ਕੀ ਓਟ ਤਿਸੈ ਕੀ ਆਸਾ ॥ ਦੁਖੁ ਸੁਖੁ ਹਮਰਾ ਤਿਸ ਹੀ ਪਾਸਾ ॥ ਰਾਖਿ ਲੀਨੋ ਸਭੁ ਜਨ ਕਾ ਪੜਦਾ ॥ ਨਾਨਕੁ ਤਿਸ ਕੀ ਉਸਤਤਿ ਕਰਦਾ ॥੪॥੧੯॥੩੨॥ ਭੈਰਉ ਮਹਲਾ ੫ ॥ ਰੋਵਨਹਾਰੀ ਰੋਜੁ ਬਨਾਇਆ ॥ ਬਲਨ ਬਰਤਨ ਕਉ ਸਨਬੰਧੁ ਚਿਤਿ ਆਇਆ ॥ ਬੂਝਿ ਬੈਰਾਗੁ ਕਰੇ ਜੇ ਕੋਇ ॥ ਜਨਮ ਮਰਣ ਫਿਰਿ ਸੋਗੁ ਨ ਹੋਇ ॥੧॥ ਬਿਖਿਆ ਕਾ ਸਭੁ ਧੰਧੁ ਪਸਾਰੁ ॥ ਵਿਰਲੈ ਕੀਨੋ ਨਾਮ ਅਧਾਰੁ ॥੧॥ ਰਹਾਉ ॥ ਤ੍ਰਿਬਿਧਿ ਮਾਇਆ ਰਹੀ ਬਿਆਪਿ ॥ ਜੋ ਲਪਟਾਨੋ ਤਿਸੁ ਦੂਖ ਸੰਤਾਪ ॥ ਸੁਖੁ ਨਾਹੀ ਬਿਨੁ ਨਾਮ ਧਿਆਏ ॥ ਨਾਮ ਨਿਧਾਨੁ ਬਡਭਾਗੀ ਪਾਏ ॥੨॥ ਸ੍ਵਾਂਗੀ ਸਿਉ ਜੋ ਮਨੁ ਰੀਝਾਵੈ ॥ ਸ੍ਵਾਗਿ ਉਤਰਿਐ ਫਿਰਿ ਪਛੁਤਾਵੈ ॥ ਮੇਘ ਕੀ ਛਾਇਆ ਜੈਸੇ ਬਰਤਨਹਾਰ ॥ ਤੈਸੋ ਪਰਪੰਚੁ ਮੋਹ ਬਿਕਾਰ ॥੩॥ ਏਕ ਵਸਤੁ ਜੇ ਪਾਵੈ ਕੋਇ ॥ ਪੂਰਨ ਕਾਜੁ ਤਾਹੀ ਕਾ ਹੋਇ ॥ ਗੁਰ ਪ੍ਰਸਾਦਿ ਜਿਨਿ ਪਾਇਆ ਨਾਮੁ ॥ ਨਾਨਕ ਆਇਆ ਸੋ ਪਰਵਾਨੁ ॥੪॥੨੦॥੩੩॥ ਭੈਰਉ ਮਹਲਾ ੫ ॥ ਸੰਤ ਕੀ ਨਿੰਦਾ ਜੋਨੀ ਭਵਨਾ ॥ ਸੰਤ ਕੀ ਨਿੰਦਾ ਰੋਗੀ ਕਰਨਾ ॥ ਸੰਤ ਕੀ ਨਿੰਦਾ ਦੂਖ ਸਹਾਮ ॥ ਡਾਨੁ ਦੇਤ ਨਿੰਦਕ ਕਉ ਜਾਮ ॥੧॥ ਸੰਤਸੰਗਿ ਕਰਹਿ ਜੋ ਬਾਦੁ ॥ ਤਿਨ ਨਿੰਦਕ ਨਾਹੀ ਕਿਛੁ ਸਾਦੁ ॥੧॥ ਰਹਾਉ ॥ ਭਗਤ ਕੀ ਨਿੰਦਾ ਕੰਧੁ ਛੇਦਾਵੈ ॥ ਭਗਤ ਕੀ ਨਿੰਦਾ ਨਰਕੁ ਭੁੰਚਾਵੈ ॥ ਭਗਤ ਕੀ ਨਿੰਦਾ ਗਰਭ ਮਹਿ ਗਲੈ ॥ ਭਗਤ ਕੀ ਨਿੰਦਾ ਰਾਜ ਤੇ ਟਲੈ ॥੨॥ ਨਿੰਦਕ ਕੀ ਗਤਿ ਕਤਹੂ ਨਾਹਿ ॥ ਆਪਿ ਬੀਜਿ ਆਪੇ ਹੀ ਖਾਇ ॥ ਚੋਰ ਜਾਰ ਜੂਆਰ ਤੇ ਬੁਰਾ ॥ ਅਣਹੋਦਾ ਭਾਰੁ ਨਿੰਦਕਿ ਸਿਰਿ ਧਰਾ ॥੩॥ ਪਾਰਬ੍ਰਹਮ ਕੇ ਭਗਤ ਨਿਰਵੈਰ ॥ ਸੋ ਨਿਸਤਰੈ ਜੋ ਪੂਜੈ ਪੈਰ ॥ ਆਦਿ ਪੁਰਖਿ ਨਿੰਦਕੁ ਭੋੁਲਾਇਆ ॥ ਨਾਨਕ ਕਿਰਤੁ ਨ ਜਾਇ ਮਿਟਾਇਆ ॥੪॥੨੧॥੩੪॥ ਭੈਰਉ ਮਹਲਾ ੫ ॥ ਨਾਮੁ ਹਮਾਰੈ ਬੇਦ ਅਰੁ ਨਾਦ ॥ ਨਾਮੁ ਹਮਾਰੈ ਪੂਰੇ ਕਾਜ ॥ ਨਾਮੁ ਹਮਾਰੈ ਪੂਜਾ ਦੇਵ ॥ ਨਾਮੁ ਹਮਾਰੈ ਗੁਰ ਕੀ ਸੇਵ ॥੧॥ ਗੁਰਿ ਪੂਰੈ ਦ੍ਰਿੜਿਓ ਹਰਿ ਨਾਮੁ ॥ ਸਭ ਤੇ ਊਤਮੁ ਹਰਿ ਹਰਿ ਕਾਮੁ ॥੧॥ ਰਹਾਉ ॥ ਨਾਮੁ ਹਮਾਰੈ ਮਜਨ ਇਸਨਾਨੁ ॥ ਨਾਮੁ ਹਮਾਰੈ ਪੂਰਨ ਦਾਨੁ ॥ ਨਾਮੁ ਲੈਤ ਤੇ ਸਗਲ ਪਵੀਤ ॥ ਨਾਮੁ ਜਪਤ ਮੇਰੇ ਭਾਈ ਮੀਤ ॥੨॥ ਨਾਮੁ ਹਮਾਰੈ ਸਉਣ ਸੰਜੋਗ ॥ ਨਾਮੁ ਹਮਾਰੈ ਤ੍ਰਿਪਤਿ ਸੁਭੋਗ ॥ ਨਾਮੁ ਹਮਾਰੈ ਸਗਲ ਆਚਾਰ ॥ ਨਾਮੁ ਹਮਾਰੈ ਨਿਰਮਲ ਬਿਉਹਾਰ ॥੩॥ ਜਾ ਕੈ ਮਨਿ ਵਸਿਆ ਪ੍ਰਭੁ ਏਕੁ ॥ ਸਗਲ ਜਨਾ ਕੀ ਹਰਿ ਹਰਿ ਟੇਕ ॥ ਮਨਿ ਤਨਿ ਨਾਨਕ ਹਰਿ ਗੁਣ ਗਾਉ ॥ ਸਾਧਸੰਗਿ

error: Content is protected !!