ਕਛੂ ਨ ਸੂਝੈ ਬੂਡਿ ਮੂਏ ਬਿਨੁ ਪਾਨੀ ॥੧॥ ਚਲਤ ਕਤ ਟੇਢੇ ਟੇਢੇ ਟੇਢੇ ॥ ਅਸਤ ਚਰਮ ਬਿਸਟਾ ਕੇ ਮੂੰਦੇ ਦੁਰਗੰਧ ਹੀ ਕੇ ਬੇਢੇ ॥੧॥ ਰਹਾਉ ॥ ਰਾਮ ਨ ਜਪਹੁ ਕਵਨ ਭ੍ਰਮ ਭੂਲੇ ਤੁਮ ਤੇ ਕਾਲੁ ਨ ਦੂਰੇ ॥ ਅਨਿਕ ਜਤਨ ਕਰਿ ਇਹੁ ਤਨੁ ਰਾਖਹੁ ਰਹੈ ਅਵਸਥਾ ਪੂਰੇ ॥੨॥ ਆਪਨ ਕੀਆ ਕਛੂ ਨ ਹੋਵੈ ਕਿਆ ਕੋ ਕਰੈ ਪਰਾਨੀ ॥ ਜਾ ਤਿਸੁ ਭਾਵੈ ਸਤਿਗੁਰੁ ਭੇਟੈ ਏਕੋ ਨਾਮੁ ਬਖਾਨੀ ॥੩॥ ਬਲੂਆ ਕੇ ਘਰੂਆ ਮਹਿ ਬਸਤੇ ਫੁਲਵਤ ਦੇਹ ਇਆਨੇ ॥ ਕਹੁ ਕਬੀਰ ਜਿਨ ਰਾਮੁ ਨ ਚੇਤਿਓ ਬੂਡੇ ਬਹੁਤੁ ਸਿਆਨੇ ॥੪॥੪॥ ਟੇਢੀ ਪਾਗ ਟੇਢੇ ਚਲੇ ਲਾਗੇ ਬੀਰੇ ਖਾਨ ॥ ਭਾਉ ਭਗਤਿ ਸਿਉ ਕਾਜੁ ਨ ਕਛੂਐ ਮੇਰੋ ਕਾਮੁ ਦੀਵਾਨ ॥੧॥ ਰਾਮੁ ਬਿਸਾਰਿਓ ਹੈ ਅਭਿਮਾਨਿ ॥ ਕਨਿਕ ਕਾਮਨੀ ਮਹਾ ਸੁੰਦਰੀ ਪੇਖਿ ਪੇਖਿ ਸਚੁ ਮਾਨਿ ॥੧॥ ਰਹਾਉ ॥ ਲਾਲਚ ਝੂਠ ਬਿਕਾਰ ਮਹਾ ਮਦ ਇਹ ਬਿਧਿ ਅਉਧ ਬਿਹਾਨਿ ॥ ਕਹਿ ਕਬੀਰ ਅੰਤ ਕੀ ਬੇਰਾ ਆਇ ਲਾਗੋ ਕਾਲੁ ਨਿਦਾਨਿ ॥੨॥੫॥ ਚਾਰਿ ਦਿਨ ਅਪਨੀ ਨਉਬਤਿ ਚਲੇ ਬਜਾਇ ॥ ਇਤਨਕੁ ਖਟੀਆ ਗਠੀਆ ਮਟੀਆ ਸੰਗਿ ਨ ਕਛੁ ਲੈ ਜਾਇ ॥੧॥ ਰਹਾਉ ॥ ਦੇਹਰੀ ਬੈਠੀ ਮਿਹਰੀ ਰੋਵੈ ਦੁਆਰੈ ਲਉ ਸੰਗਿ ਮਾਇ ॥ ਮਰਹਟ ਲਗਿ ਸਭੁ ਲੋਗੁ ਕੁਟੰਬੁ ਮਿਲਿ ਹੰਸੁ ਇਕੇਲਾ ਜਾਇ ॥੧॥ ਵੈ ਸੁਤ ਵੈ ਬਿਤ ਵੈ ਪੁਰ ਪਾਟਨ ਬਹੁਰਿ ਨ ਦੇਖੈ ਆਇ ॥ ਕਹਤੁ ਕਬੀਰੁ ਰਾਮੁ ਕੀ ਨ ਸਿਮਰਹੁ ਜਨਮੁ ਅਕਾਰਥੁ ਜਾਇ ॥੨॥੬॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਕੇਦਾਰਾ ਰਵਿਦਾਸ ਜੀਉ ॥ ਖਟੁ ਕਰਮ ਕੁਲ ਸੰਜੁਗਤੁ ਹੈ ਹਰਿ ਭਗਤਿ ਹਿਰਦੈ ਨਾਹਿ ॥ ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨਿ ॥੧॥ ਰੇ ਚਿਤ ਚੇਤਿ ਚੇਤ ਅਚੇਤ ॥ ਕਾਹੇ ਨ ਬਾਲਮੀਕਹਿ ਦੇਖ ॥ ਕਿਸੁ ਜਾਤਿ ਤੇ ਕਿਹ ਪਦਹਿ ਅਮਰਿਓ ਰਾਮ ਭਗਤਿ ਬਿਸੇਖ ॥੧॥ ਰਹਾਉ ॥ ਸੁਆਨ ਸਤ੍ਰੁ ਅਜਾਤਿ ਸਭ ਤੇ ਕ੍ਰਿਸਨ ਲਾਵੈ ਹੇਤੁ ॥ ਲੋਗੁ ਬਪੁਰਾ ਕਿਆ ਸਰਾਹੈ ਤੀਨਿ ਲੋਕ ਪ੍ਰਵੇਸ ॥੨॥ ਅਜਾਮਲੁ ਪਿੰਗੁਲਾ ਲੁਭਤੁ ਕੁੰਚਰੁ ਗਏ ਹਰਿ ਕੈ ਪਾਸਿ ॥ ਐਸੇ ਦੁਰਮਤਿ ਨਿਸਤਰੇ ਤੂ ਕਿਉ ਨ ਤਰਹਿ ਰਵਿਦਾਸ ॥੩॥੧॥