ਹਰਿ ਕੇ ਨਾਮ ਕੀ ਮਨ ਰੁਚੈ ॥ ਕੋਟਿ ਸਾਂਤਿ ਅਨੰਦ ਪੂਰਨ ਜਲਤ ਛਾਤੀ ਬੁਝੈ ॥ ਰਹਾਉ ॥ ਸੰਤ ਮਾਰਗਿ ਚਲਤ ਪ੍ਰਾਨੀ ਪਤਿਤ ਉਧਰੇ ਮੁਚੈ ॥ ਰੇਨੁ ਜਨ ਕੀ ਲਗੀ ਮਸਤਕਿ ਅਨਿਕ ਤੀਰਥ ਸੁਚੈ ॥੧॥ ਚਰਨ ਕਮਲ ਧਿਆਨ ਭੀਤਰਿ ਘਟਿ ਘਟਹਿ ਸੁਆਮੀ ਸੁਝੈ ॥ ਸਰਨਿ ਦੇਵ ਅਪਾਰ ਨਾਨਕ ਬਹੁਰਿ ਜਮੁ ਨਹੀ ਲੁਝੈ ॥੨॥੭॥੧੫॥ ਕੇਦਾਰਾ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਮਿਲੁ ਮੇਰੇ ਪ੍ਰੀਤਮ ਪਿਆਰਿਆ ॥ ਰਹਾਉ ॥ ਪੂਰਿ ਰਹਿਆ ਸਰਬਤ੍ਰ ਮਹਿ ਸੋ ਪੁਰਖੁ ਬਿਧਾਤਾ ॥ ਮਾਰਗੁ ਪ੍ਰਭ ਕਾ ਹਰਿ ਕੀਆ ਸੰਤਨ ਸੰਗਿ ਜਾਤਾ ॥ ਸੰਤਨ ਸੰਗਿ ਜਾਤਾ ਪੁਰਖੁ ਬਿਧਾਤਾ ਘਟਿ ਘਟਿ ਨਦਰਿ ਨਿਹਾਲਿਆ ॥ ਜੋ ਸਰਨੀ ਆਵੈ ਸਰਬ ਸੁਖ ਪਾਵੈ ਤਿਲੁ ਨਹੀ ਭੰਨੈ ਘਾਲਿਆ ॥ ਹਰਿ ਗੁਣ ਨਿਧਿ ਗਾਏ ਸਹਜ ਸੁਭਾਏ ਪ੍ਰੇਮ ਮਹਾ ਰਸ ਮਾਤਾ ॥ ਨਾਨਕ ਦਾਸ ਤੇਰੀ ਸਰਣਾਈ ਤੂ ਪੂਰਨ ਪੁਰਖੁ ਬਿਧਾਤਾ ॥੧॥ ਹਰਿ ਪ੍ਰੇਮ ਭਗਤਿ ਜਨ ਬੇਧਿਆ ਸੇ ਆਨ ਕਤ ਜਾਹੀ ॥ ਮੀਨੁ ਬਿਛੋਹਾ ਨਾ ਸਹੈ ਜਲ ਬਿਨੁ ਮਰਿ ਜਾਹੀ ॥ ਹਰਿ ਬਿਨੁ ਕਿਉ ਰਹੀਐ ਦੂਖ ਕਿਨਿ ਸਹੀਐ ਚਾਤ੍ਰਿਕ ਬੂੰਦ ਪਿਆਸਿਆ ॥ ਕਬ ਰੈਨਿ ਬਿਹਾਵੈ ਚਕਵੀ ਸੁਖੁ ਪਾਵੈ ਸੂਰਜ ਕਿਰਣਿ ਪ੍ਰਗਾਸਿਆ ॥ ਹਰਿ ਦਰਸਿ ਮਨੁ ਲਾਗਾ ਦਿਨਸੁ ਸਭਾਗਾ ਅਨਦਿਨੁ ਹਰਿ ਗੁਣ ਗਾਹੀ ॥ ਨਾਨਕ ਦਾਸੁ ਕਹੈ ਬੇਨੰਤੀ ਕਤ ਹਰਿ ਬਿਨੁ ਪ੍ਰਾਣ ਟਿਕਾਹੀ ॥੨॥ ਸਾਸ ਬਿਨਾ ਜਿਉ ਦੇਹੁਰੀ ਕਤ ਸੋਭਾ ਪਾਵੈ ॥ ਦਰਸ ਬਿਹੂਨਾ ਸਾਧ ਜਨੁ ਖਿਨੁ ਟਿਕਣੁ ਨ ਆਵੈ ॥ ਹਰਿ ਬਿਨੁ ਜੋ ਰਹਣਾ ਨਰਕੁ ਸੋ ਸਹਣਾ ਚਰਨ ਕਮਲ ਮਨੁ ਬੇਧਿਆ ॥ ਹਰਿ ਰਸਿਕ ਬੈਰਾਗੀ ਨਾਮਿ ਲਿਵ ਲਾਗੀ ਕਤਹੁ ਨ ਜਾਇ ਨਿਖੇਧਿਆ ॥ ਹਰਿ ਸਿਉ ਜਾਇ ਮਿਲਣਾ ਸਾਧਸੰਗਿ ਰਹਣਾ ਸੋ ਸੁਖੁ ਅੰਕਿ ਨ ਮਾਵੈ ॥ ਹੋਹੁ ਕ੍ਰਿਪਾਲ ਨਾਨਕ ਕੇ ਸੁਆਮੀ ਹਰਿ ਚਰਨਹ ਸੰਗਿ ਸਮਾਵੈ ॥੩॥ ਖੋਜਤ ਖੋਜਤ ਪ੍ਰਭ ਮਿਲੇ ਹਰਿ ਕਰੁਣਾ ਧਾਰੇ ॥ ਨਿਰਗੁਣੁ ਨੀਚੁ ਅਨਾਥੁ ਮੈ ਨਹੀ ਦੋਖ ਬੀਚਾਰੇ ॥ ਨਹੀ ਦੋਖ ਬੀਚਾਰੇ ਪੂਰਨ ਸੁਖ ਸਾਰੇ ਪਾਵਨ ਬਿਰਦੁ ਬਖਾਨਿਆ ॥ ਭਗਤਿ ਵਛਲੁ ਸੁਨਿ ਅੰਚਲੁੋ ਗਹਿਆ ਘਟਿ ਘਟਿ ਪੂਰ ਸਮਾਨਿਆ ॥ ਸੁਖ ਸਾਗਰੁੋ ਪਾਇਆ ਸਹਜ ਸੁਭਾਇਆ ਜਨਮ ਮਰਨ ਦੁਖ ਹਾਰੇ ॥ ਕਰੁ ਗਹਿ ਲੀਨੇ ਨਾਨਕ ਦਾਸ ਅਪਨੇ ਰਾਮ ਨਾਮ ਉਰਿ ਹਾਰੇ ॥੪॥੧॥

error: Content is protected !!