ਕਰਮੁ ਹੋਵੈ ਗੁਰੁ ਕਿਰਪਾ ਕਰੈ ॥ ਇਹੁ ਮਨੁ ਜਾਗੈ ਇਸੁ ਮਨ ਕੀ ਦੁਬਿਧਾ ਮਰੈ ॥੪॥ ਮਨ ਕਾ ਸੁਭਾਉ ਸਦਾ ਬੈਰਾਗੀ ॥ ਸਭ ਮਹਿ ਵਸੈ ਅਤੀਤੁ ਅਨਰਾਗੀ ॥੫॥ ਕਹਤ ਨਾਨਕੁ ਜੋ ਜਾਣੈ ਭੇਉ ॥ ਆਦਿ ਪੁਰਖੁ ਨਿਰੰਜਨ ਦੇਉ ॥੬॥੫॥ ਭੈਰਉ ਮਹਲਾ ੩ ॥ ਰਾਮ ਨਾਮੁ ਜਗਤ ਨਿਸਤਾਰਾ ॥ ਭਵਜਲੁ ਪਾਰਿ ਉਤਾਰਣਹਾਰਾ ॥੧॥ ਗੁਰ ਪਰਸਾਦੀ ਹਰਿ ਨਾਮੁ ਸਮ੍ਹ੍ਹਾਲਿ ॥ ਸਦ ਹੀ ਨਿਬਹੈ ਤੇਰੈ ਨਾਲਿ ॥੧॥ ਰਹਾਉ ॥ ਨਾਮੁ ਨ ਚੇਤਹਿ ਮਨਮੁਖ ਗਾਵਾਰਾ ॥ ਬਿਨੁ ਨਾਵੈ ਕੈਸੇ ਪਾਵਹਿ ਪਾਰਾ ॥੨॥ ਆਪੇ ਦਾਤਿ ਕਰੇ ਦਾਤਾਰੁ ॥ ਦੇਵਣਹਾਰੇ ਕਉ ਜੈਕਾਰੁ ॥੩॥ ਨਦਰਿ ਕਰੇ ਸਤਿਗੁਰੂ ਮਿਲਾਏ ॥ ਨਾਨਕ ਹਿਰਦੈ ਨਾਮੁ ਵਸਾਏ ॥੪॥੬॥ ਭੈਰਉ ਮਹਲਾ ੩ ॥ ਨਾਮੇ ਉਧਰੇ ਸਭਿ ਜਿਤਨੇ ਲੋਅ ॥ ਗੁਰਮੁਖਿ ਜਿਨਾ ਪਰਾਪਤਿ ਹੋਇ ॥੧॥ ਹਰਿ ਜੀਉ ਅਪਣੀ ਕ੍ਰਿਪਾ ਕਰੇਇ ॥ ਗੁਰਮੁਖਿ ਨਾਮੁ ਵਡਾਈ ਦੇਇ ॥੧॥ ਰਹਾਉ ॥ ਰਾਮ ਨਾਮਿ ਜਿਨ ਪ੍ਰੀਤਿ ਪਿਆਰੁ ॥ ਆਪਿ ਉਧਰੇ ਸਭਿ ਕੁਲ ਉਧਾਰਣਹਾਰੁ ॥੨॥ ਬਿਨੁ ਨਾਵੈ ਮਨਮੁਖ ਜਮ ਪੁਰਿ ਜਾਹਿ ॥ ਅਉਖੇ ਹੋਵਹਿ ਚੋਟਾ ਖਾਹਿ ॥੩॥ ਆਪੇ ਕਰਤਾ ਦੇਵੈ ਸੋਇ ॥ ਨਾਨਕ ਨਾਮੁ ਪਰਾਪਤਿ ਹੋਇ ॥੪॥੭॥ ਭੈਰਉ ਮਹਲਾ ੩ ॥ ਗੋਵਿੰਦ ਪ੍ਰੀਤਿ ਸਨਕਾਦਿਕ ਉਧਾਰੇ ॥ ਰਾਮ ਨਾਮ ਸਬਦਿ ਬੀਚਾਰੇ ॥੧॥ ਹਰਿ ਜੀਉ ਅਪਣੀ ਕਿਰਪਾ ਧਾਰੁ ॥ ਗੁਰਮੁਖਿ ਨਾਮੇ ਲਗੈ ਪਿਆਰੁ ॥੧॥ ਰਹਾਉ ॥ ਅੰਤਰਿ ਪ੍ਰੀਤਿ ਭਗਤਿ ਸਾਚੀ ਹੋਇ ॥ ਪੂਰੈ ਗੁਰਿ ਮੇਲਾਵਾ ਹੋਇ ॥੨॥ ਨਿਜ ਘਰਿ ਵਸੈ ਸਹਜਿ ਸੁਭਾਇ ॥ ਗੁਰਮੁਖਿ ਨਾਮੁ ਵਸੈ ਮਨਿ ਆਇ ॥੩॥ ਆਪੇ ਵੇਖੈ ਵੇਖਣਹਾਰੁ ॥ ਨਾਨਕ ਨਾਮੁ ਰਖਹੁ ਉਰ ਧਾਰਿ ॥੪॥੮॥ ਭੈਰਉ ਮਹਲਾ ੩ ॥ ਕਲਜੁਗ ਮਹਿ ਰਾਮ ਨਾਮੁ ਉਰ ਧਾਰੁ ॥ ਬਿਨੁ ਨਾਵੈ ਮਾਥੈ ਪਾਵੈ ਛਾਰੁ ॥੧॥ ਰਾਮ ਨਾਮੁ ਦੁਲਭੁ ਹੈ ਭਾਈ ॥ ਗੁਰ ਪਰਸਾਦਿ ਵਸੈ ਮਨਿ ਆਈ ॥੧॥ ਰਹਾਉ ॥ ਰਾਮ ਨਾਮੁ ਜਨ ਭਾਲਹਿ ਸੋਇ ॥ ਪੂਰੇ ਗੁਰ ਤੇ ਪ੍ਰਾਪਤਿ ਹੋਇ ॥੨॥ ਹਰਿ ਕਾ ਭਾਣਾ ਮੰਨਹਿ ਸੇ ਜਨ ਪਰਵਾਣੁ ॥ ਗੁਰ ਕੈ ਸਬਦਿ ਨਾਮ ਨੀਸਾਣੁ ॥੩॥ ਸੋ ਸੇਵਹੁ ਜੋ ਕਲ ਰਹਿਆ ਧਾਰਿ ॥ ਨਾਨਕ ਗੁਰਮੁਖਿ ਨਾਮੁਿ ਪਿਆਰੁ ॥੪॥੯॥ ਭੈਰਉ ਮਹਲਾ ੩ ॥ ਕਲਜੁਗ ਮਹਿ ਬਹੁ ਕਰਮ ਕਮਾਹਿ ॥ ਨਾ ਰੁਤਿ ਨ ਕਰਮ ਥਾਇ ਪਾਹਿ ॥੧॥ ਕਲਜੁਗ ਮਹਿ ਰਾਮ ਨਾਮੁ ਹੈ ਸਾਰੁ ॥ ਗੁਰਮੁਖਿ ਸਾਚਾ ਲਗੈ ਪਿਆਰੁ ॥੧॥ ਰਹਾਉ ॥ ਤਨੁ ਮਨੁ ਖੋਜਿ ਘਰੈ ਮਹਿ ਪਾਇਆ ॥ ਗੁਰਮੁਖਿ ਰਾਮ ਨਾਮਿ ਚਿਤੁ ਲਾਇਆ

error: Content is protected !!