ਪ੍ਰਸਾਦਿ ॥
ਕੇਦਾਰਾ ਮਹਲਾ ੫ ਘਰੁ ੩ ॥ ਦੀਨ ਬਿਨਉ ਸੁਨਹੁ ਦਇਆਲ ॥ ਪੰਚ ਦਾਸ ਤੀਨਿ ਦੋਖੀ ਏਕ ਮਨੁ ਅਨਾਥ ਨਾਥ ਰਾਖੁ ਹੋ ਕਿਰਪਾਲ ॥ ਰਹਾਉ ॥ ਅਨਿਕ ਜਤਨ ਗਵਨੁ ਕਰਉ ॥ ਖਟੁ ਕਰਮ ਜੁਗਤਿ ਧਿਆਨੁ ਧਰਉ ॥ ਉਪਾਵ ਸਗਲ ਕਰਿ ਹਾਰਿਓ ਨਹ ਨਹ ਹੁਟਹਿ ਬਿਕਰਾਲ ॥੧॥ ਸਰਣਿ ਬੰਦਨ ਕਰੁਣਾ ਪਤੇ ॥ ਭਵ ਹਰਣ ਹਰਿ ਹਰਿ ਹਰਿ ਹਰੇ ॥ ਏਕ ਤੂਹੀ ਦੀਨ ਦਇਆਲ ॥ ਪ੍ਰਭ ਚਰਨ ਨਾਨਕ ਆਸਰੋ ॥ ਉਧਰੇ ਭ੍ਰਮ ਮੋਹ ਸਾਗਰ ॥ ਲਗਿ ਸੰਤਨਾ ਪਗ ਪਾਲ ॥੨॥੧॥੨॥
ੴ ਸਤਿਗੁਰ ਪ੍ਰਸਾਦਿ ॥
ਕੇਦਾਰਾ ਮਹਲਾ ੫ ਘਰੁ ੪ ॥ ਸਰਨੀ ਆਇਓ ਨਾਥ ਨਿਧਾਨ ॥ ਨਾਮ ਪ੍ਰੀਤਿ ਲਾਗੀ ਮਨ ਭੀਤਰਿ ਮਾਗਨ ਕਉ ਹਰਿ ਦਾਨ ॥੧॥ ਰਹਾਉ ॥ ਸੁਖਦਾਈ ਪੂਰਨ ਪਰਮੇਸੁਰ ਕਰਿ ਕਿਰਪਾ ਰਾਖਹੁ ਮਾਨ ॥ ਦੇਹੁ ਪ੍ਰੀਤਿ ਸਾਧੂ ਸੰਗਿ ਸੁਆਮੀ ਹਰਿ ਗੁਨ ਰਸਨ ਬਖਾਨ ॥੧॥ ਗੋਪਾਲ ਦਇਆਲ ਗੋਬਿਦ ਦਮੋਦਰ ਨਿਰਮਲ ਕਥਾ ਗਿਆਨ ॥ ਨਾਨਕ ਕਉ ਹਰਿ ਕੈ ਰੰਗਿ ਰਾਗਹੁ ਚਰਨ ਕਮਲ ਸੰਗਿ ਧਿਆਨ ॥੨॥੧॥੩॥ ਕੇਦਾਰਾ ਮਹਲਾ ੫ ॥ ਹਰਿ ਕੇ ਦਰਸਨ ਕੋ ਮਨਿ ਚਾਉ ॥ ਕਰਿ ਕਿਰਪਾ ਸਤਸੰਗਿ ਮਿਲਾਵਹੁ ਤੁਮ ਦੇਵਹੁ ਅਪਨਾ ਨਾਉ ॥ ਰਹਾਉ ॥ ਕਰਉ ਸੇਵਾ ਸਤ ਪੁਰਖ ਪਿਆਰੇ