ਫਿਰਿ ਫਿਰਿ ਜੋਨੀ ਭਰਮੈ ॥ ਰੋਗਿਬਧਾ ਰਹਨੁ ਰਤੀ ਨ ਪਾਵੈ ॥ ਬਿਨੁ ਸਤਿਗੁਰ ਰੋਗੁ ਕਤਹਿ ਨ ਜਾਵੈ ॥੩॥ ਪਾਰਬ੍ਰਹਮਿ ਜਿਸੁ ਕੀਨੀ ਦਇਆ ॥ ਬਾਹ ਪਕੜਿ ਰੋਗਹੁ ਕਢਿ ਲਇਆ ॥ ਤੂਟੇ ਬੰਧਨ ਸਾਧਸੰਗੁ ਪਾਇਆ ॥ ਕਹੁ ਨਾਨਕ ਗੁਰਿ ਰੋਗੁ ਮਿਟਾਇਆ ॥੪॥੭॥੨੦॥ ਭੈਰਉ ਮਹਲਾ ੫ ॥ ਚੀਤਿ ਆਵੈ ਤਾਂ ਮਹਾ ਅਨੰਦ ॥ ਚੀਤਿ ਆਵੈ ਤਾਂ ਸਭਿ ਦੁਖ ਭੰਜ ॥ ਚੀਤਿ ਆਵੈ ਤਾਂ ਸਰਧਾ ਪੂਰੀ ॥ ਚੀਤਿ ਆਵੈ ਤਾਂ ਕਬਹਿ ਨ ਝੂਰੀ ॥੧॥ ਅੰਤਰਿ ਰਾਮ ਰਾਇ ਪ੍ਰਗਟੇ ਆਇ ॥ ਗੁਰਿ ਪੂਰੈ ਦੀਓ ਰੰਗੁ ਲਾਇ ॥੧॥ ਰਹਾਉ ॥ ਚੀਤਿ ਆਵੈ ਤਾਂ ਸਰਬ ਕੋ ਰਾਜਾ ॥ ਚੀਤਿ ਆਵੈ ਤਾਂ ਪੂਰੇ ਕਾਜਾ ॥ ਚੀਤਿ ਆਵੈ ਤਾਂ ਰੰਗਿ ਗੁਲਾਲ ॥ ਚੀਤਿ ਆਵੈ ਤਾਂ ਸਦਾ ਨਿਹਾਲ ॥੨॥ ਚੀਤਿ ਆਵੈ ਤਾਂ ਸਦ ਧਨਵੰਤਾ ॥ ਚੀਤਿ ਆਵੈ ਤਾਂ ਸਦ ਨਿਭਰੰਤਾ ॥ ਚੀਤਿ ਆਵੈ ਤਾਂ ਸਭਿ ਰੰਗ ਮਾਣੇ ॥ ਚੀਤਿ ਆਵੈ ਤਾਂ ਚੂਕੀ ਕਾਣੇ ॥੩॥ ਚੀਤਿ ਆਵੈ ਤਾਂ ਸਹਜ ਘਰੁ ਪਾਇਆ ॥ ਚੀਤਿ ਆਵੈ ਤਾਂ ਸੁੰਨਿ ਸਮਾਇਆ ॥ ਚੀਤਿ ਆਵੈ ਸਦ ਕੀਰਤਨੁ ਕਰਤਾ ॥ ਮਨੁ ਮਾਨਿਆ ਨਾਨਕ ਭਗਵੰਤਾ ॥੪॥੮॥੨੧॥ ਭੈਰਉ ਮਹਲਾ ੫ ॥ ਬਾਪੁ ਹਮਾਰਾ ਸਦ ਚਰੰਜੀਵੀ ॥ ਭਾਈ ਹਮਾਰੇ ਸਦ ਹੀ ਜੀਵੀ ॥ ਮੀਤ ਹਮਾਰੇ ਸਦਾ ਅਬਿਨਾਸੀ ॥ ਕੁਟੰਬੁ ਹਮਾਰਾ ਨਿਜ ਘਰਿ ਵਾਸੀ ॥੧॥ ਹਮ ਸੁਖੁ ਪਾਇਆ ਤਾਂ ਸਭਹਿ ਸੁਹੇਲੇ ॥ ਗੁਰਿ ਪੂਰੈ ਪਿਤਾ ਸੰਗਿ ਮੇਲੇ ॥੧॥ ਰਹਾਉ ॥ ਮੰਦਰ ਮੇਰੇ ਸਭ ਤੇ ਊਚੇ ॥ ਦੇਸ ਮੇਰੇ ਬੇਅੰਤ ਅਪੂਛੇ ॥ ਰਾਜੁ ਹਮਾਰਾ ਸਦ ਹੀ ਨਿਹਚਲੁ ॥ ਮਾਲੁ ਹਮਾਰਾ ਅਖੂਟੁ ਅਬੇਚਲੁ ॥੨॥ ਸੋਭਾ ਮੇਰੀ ਸਭ ਜੁਗ ਅੰਤਰਿ ॥ ਬਾਜ ਹਮਾਰੀ ਥਾਨ ਥਨੰਤਰਿ ॥ ਕੀਰਤਿ ਹਮਰੀ ਘਰਿ ਘਰਿ ਹੋਈ ॥ ਭਗਤਿ ਹਮਾਰੀ ਸਭਨੀ ਲੋਈ ॥੩॥ ਪਿਤਾ ਹਮਾਰੇ ਪ੍ਰਗਟੇ ਮਾਝ ॥ ਪਿਤਾ ਪੂਤ ਰਲਿ ਕੀਨੀ ਸਾਂਝ ॥ ਕਹੁ ਨਾਨਕ ਜਉ ਪਿਤਾ ਪਤੀਨੇ ॥ ਪਿਤਾ ਪੂਤ ਏਕੈ ਰੰਗਿ ਲੀਨੇ ॥੪॥੯॥੨੨॥ ਭੈਰਉ ਮਹਲਾ ੫ ॥ ਨਿਰਵੈਰ ਪੁਰਖ ਸਤਿਗੁਰ ਪ੍ਰਭ ਦਾਤੇ ॥ ਹਮ ਅਪਰਾਧੀ ਤੁਮ੍ਹ੍ਹ ਬਖਸਾਤੇ ॥ ਜਿਸੁ ਪਾਪੀ ਕਉ ਮਿਲੈ ਨ ਢੋਈ ॥ ਸਰਣਿ ਆਵੈ ਤਾਂ ਨਿਰਮਲੁ ਹੋਈ ॥੧॥ ਸੁਖੁ ਪਾਇਆ ਸਤਿਗੁਰੂ ਮਨਾਇ ॥ ਸਭ ਫਲ ਪਾਏ ਗੁਰੂ ਧਿਆਇ ॥੧॥ ਰਹਾਉ ॥ ਪਾਰਬ੍ਰਹਮ ਸਤਿਗੁਰ ਆਦੇਸੁ ॥ ਮਨੁ ਤਨੁ ਤੇਰਾ ਸਭੁ ਤੇਰਾ ਦੇਸੁ ॥ ਚੂਕਾ ਪੜਦਾ ਤਾਂ ਨਦਰੀ ਆਇਆ ॥ ਖਸਮੁ ਤੂਹੈ ਸਭਨਾ ਕੇ ਰਾਇਆ ॥੨॥ ਤਿਸੁ ਭਾਣਾ ਸੂਕੇ ਕਾਸਟ ਹਰਿਆ ॥ ਤਿਸੁ ਭਾਣਾ ਤਾਂ ਥਲ ਸਿਰਿ ਸਰਿਆ ॥ ਤਿਸੁ ਭਾਣਾ ਤਾਂ ਸਭਿ ਫਲ ਪਾਏ ॥ ਚਿੰਤ ਗਈ

error: Content is protected !!