ਅੰਤਰਿ ਸਰਬ ਨਿਰੰਤਰਿ ਰਵਿ ਰਹਿਆ ਸਚੁ ਵੇਸੋ ॥੨॥ ਸਾਚਿ ਰਤੇ ਸਚੁ ਅੰਮ੍ਰਿਤੁ ਜਿਹਵਾ ਮਿਥਿਆ ਮੈਲੁ ਨ ਰਾਈ ॥ ਨਿਰਮਲ ਨਾਮੁ ਅੰਮ੍ਰਿਤ ਰਸੁ ਚਾਖਿਆ ਸਬਦਿ ਰਤੇ ਪਤਿ ਪਾਈ ॥੩॥ ਗੁਣੀ ਗੁਣੀ ਮਿਲਿ ਲਾਹਾ ਪਾਵਸਿ ਗੁਰਮੁਖਿ ਨਾਮੁ ਵਡਾਈ ॥ ਸਗਲੇ ਦੂਖ ਮਿਟਹਿ ਗੁਰ ਸੇਵਾ ਨਾਨਕ ਨਾਮੁ ਸਖਾਈ ॥੪॥੫॥੬॥ ਭੈਰਉ ਮਹਲਾ ੧ ॥ ਹਿਰਦੈ ਨਾਮੁ ਸਰਬ ਧਨੁ ਧਾਰਣੁ ਗੁਰ ਪਰਸਾਦੀ ਪਾਈਐ ॥ ਅਮਰ ਪਦਾਰਥ ਤੇ ਕਿਰਤਾਰਥ ਸਹਜ ਧਿਆਨਿ ਲਿਵ ਲਾਈਐ ॥੧॥ ਮਨ ਰੇ ਰਾਮ ਭਗਤਿ ਚਿਤੁ ਲਾਈਐ ॥ ਗੁਰਮੁਖਿ ਰਾਮ ਨਾਮੁ ਜਪਿ ਹਿਰਦੈ ਸਹਜ ਸੇਤੀ ਘਰਿ ਜਾਈਐ ॥੧॥ ਰਹਾਉ ॥ ਭਰਮੁ ਭੇਦੁ ਭਉ ਕਬਹੁ ਨ ਛੂਟਸਿ ਆਵਤ ਜਾਤ ਨ ਜਾਨੀ ॥ ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵਸਿ ਡੂਬਿ ਮੁਏ ਬਿਨੁ ਪਾਨੀ ॥੨॥ ਧੰਧਾ ਕਰਤ ਸਗਲੀ ਪਤਿ ਖੋਵਸਿ ਭਰਮੁ ਨ ਮਿਟਸਿ ਗਵਾਰਾ ॥ ਬਿਨੁ ਗੁਰ ਸਬਦ ਮੁਕਤਿ ਨਹੀ ਕਬ ਹੀ ਅੰਧੁਲੇ ਧੰਧੁ ਪਸਾਰਾ ॥੩॥ ਅਕੁਲ ਨਿਰੰਜਨ ਸਿਉ ਮਨੁ ਮਾਨਿਆ ਮਨ ਹੀ ਤੇ ਮਨੁ ਮੂਆ ॥ ਅੰਤਰਿ ਬਾਹਰਿ ਏਕੋ ਜਾਨਿਆ ਨਾਨਕ ਅਵਰੁ ਨ ਦੂਆ ॥੪॥੬॥੭॥ ਭੈਰਉ ਮਹਲਾ ੧ ॥ ਜਗਨ ਹੋਮ ਪੁੰਨ ਤਪ ਪੂਜਾ ਦੇਹ ਦੁਖੀ ਨਿਤ ਦੂਖ ਸਹੈ ॥ ਰਾਮ ਨਾਮ ਬਿਨੁ ਮੁਕਤਿ ਨ ਪਾਵਸਿ ਮੁਕਤਿ ਨਾਮਿ ਗੁਰਮੁਖਿ ਲਹੈ ॥੧॥ ਰਾਮ ਨਾਮ ਬਿਨੁ ਬਿਰਥੇ ਜਗਿ ਜਨਮਾ ॥ ਬਿਖੁ ਖਾਵੈ ਬਿਖੁ ਬੋਲੀ ਬੋਲੈ ਬਿਨੁ ਨਾਵੈ ਨਿਹਫਲੁ ਮਰਿ ਭ੍ਰਮਨਾ ॥੧॥ ਰਹਾਉ ॥ ਪੁਸਤਕ ਪਾਠ ਬਿਆਕਰਣ ਵਖਾਣੈ ਸੰਧਿਆ ਕਰਮ ਤ੍ਰਿਕਾਲ ਕਰੈ ॥ ਬਿਨੁ ਗੁਰ ਸਬਦ ਮੁਕਤਿ ਕਹਾ ਪ੍ਰਾਣੀ ਰਾਮ ਨਾਮ ਬਿਨੁ ਉਰਝਿ ਮਰੈ ॥੨॥ ਡੰਡ ਕਮੰਡਲ ਸਿਖਾ ਸੂਤੁ ਧੋਤੀ ਤੀਰਥਿ ਗਵਨੁ ਅਤਿ ਭ੍ਰਮਨੁ ਕਰੈ ॥ ਰਾਮ ਨਾਮ ਬਿਨੁ ਸਾਂਤਿ ਨ ਆਵੈ ਜਪਿ ਹਰਿ ਹਰਿ ਨਾਮੁ ਸੁ ਪਾਰਿ ਪਰੈ ॥੩॥ ਜਟਾ ਮੁਕਟੁ ਤਨਿ ਭਸਮ ਲਗਾਈ ਬਸਤ੍ਰ ਛੋਡਿ ਤਨਿ ਨਗਨੁ ਭਇਆ ॥ ਰਾਮ ਨਾਮ ਬਿਨੁ ਤ੍ਰਿਪਤਿ ਨ ਆਵੈ ਕਿਰਤ ਕੈ ਬਾਂਧੈ ਭੇਖੁ ਭਇਆ ॥੪॥ ਜੇਤੇ ਜੀਅ ਜੰਤ ਜਲਿ ਥਲਿ ਮਹੀਅਲਿ ਜਤ੍ਰ ਕਤ੍ਰ ਤੂ ਸਰਬ ਜੀਆ ॥ ਗੁਰ ਪਰਸਾਦਿ ਰਾਖਿ ਲੇਹੁ ਜਨ ਕਉ ਹਰਿ ਰਸੁ ਨਾਨਕ ਝੋਲਿ ਪੀਆ ॥੫॥੭॥੮॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਭੈਰਉ ਮਹਲਾ ੩ ਚਉਪਦੇ ਘਰੁ ੧ ॥ ਜਾਤਿ ਕਾ ਗਰਬੁ ਨ ਕਰੀਅਹੁ ਕੋਈ ॥ ਬ੍ਰਹਮੁ ਬਿੰਦੇ ਸੋ ਬ੍ਰਹਮਣੁ ਹੋਈ ॥੧॥ ਜਾਤਿ ਕਾ ਗਰਬੁ ਨ ਕਰਿ ਮੂਰਖ