ੴ ਸਤਿਗੁਰ ਪ੍ਰਸਾਦਿ ॥
ਰਾਗੁ ਕੇਦਾਰਾ ਬਾਣੀ ਭਗਤਾ ਕੀ ॥ ਕਬੀਰ ਜੀਉ॥ ਉਸਤਤਿ ਨਿੰਦਾ ਦੋਊ ਬਿਬਰਜਿਤ ਤਜਹੁ ਮਾਨੁ ਅਪਮਾਨਾ ॥ ਲੋਹਾ ਕੰਚਨੁ ਸਮ ਕਰਿ ਜਾਨਹਿ ਤੇ ਮੂਰਤਿ ਭਗਵਾਨਾ ॥੧॥ ਤੇਰਾ ਜਨੁ ਏਕੁ ਆਧੁ ਕੋਈ ॥ ਕਾਮੁ ਕ੍ਰੋਧੁ ਲੋਭੁ ਮੋਹੁ ਬਿਬਰਜਿਤ ਹਰਿ ਪਦੁ ਚੀਨ੍ਹ੍ਹੈ ਸੋਈ ॥੧॥ ਰਹਾਉ ॥ ਰਜ ਗੁਣ ਤਮ ਗੁਣ ਸਤ ਗੁਣ ਕਹੀਅਹਿਂ ਇਹ ਤੇਰੀ ਸਭ ਮਾਇਆ ॥ ਚਉਥੇ ਪਦ ਕਉ ਜੋ ਨਰੁ ਚੀਨ੍ਹ੍ਹੈ ਤਿਨਹਿਂ ਹੀ ਪਰਮ ਪਦੁ ਪਾਇਆ ॥੨॥ ਤੀਰਥ ਬਰਤ ਨੇਮ ਸੁਚਿ ਸੰਜਮ ਸਦਾ ਰਹੈ ਨਿਹਕਾਮਾ ॥ ਤ੍ਰਿਸਨਾ ਅਰੁ ਮਾਇਆ ਭ੍ਰਮੁ ਚੂਕਾ ਚਿਤਵਤ ਆਤਮ ਰਾਮਾ ॥੩॥ ਜਿਹ ਮੰਦਰਿ ਦੀਪਕੁ ਪਰਗਾਸਿਆ ਅੰਧਕਾਰੁ ਤਹ ਨਾਸਾ ॥ ਨਿਰਭਉ ਪੂਰਿ ਰਹੇ ਭ੍ਰਮੁ ਭਾਗਾ ਕਹਿ ਕਬੀਰ ਜਨ ਦਾਸਾ ॥੪॥੧॥ ਕੇਦਾਰਾ ਕਬੀਰ ਜੀਉ ॥ ਕਿਨ ਹੀ ਬਨਜਿਆ ਕਾਂਸੀ ਤਾਂਬਾ ਕਿਨਹੀ ਲਉਗ ਸੁਪਾਰੀ ॥ ਸੰਤਾਂ ਬਨਜਿਆ ਨਾਮੁ ਗੋਬਿਦ ਕਾ ਐਸੀ ਖੇਪ ਹਮਾਰੀ ॥੧॥ ਹਰਿ ਕੇ ਨਾਮ ਕੇ ਬਿਆਪਾਰੀ ॥ ਹੀਰਾ ਹਾਥਿ ਚੜਿਆ ਨਿਰਮੋਲਕੁ ਛੂਟਿ ਗਈ ਸੰਸਾਰੀ ॥੧॥ ਰਹਾਉ ॥ ਸਾਚੇ ਲਾਏ ਤਉ ਸਚ ਲਾਗੇ ਸਾਚੇ ਕੇ ਬਿਉਹਾਰੀ ॥ ਸਾਚੀ ਬਸਤੁ ਕੇ ਭਾਰ ਚਲਾਏ ਪਹੁਚੇ ਜਾਇ ਭੰਡਾਰੀ ॥੨॥ ਆਪੇ ਰਤਨ ਜਵਾਹਰ ਮਾਣਿਕ ਆਪੈ ਹੈ ਪਾਸਾਰੀ ॥ ਆਪੈ ਦਹ ਦਿਸ ਆਪ ਚਲਾਵੈ ਨਿਹਚਲੁ ਹੈ ਬਿਆਪਾਰੀ ॥੩॥ ਮਨੁ ਕਰਿ ਬੈਲੁ ਸੁਰਤਿ ਕਰਿ ਪੈਡਾ ਗਿਆਨ ਗੋਨਿ ਭਰਿ ਡਾਰੀ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਨਿਬਹੀ ਖੇਪ ਹਮਾਰੀ ॥੪॥੨॥ ਰੀ ਕਲਵਾਰਿ ਗਵਾਰਿ ਮੂੜ੍ਹ ਮਤਿ ਉਲਟੋ ਪਵਨੁ ਫਿਰਾਵਉ ॥ ਮਨੁ ਮਤਵਾਰ ਮੇਰ ਸਰ ਭਾਠੀ ਅੰਮ੍ਰਿਤ ਧਾਰ ਚੁਆਵਉ ॥੧॥ ਬੋਲਹੁ ਭਈਆ ਰਾਮ ਕੀ ਦੁਹਾਈ ॥ ਪੀਵਹੁ ਸੰਤ ਸਦਾ ਮਤਿ ਦੁਰਲਭ ਸਹਜੇ ਪਿਆਸ ਬੁਝਾਈ ॥੧॥ ਰਹਾਉ ॥ ਭੈ ਵਿਚਿ ਭਾਉ ਭਾਇ ਕੋਊ ਬੂਝਹਿ ਹਰਿ ਰਸੁ ਪਾਵੈ ਭਾਈ ॥ ਜੇਤੇ ਘਟ ਅੰਮ੍ਰਿਤੁ ਸਭ ਹੀ ਮਹਿ ਭਾਵੈ ਤਿਸਹਿ ਪੀਆਈ ॥੨॥ ਨਗਰੀ ਏਕੈ ਨਉ ਦਰਵਾਜੇ ਧਾਵਤੁ ਬਰਜਿ ਰਹਾਈ ॥ ਤ੍ਰਿਕੁਟੀ ਛੂਟੈ ਦਸਵਾ ਦੁਆਰੁ ਖੂਲ੍ਹ੍ਹੈ ਤਾ ਮਨੁ ਖੀਵਾ ਭਾਈ ॥੩॥ ਅਭੈ ਪਦ ਪੂਰਿ ਤਾਪ ਤਹ ਨਾਸਹਿ ਕਹਿ ਕਬੀਰ ਬੀਚਾਰੀ ॥ ਉਲਟਿ ਚਲੰਤੇ ਇਹੁ ਪਦੁ ਪਾਇਆ ਜੈਸੇ ਖੋਂਦ ਖੁਮਾਰੀ ॥੪॥੩॥ ਕਾਮ ਕ੍ਰੋਧ ਤ੍ਰਿਸਨਾ ਕੇ ਲੀਨੇ ਗਤਿ ਨਹੀ ਏਕੈ ਜਾਨੀ ॥ ਫੂਟੀ ਆਖੈ