ਲਾਇਣੁ ॥ ਗੁਰ ਸਬਦੀ ਹਰਿ ਭਜੁ ਸੁਰਤਿ ਸਮਾਇਣੁ ॥੧॥ ਮੇਰੇ ਮਨ ਹਰਿ ਭਜੁ ਨਾਮੁ ਨਰਾਇਣੁ ॥ ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਭਵਜਲੁ ਹਰਿ ਨਾਮਿ ਤਰਾਇਣੁ ॥੧॥ ਰਹਾਉ ॥ ਸੰਗਤਿ ਸਾਧ ਮੇਲਿ ਹਰਿ ਗਾਇਣੁ ॥ ਗੁਰਮਤੀ ਲੇ ਰਾਮ ਰਸਾਇਣੁ ॥੨॥ ਗੁਰ ਸਾਧੂ ਅੰਮ੍ਰਿਤ ਗਿਆਨ ਸਰਿ ਨਾਇਣੁ ॥ ਸਭਿ ਕਿਲਵਿਖ ਪਾਪ ਗਏ ਗਾਵਾਇਣੁ ॥੩॥ ਤੂ ਆਪੇ ਕਰਤਾ ਸ੍ਰਿਸਟਿ ਧਰਾਇਣੁ ॥ ਜਨੁ ਨਾਨਕੁ ਮੇਲਿ ਤੇਰਾ ਦਾਸ ਦਸਾਇਣੁ ॥੪॥੧॥ ਭੈਰਉ ਮਹਲਾ ੪ ॥ ਬੋਲਿ ਹਰਿ ਨਾਮੁ ਸਫਲ ਸਾ ਘਰੀ ॥ ਗੁਰ ਉਪਦੇਸਿ ਸਭਿ ਦੁਖ ਪਰਹਰੀ ॥੧॥ ਮੇਰੇ ਮਨ ਹਰਿ ਭਜੁ ਨਾਮੁ ਨਰਹਰੀ ॥ ਕਰਿ ਕਿਰਪਾ ਮੇਲਹੁ ਗੁਰੁ ਪੂਰਾ ਸਤਸੰਗਤਿ ਸੰਗਿ ਸਿੰਧੁ ਭਉ ਤਰੀ ॥੧॥ ਰਹਾਉ ॥ ਜਗਜੀਵਨੁ ਧਿਆਇ ਮਨਿ ਹਰਿ ਸਿਮਰੀ ॥ ਕੋਟ ਕੋਟੰਤਰ ਤੇਰੇ ਪਾਪ ਪਰਹਰੀ ॥੨॥ ਸਤਸੰਗਤਿ ਸਾਧ ਧੂਰਿ ਮੁਖਿ ਪਰੀ ॥ ਇਸਨਾਨੁ ਕੀਓ ਅਠਸਠਿ ਸੁਰਸਰੀ ॥੩॥ ਹਮ ਮੂਰਖ ਕਉ ਹਰਿ ਕਿਰਪਾ ਕਰੀ ॥ ਜਨੁ ਨਾਨਕੁ ਤਾਰਿਓ ਤਾਰਣ ਹਰੀ ॥੪॥੨॥ ਭੈਰਉ ਮਹਲਾ ੪ ॥ ਸੁਕ੍ਰਿਤੁ ਕਰਣੀ ਸਾਰੁ ਜਪਮਾਲੀ ॥ ਹਿਰਦੈ ਫੇਰੁ ਚਲੈ ਤੁਧੁ ਨਾਲੀ ॥੧॥ ਹਰਿ ਹਰਿ ਨਾਮੁ ਜਪਹੁ ਬਨਵਾਲੀ ॥ ਕਰਿ ਕਿਰਪਾ ਮੇਲਹੁ ਸਤਸੰਗਤਿ ਤੂਟਿ ਗਈ ਮਾਇਆ ਜਮ ਜਾਲੀ ॥੧॥ ਰਹਾਉ ॥ ਗੁਰਮੁਖਿ ਸੇਵਾ ਘਾਲ ਜਿਨਿ ਘਾਲੀ ॥ ਤਿਸੁ ਘੜੀਐ ਸਬਦੁ ਸਚੀ ਟਕਸਾਲੀ ॥੨॥ ਹਰਿ ਅਗਮ ਅਗੋਚਰੁ ਗੁਰਿ ਅਗਮ ਦਿਖਾਲੀ ॥ ਵਿਚਿ ਕਾਇਆ ਨਗਰ ਲਧਾ ਹਰਿ ਭਾਲੀ ॥੩॥ ਹਮ ਬਾਰਿਕ ਹਰਿ ਪਿਤਾ ਪ੍ਰਤਿਪਾਲੀ ॥ ਜਨ ਨਾਨਕ ਤਾਰਹੁ ਨਦਰਿ ਨਿਹਾਲੀ ॥੪॥੩॥ ਭੈਰਉ ਮਹਲਾ ੪ ॥ ਸਭਿ ਘਟ ਤੇਰੇ ਤੂ ਸਭਨਾ ਮਾਹਿ ॥ ਤੁਝ ਤੇ ਬਾਹਰਿ ਕੋਈ ਨਾਹਿ ॥੧॥ ਹਰਿ ਸੁਖਦਾਤਾ ਮੇਰੇ ਮਨ ਜਾਪੁ ॥ ਹਉ ਤੁਧੁ ਸਾਲਾਹੀ ਤੂ ਮੇਰਾ ਹਰਿ ਪ੍ਰਭੁ ਬਾਪੁ ॥੧॥ ਰਹਾਉ ॥ ਜਹ ਜਹ ਦੇਖਾ ਤਹ ਹਰਿ ਪ੍ਰਭੁ ਸੋਇ ॥ ਸਭ ਤੇਰੈ ਵਸਿ ਦੂਜਾ ਅਵਰੁ ਨ ਕੋਇ ॥੨॥ ਜਿਸ ਕਉ ਤੁਮ ਹਰਿ ਰਾਖਿਆ ਭਾਵੈ ॥ ਤਿਸ ਕੈ ਨੇੜੈ ਕੋਇ ਨ ਜਾਵੈ ॥੩॥ ਤੂ ਜਲਿ ਥਲਿ ਮਹੀਅਲਿ ਸਭ ਤੈ ਭਰਪੂਰਿ ॥ ਜਨ ਨਾਨਕ ਹਰਿ ਜਪਿ ਹਾਜਰਾ ਹਜੂਰਿ ॥੪॥੪॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਭੈਰਉ ਮਹਲਾ ੪ ਚਉਪਦੇ ਘਰੁ ੨ ॥ ਹਰਿ ਕਾ ਸੰਤੁ ਹਰਿ ਕੀ ਹਰਿ ਮੂਰਤਿ ਜਿਸੁ ਹਿਰਦੈ ਹਰਿ ਨਾਮੁ ਮੁਰਾਰਿ ॥ ਮਸਤਕਿ ਭਾਗੁ ਹੋਵੈ ਜਿਸੁ ਲਿਖਿਆ