॥ ਕਰਿ ਕਿਰਪਾ ਨਾਨਕ ਸੁਖੁ ਪਾਏ ॥੪॥੨੫॥੩੮॥ ਭੈਰਉ ਮਹਲਾ ੫ ॥ ਤੇਰੀ ਟੇਕ ਰਹਾ ਕਲਿ ਮਾਹਿ ॥ ਤੇਰੀ ਟੇਕ ਤੇਰੇ ਗੁਣ ਗਾਹਿ ॥ ਤੇਰੀ ਟੇਕ ਨ ਪੋਹੈ ਕਾਲੁ ॥ ਤੇਰੀ ਟੇਕ ਬਿਨਸੈ ਜੰਜਾਲੁ ॥੧॥ ਦੀਨ ਦੁਨੀਆ ਤੇਰੀ ਟੇਕ ॥ ਸਭ ਮਹਿ ਰਵਿਆ ਸਾਹਿਬੁ ਏਕ ॥੧॥ ਰਹਾਉ ॥ ਤੇਰੀ ਟੇਕ ਕਰਉ ਆਨੰਦ ॥ ਤੇਰੀ ਟੇਕ ਜਪਉ ਗੁਰ ਮੰਤ ॥ ਤੇਰੀ ਟੇਕ ਤਰੀਐ ਭਉ ਸਾਗਰੁ ॥ ਰਾਖਣਹਾਰੁ ਪੂਰਾ ਸੁਖ ਸਾਗਰੁ ॥੨॥ ਤੇਰੀ ਟੇਕ ਨਹੀ ਭਉ ਕੋਇ ॥ ਅੰਤਰਜਾਮੀ ਸਾਚਾ ਸੋਇ ॥ ਤੇਰੀ ਟੇਕ ਤੇਰਾ ਮਨਿ ਤਾਣੁ ॥ ਈਹਾਂ ਊਹਾਂ ਤੂ ਦੀਬਾਣੁ ॥੩॥ ਤੇਰੀ ਟੇਕ ਤੇਰਾ ਭਰਵਾਸਾ ॥ ਸਗਲ ਧਿਆਵਹਿ ਪ੍ਰਭ ਗੁਣਤਾਸਾ ॥ ਜਪਿ ਜਪਿ ਅਨਦੁ ਕਰਹਿ ਤੇਰੇ ਦਾਸਾ ॥ ਸਿਮਰਿ ਨਾਨਕ ਸਾਚੇ ਗੁਣਤਾਸਾ ॥੪॥੨੬॥੩੯॥ ਭੈਰਉ ਮਹਲਾ ੫ ॥ ਪ੍ਰਥਮੇ ਛੋਡੀ ਪਰਾਈ ਨਿੰਦਾ ॥ ਉਤਰਿ ਗਈ ਸਭ ਮਨ ਕੀ ਚਿੰਦਾ ॥ ਲੋਭੁ ਮੋਹੁ ਸਭੁ ਕੀਨੋ ਦੂਰਿ ॥ ਪਰਮ ਬੈਸਨੋ ਪ੍ਰਭ ਪੇਖਿ ਹਜੂਰਿ ॥੧॥ ਐਸੋ ਤਿਆਗੀ ਵਿਰਲਾ ਕੋਇ ॥ ਹਰਿ ਹਰਿ ਨਾਮੁ ਜਪੈ ਜਨੁ ਸੋਇ ॥੧॥ ਰਹਾਉ ॥ ਅਹੰਬੁਧਿ ਕਾ ਛੋਡਿਆ ਸੰਗੁ ॥ ਕਾਮ ਕ੍ਰੋਧ ਕਾ ਉਤਰਿਆ ਰੰਗੁ ॥ ਨਾਮ ਧਿਆਏ ਹਰਿ ਹਰਿ ਹਰੇ ॥ ਸਾਧ ਜਨਾ ਕੈ ਸੰਗਿ ਨਿਸਤਰੇ ॥੨॥ ਵੈਰੀ ਮੀਤ ਹੋਏ ਏਕ ਸਮਾਨ ॥ ਸਰਬ ਮਹਿ ਪੂਰਨ ਭਗਵਾਨ ॥ ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥੩॥ ਕਰਿ ਕਿਰਪਾ ਜਿਸੁ ਰਾਖੈ ਆਪਿ ॥ ਸੋਈ ਭਗਤੁ ਜਪੈ ਨਾਮ ਜਾਪ ॥ ਮਨਿ ਪ੍ਰਗਾਸੁ ਗੁਰ ਤੇ ਮਤਿ ਲਈ ॥ ਕਹੁ ਨਾਨਕ ਤਾ ਕੀ ਪੂਰੀ ਪਈ ॥੪॥੨੭॥੪੦॥ ਭੈਰਉ ਮਹਲਾ ੫ ॥ ਸੁਖੁ ਨਾਹੀ ਬਹੁਤੈ ਧਨਿ ਖਾਟੇ ॥ ਸੁਖੁ ਨਾਹੀ ਪੇਖੇ ਨਿਰਤਿ ਨਾਟੇ ॥ ਸੁਖੁ ਨਾਹੀ ਬਹੁ ਦੇਸ ਕਮਾਏ ॥ ਸਰਬ ਸੁਖਾ ਹਰਿ ਹਰਿ ਗੁਣ ਗਾਏ ॥੧॥ ਸੂਖ ਸਹਜ ਆਨੰਦ ਲਹਹੁ ॥ ਸਾਧਸੰਗਤਿ ਪਾਈਐ ਵਡਭਾਗੀ ਗੁਰਮੁਖਿ ਹਰਿ ਹਰਿ ਨਾਮੁ ਕਹਹੁ ॥੧॥ ਰਹਾਉ ॥ ਬੰਧਨ ਮਾਤ ਪਿਤਾ ਸੁਤ ਬਨਿਤਾ ॥ ਬੰਧਨ ਕਰਮ ਧਰਮ ਹਉ ਕਰਤਾ ॥ ਬੰਧਨ ਕਾਟਨਹਾਰੁ ਮਨਿ ਵਸੈ ॥ ਤਉ ਸੁਖੁ ਪਾਵੈ ਨਿਜ ਘਰਿ ਬਸੈ ॥੨॥ ਸਭਿ ਜਾਚਿਕ ਪ੍ਰਭ ਦੇਵਨਹਾਰ ॥ ਗੁਣ ਨਿਧਾਨ ਬੇਅੰਤ ਅਪਾਰ ॥ ਜਿਸ ਨੋ ਕਰਮੁ ਕਰੇ ਪ੍ਰਭੁ ਅਪਨਾ ॥ ਹਰਿ ਹਰਿ ਨਾਮੁ ਤਿਨੈ ਜਨਿ ਜਪਨਾ ॥੩॥ ਗੁਰ ਅਪਨੇ ਆਗੈ ਅਰਦਾਸਿ ॥ ਕਰਿ ਕਿਰਪਾ ਪੁਰਖ ਗੁਣਤਾਸਿ ॥ ਕਹੁ ਨਾਨਕ ਤੁਮਰੀ ਸਰਣਾਈ ॥ ਜਿਉ ਭਾਵੈ ਤਿਉ ਰਖਹੁ ਗੁਸਾਈ ॥੪॥੨੮॥੪੧॥ ਭੈਰਉ ਮਹਲਾ ੫ ॥ ਗੁਰ ਮਿਲਿ ਤਿਆਗਿਓ

error: Content is protected !!