ਜਤ ਸੁਨੀਐ ਤਤ ਮਨਿ ਰਹਸਾਉ ॥ ਵਾਰੀ ਫੇਰੀ ਸਦਾ ਘੁਮਾਈ ਕਵਨੁ ਅਨੂਪੁ ਤੇਰੋ ਠਾਉ ॥੧॥ ਸਰਬ ਪ੍ਰਤਿਪਾਲਹਿ ਸਗਲ ਸਮਾਲਹਿ ਸਗਲਿਆ ਤੇਰੀ ਛਾਉ ॥ ਨਾਨਕ ਕੇ ਪ੍ਰਭ ਪੁਰਖ ਬਿਧਾਤੇ ਘਟਿ ਘਟਿ ਤੁਝਹਿ ਦਿਖਾਉ ॥੨॥੨॥੪॥ ਕੇਦਾਰਾ ਮਹਲਾ ੫ ॥ ਪ੍ਰਿਅ ਕੀ ਪ੍ਰੀਤਿ ਪਿਆਰੀ ॥ ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ ॥ ਰਹਾਉ ॥ ਓਇ ਦਿਨ ਪਹਰ ਮੂਰਤ ਪਲ ਕੈਸੇ ਓਇ ਪਲ ਘਰੀ ਕਿਹਾਰੀ ॥ ਖੂਲੇ ਕਪਟ ਧਪਟ ਬੁਝਿ ਤ੍ਰਿਸਨਾ ਜੀਵਉ ਪੇਖਿ ਦਰਸਾਰੀ ॥੧॥ ਕਵਨੁ ਸੁ ਜਤਨੁ ਉਪਾਉ ਕਿਨੇਹਾ ਸੇਵਾ ਕਵਨੁ ਬੀਚਾਰੀ ॥ ਮਾਨੁ ਅਭਿਮਾਨੁ ਮੋਹੁ ਤਜਿ ਨਾਨਕ ਸੰਤਹ ਸੰਗਿ ਉਧਾਰੀ ॥੨॥੩॥੫॥ ਕੇਦਾਰਾ ਮਹਲਾ ੫ ॥ ਹਰਿ ਹਰਿ ਹਰਿ ਗੁਨ ਗਾਵਉਂ ॥ ਕਰਹੁ ਕ੍ਰਿਪਾ ਗੋਪਾਲ ਗੋਬਿਦੇ ਅਪਨਾ ਨਾਮੁ ਜਪਾਵਹੁ ॥ ਰਹਾਉ ॥ ਕਾਢਿ ਲੀਏ ਪ੍ਰਭ ਆਨ ਬਿਖੈ ਤੇ ਸਾਧਸੰਗਿ ਮਨੁ ਲਾਵਉਂ ॥ ਭ੍ਰਮੁ ਭਉ ਮੋਹੁ ਕਟਿਓ ਗੁਰ ਬਚਨੀ ਅਪਨਾ ਦਰਸੁ ਦਿਖਾਵਹੁ ॥੧॥ ਸਭ ਕੀ ਰੇਨ ਹੋਇ ਮਨੁ ਮੇਰਾ ਅਹੰਬੁਧਿ ਤਜਾਵਉਂ ॥ ਅਪਨੀ ਭਗਤਿ ਦੇਹੁ ਦਇਆਲਾ ਵਡਭਾਗੀ ਨਾਨਕ ਹਰਿ ਪਾਵਉਂ ॥੨॥੪॥੬॥ ਕੇਦਾਰਾ ਮਹਲਾ ੫ ॥ ਹਰਿ ਬਿਨੁ ਜਨਮੁ ਅਕਾਰਥ ਜਾਤ ॥ ਤਜਿ ਗੋਪਾਲ ਆਨ ਰੰਗਿ ਰਾਚਤ ਮਿਥਿਆ ਪਹਿਰਤ ਖਾਤ ॥ ਰਹਾਉ ॥ ਧਨੁ ਜੋਬਨੁ ਸੰਪੈ ਸੁਖ ਭੁੋਗਵੈ ਸੰਗਿ ਨ ਨਿਬਹਤ ਮਾਤ ॥ ਮ੍ਰਿਗ ਤ੍ਰਿਸਨਾ ਦੇਖਿ ਰਚਿਓ ਬਾਵਰ ਦ੍ਰੁਮ ਛਾਇਆ ਰੰਗਿ ਰਾਤ ॥੧॥ ਮਾਨ ਮੋਹ ਮਹਾ ਮਦ ਮੋਹਤ ਕਾਮ ਕ੍ਰੋਧ ਕੈ ਖਾਤ ॥ ਕਰੁ ਗਹਿ ਲੇਹੁ ਦਾਸ ਨਾਨਕ ਕਉ ਪ੍ਰਭ ਜੀਉ ਹੋਇ ਸਹਾਤ ॥੨॥੫॥੭॥ ਕੇਦਾਰਾ ਮਹਲਾ ੫ ॥ ਹਰਿ ਬਿਨੁ ਕੋਇ ਨ ਚਾਲਸਿ ਸਾਥ ॥ ਦੀਨਾ ਨਾਥ ਕਰੁਣਾਪਤਿ ਸੁਆਮੀ ਅਨਾਥਾ ਕੇ ਨਾਥ ॥ ਰਹਾਉ ॥ ਸੁਤ ਸੰਪਤਿ ਬਿਖਿਆ ਰਸ ਭੁੋਗਵਤ ਨਹ ਨਿਬਹਤ ਜਮ ਕੈ ਪਾਥ ॥ ਨਾਮੁ ਨਿਧਾਨੁ ਗਾਉ ਗੁਨ ਗੋਬਿੰਦ ਉਧਰੁ ਸਾਗਰ ਕੇ ਖਾਤ ॥੧॥ ਸਰਨਿ ਸਮਰਥ ਅਕਥ ਅਗੋਚਰ ਹਰਿ ਸਿਮਰਤ ਦੁਖ ਲਾਥ ॥ ਨਾਨਕ ਦੀਨ ਧੂਰਿ ਜਨ ਬਾਂਛਤ ਮਿਲੈ ਲਿਖਤ ਧੁਰਿ ਮਾਥ ॥੨॥੬॥੮॥

ੴ ਸਤਿਗੁਰ ਪ੍ਰਸਾਦਿ ॥

ਕੇਦਾਰਾ ਮਹਲਾ ੫ ਘਰੁ ੫ ॥ ਬਿਸਰਤ ਨਾਹਿ ਮਨ ਤੇ ਹਰੀ ॥ ਅਬ ਇਹ ਪ੍ਰੀਤਿ ਮਹਾ ਪ੍ਰਬਲ ਭਈ ਆਨ ਬਿਖਿਆ ਜਰੀ ॥ ਰਹਾਉ ॥ ਬੂੰਦ ਕਹਾ

error: Content is protected !!