ਆਪੇ ਗੁਰਮੁਖਿ ਦੇ ਵਡਿਆਈ ਨਾਨਕ ਨਾਮਿ ਸਮਾਏ ॥੪॥੯॥੧੯॥ ਭੈਰਉ ਮਹਲਾ ੩ ॥ ਮੇਰੀ ਪਟੀਆ ਲਿਖਹੁ ਹਰਿ ਗੋਵਿੰਦ ਗੋਪਾਲਾ ॥ ਦੂਜੈ ਭਾਇ ਫਾਥੇ ਜਮ ਜਾਲਾ ॥ ਸਤਿਗੁਰੁ ਕਰੇ ਮੇਰੀ ਪ੍ਰਤਿਪਾਲਾ ॥ ਹਰਿ ਸੁਖਦਾਤਾ ਮੇਰੈ ਨਾਲਾ ॥੧॥ ਗੁਰ ਉਪਦੇਸਿ ਪ੍ਰਹਿਲਾਦੁ ਹਰਿ ਉਚਰੈ ॥ ਸਾਸਨਾ ਤੇ ਬਾਲਕੁ ਗਮੁ ਨ ਕਰੈ ॥੧॥ ਰਹਾਉ ॥ ਮਾਤਾ ਉਪਦੇਸੈ ਪ੍ਰਹਿਲਾਦ ਪਿਆਰੇ ॥ ਪੁਤ੍ਰ ਰਾਮ ਨਾਮੁ ਛੋਡਹੁ ਜੀਉ ਲੇਹੁ ਉਬਾਰੇ ॥ ਪ੍ਰਹਿਲਾਦੁ ਕਹੈ ਸੁਨਹੁ ਮੇਰੀ ਮਾਇ ॥ ਰਾਮ ਨਾਮੁ ਨ ਛੋਡਉਂ ਗੁਰਿ ਦੀਆ ਬੁਝਾਇ ॥੨॥ ਸੰਡਾ ਮਰਕਾ ਸਭਿ ਜਾਇ ਪੁਕਾਰੇ ॥ ਪ੍ਰਹਿਲਾਦੁ ਆਪਿ ਵਿਗੜਿਆ ਸਭਿ ਚਾਟੜੇ ਵਿਗਾੜੇ ॥ ਦੁਸਟ ਸਭਾ ਮਹਿ ਮੰਤ੍ਰੁ ਪਕਾਇਆ ॥ ਪ੍ਰਹਲਾਦ ਕਾ ਰਾਖਾ ਹੋਇ ਰਘੁਰਾਇਆ ॥੩॥ ਹਾਥਿ ਖੜਗੁ ਕਰਿ ਧਾਇਆ ਅਤਿ ਅਹੰਕਾਰਿ ॥ ਹਰਿ ਤੇਰਾ ਕਹਾ ਤੁਝੁ ਲਏ ਉਬਾਰਿ ॥ ਖਿਨ ਮਹਿ ਭੈਆਨ ਰੂਪੁ ਨਿਕਸਿਆ ਥੰਮ੍ਹ੍ਹ ਉਪਾੜਿ ॥ ਹਰਣਾਖਸੁ ਨਖੀ ਬਿਦਾਰਿਆ ਪ੍ਰਹਲਾਦੁ ਲੀਆ ਉਬਾਰਿ ॥੪॥ ਸੰਤ ਜਨਾ ਕੇ ਹਰਿ ਜੀਉ ਕਾਰਜ ਸਵਾਰੇ ॥ ਪ੍ਰਹਲਾਦ ਜਨ ਕੇ ਇਕੀਹ ਕੁਲ ਉਧਾਰੇ ॥ ਗੁਰ ਕੈ ਸਬਦਿ ਹਉਮੈ ਬਿਖੁ ਮਾਰੇ ॥ ਨਾਨਕ ਰਾਮ ਨਾਮਿ ਸੰਤ ਨਿਸਤਾਰੇ ॥੫॥੧੦॥੨੦॥ ਭੈਰਉ ਮਹਲਾ ੩ ॥ ਆਪੇ ਦੈਤ ਲਾਇ ਦਿਤੇ ਸੰਤ ਜਨਾ ਕਉ ਆਪੇ ਰਾਖਾ ਸੋਈ ॥ ਜੋ ਤੇਰੀ ਸਦਾ ਸਰਣਾਈ ਤਿਨ ਮਨਿ ਦੁਖੁ ਨ ਹੋਈ ॥੧॥ ਜੁਗਿ ਜੁਗਿ ਭਗਤਾ ਕੀ ਰਖਦਾ ਆਇਆ ॥ ਦੈਤ ਪੁਤ੍ਰੁ ਪ੍ਰਹਲਾਦੁ ਗਾਇਤ੍ਰੀ ਤਰਪਣੁ ਕਿਛੂ ਨ ਜਾਣੈ ਸਬਦੇ ਮੇਲਿ ਮਿਲਾਇਆ ॥੧॥ ਰਹਾਉ ॥ ਅਨਦਿਨੁ ਭਗਤਿ ਕਰਹਿ ਦਿਨ ਰਾਤੀ ਦੁਬਿਧਾ ਸਬਦੇ ਖੋਈ ॥ ਸਦਾ ਨਿਰਮਲ ਹੈ ਜੋ ਸਚਿ ਰਾਤੇ ਸਚੁ ਵਸਿਆ ਮਨਿ ਸੋਈ ॥੨॥ ਮੂਰਖ ਦੁਬਿਧਾ ਪੜ੍ਹਹਿ ਮੂਲੁ ਨ ਪਛਾਣਹਿ ਬਿਰਥਾ ਜਨਮੁ ਗਵਾਇਆ ॥ ਸੰਤ ਜਨਾ ਕੀ ਨਿੰਦਾ ਕਰਹਿ ਦੁਸਟੁ ਦੈਤੁ ਚਿੜਾਇਆ ॥੩॥ ਪ੍ਰਹਲਾਦੁ ਦੁਬਿਧਾ ਨ ਪੜੈ ਹਰਿ ਨਾਮੁ ਨ ਛੋਡੈ ਡਰੈ ਨ ਕਿਸੈ ਦਾ ਡਰਾਇਆ ॥ ਸੰਤ ਜਨਾ ਕਾ ਹਰਿ ਜੀਉ ਰਾਖਾ ਦੈਤੈ ਕਾਲੁ ਨੇੜੈ ਆਇਆ ॥੪॥ ਆਪਣੀ ਪੈਜ ਆਪੇ ਰਾਖੈ ਭਗਤਾਂ ਦੇਇ ਵਡਿਆਈ ॥ ਨਾਨਕ ਹਰਣਾਖਸੁ ਨਖੀ ਬਿਦਾਰਿਆ ਅੰਧੈ ਦਰ ਕੀ ਖਬਰਿ ਨ ਪਾਈ ॥੫॥੧੧॥੨੧॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਭੈਰਉ ਮਹਲਾ ੪ ਚਉਪਦੇ ਘਰੁ ੧ ॥ ਹਰਿ ਜਨ ਸੰਤ ਕਰਿ ਕਿਰਪਾ ਪਗਿ