ਤੇਰੇ ਬੰਦੇ ਦੀਦਾਰੁ ਅਪਾਰੁ ॥ ਨਾਮ ਬਿਨਾ ਸਭ ਦੁਨੀਆ ਛਾਰੁ ॥੧॥ ਅਚਰਜੁ ਤੇਰੀ ਕੁਦਰਤਿ ਤੇਰੇ ਕਦਮ ਸਲਾਹ ॥ ਗਨੀਵ ਤੇਰੀ ਸਿਫਤਿ ਸਚੇ ਪਾਤਿਸਾਹ ॥੨॥ ਨੀਧਰਿਆ ਧਰ ਪਨਹ ਖੁਦਾਇ ॥ ਗਰੀਬ ਨਿਵਾਜੁ ਦਿਨੁ ਰੈਣਿ ਧਿਆਇ ॥੩॥ ਨਾਨਕ ਕਉ ਖੁਦਿ ਖਸਮ ਮਿਹਰਵਾਨ ॥ ਅਲਹੁ ਨ ਵਿਸਰੈ ਦਿਲ ਜੀਅ ਪਰਾਨ ॥੪॥੧੦॥ ਭੈਰਉ ਮਹਲਾ ੫ ॥ ਸਾਚ ਪਦਾਰਥੁ ਗੁਰਮੁਖਿ ਲਹਹੁ ॥ ਪ੍ਰਭ ਕਾ ਭਾਣਾ ਸਤਿ ਕਰਿ ਸਹਹੁ ॥੧॥ ਜੀਵਤ ਜੀਵਤ ਜੀਵਤ ਰਹਹੁ ॥ ਰਾਮ ਰਸਾਇਣੁ ਨਿਤ ਉਠਿ ਪੀਵਹੁ ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥੧॥ ਰਹਾਉ ॥ ਕਲਿਜੁਗ ਮਹਿ ਇਕ ਨਾਮਿ ਉਧਾਰੁ ॥ ਨਾਨਕੁ ਬੋਲੈ ਬ੍ਰਹਮ ਬੀਚਾਰੁ ॥੨॥੧੧॥ ਭੈਰਉ ਮਹਲਾ ੫ ॥ ਸਤਿਗੁਰੁ ਸੇਵਿ ਸਰਬ ਫਲ ਪਾਏ ॥ ਜਨਮ ਜਨਮ ਕੀ ਮੈਲੁ ਮਿਟਾਏ ॥੧॥ ਪਤਿਤ ਪਾਵਨ ਪ੍ਰਭ ਤੇਰੋ ਨਾਉ ॥ ਪੂਰਬਿ ਕਰਮ ਲਿਖੇ ਗੁਣ ਗਾਉ ॥੧॥ ਰਹਾਉ ॥ ਸਾਧੂ ਸੰਗਿ ਹੋਵੈ ਉਧਾਰੁ ॥ ਸੋਭਾ ਪਾਵੈ ਪ੍ਰਭ ਕੈ ਦੁਆਰ ॥੨॥ ਸਰਬ ਕਲਿਆਣ ਚਰਣ ਪ੍ਰਭ ਸੇਵਾ ॥ ਧੂਰਿ ਬਾਛਹਿ ਸਭਿ ਸੁਰਿ ਨਰ ਦੇਵਾ ॥੩॥ ਨਾਨਕ ਪਾਇਆ ਨਾਮ ਨਿਧਾਨੁ ॥ ਹਰਿ ਜਪਿ ਜਪਿ ਉਧਰਿਆ ਸਗਲ ਜਹਾਨੁ ॥੪॥੧੨॥ ਭੈਰਉ ਮਹਲਾ ੫ ॥ ਅਪਣੇ ਦਾਸ ਕਉ ਕੰਠਿ ਲਗਾਵੈ ॥ ਨਿੰਦਕ ਕਉ ਅਗਨਿ ਮਹਿ ਪਾਵੈ ॥੧॥ ਪਾਪੀ ਤੇ ਰਾਖੇ ਨਾਰਾਇਣ ॥ ਪਾਪੀ ਕੀ ਗਤਿ ਕਤਹੂ ਨਾਹੀ ਪਾਪੀ ਪਚਿਆ ਆਪ ਕਮਾਇਣ ॥੧॥ ਰਹਾਉ ॥ ਦਾਸ ਰਾਮ ਜੀ ਲਾਗੀ ਪ੍ਰੀਤਿ ॥ ਨਿੰਦਕ ਕੀ ਹੋਈ ਬਿਪਰੀਤਿ ॥੨॥ ਪਾਰਬ੍ਰਹਮਿ ਅਪਣਾ ਬਿਰਦੁ ਪ੍ਰਗਟਾਇਆ ॥ ਦੋਖੀ ਅਪਣਾ ਕੀਤਾ ਪਾਇਆ ॥੩॥ ਆਇ ਨ ਜਾਈ ਰਹਿਆ ਸਮਾਈ ॥ ਨਾਨਕ ਦਾਸ ਹਰਿ ਕੀ ਸਰਣਾਈ ॥੪॥੧੩॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਭੈਰਉ ਮਹਲਾ ੫ ਚਉਪਦੇ ਘਰੁ ੨ ॥ ਸ੍ਰੀਧਰ ਮੋਹਨ ਸਗਲ ਉਪਾਵਨ ਨਿਰੰਕਾਰ ਸੁਖਦਾਤਾ ॥ ਐਸਾ ਪ੍ਰਭੁ ਛੋਡਿ ਕਰਹਿ ਅਨ ਸੇਵਾ ਕਵਨ ਬਿਖਿਆ ਰਸ ਮਾਤਾ ॥੧॥ ਰੇ ਮਨ ਮੇਰੇ ਤੂ ਗੋਵਿਦ ਭਾਜੁ ॥ ਅਵਰ ਉਪਾਵ ਸਗਲ ਮੈ ਦੇਖੇ ਜੋ ਚਿਤਵੀਐ ਤਿਤੁ ਬਿਗਰਸਿ ਕਾਜੁ ॥੧॥ ਰਹਾਉ ॥ ਠਾਕੁਰੁ ਛੋਡਿ ਦਾਸੀ ਕਉ ਸਿਮਰਹਿ ਮਨਮੁਖ ਅੰਧ ਅਗਿਆਨਾ ॥ ਹਰਿ ਕੀ ਭਗਤਿ ਕਰਹਿ ਤਿਨ ਨਿੰਦਹਿ ਨਿਗੁਰੇ ਪਸੂ ਸਮਾਨਾ ॥੨॥ ਜੀਉ ਪਿੰਡੁ ਤਨੁ ਧਨੁ ਸਭੁ ਪ੍ਰਭ ਕਾ ਸਾਕਤ ਕਹਤੇ ਮੇਰਾ ॥