ਸਰਬ ਮਨੋਰਥ ਪੂਰਨ ਕਰਣੇ ॥ ਆਠ ਪਹਰ ਗਾਵਤ ਭਗਵੰਤੁ ॥ ਸਤਿਗੁਰਿ ਦੀਨੋ ਪੂਰਾ ਮੰਤੁ ॥੧॥ ਸੋ ਵਡਭਾਗੀ ਜਿਸੁ ਨਾਮਿ ਪਿਆਰੁ ॥ ਤਿਸ ਕੈ ਸੰਗਿ ਤਰੈ ਸੰਸਾਰੁ ॥੧॥ ਰਹਾਉ ॥ ਸੋਈ ਗਿਆਨੀ ਜਿ ਸਿਮਰੈ ਏਕ ॥ ਸੋ ਧਨਵੰਤਾ ਜਿਸੁ ਬੁਧਿ ਬਿਬੇਕ ॥ ਸੋ ਕੁਲਵੰਤਾ ਜੋ ਸਿਮਰੈ ਸੁਆਮੀ ॥ ਸੋ ਪਤਿਵੰਤਾ ਜਿ ਆਪੁ ਪਛਾਨੀ ॥੨॥ ਗੁਰ ਪਰਸਾਦਿ ਪਰਮ ਪਦੁ ਪਾਇਆ ॥ ਗੁਰੁ ਗੋਪਾਲੁ ਦਿਨੁ ਰੈਨਿ ਧਿਆਇਆ ॥ ਤੂਟੇ ਬੰਧਨ ਪੂਰਨ ਆਸਾ ॥ ਹਰਿ ਕੇ ਚਰਣ ਰਿਦ ਮਾਹਿ ਨਿਵਾਸਾ ॥੩॥ ਕਹੁ ਨਾਨਕ ਜਾ ਕੇ ਪੂਰਨ ਕਰਮਾ ॥ ਸੋ ਜਨੁ ਆਇਆ ਪ੍ਰਭ ਕੀ ਸਰਨਾ ॥ ਆਪਿ ਪਵਿਤੁ ਪਾਵਨ ਸਭਿ ਕੀਨੇ ॥ ਰਾਮ ਰਸਾਇਣੁ ਰਸਨਾ ਚੀਨ੍ਹ੍ਹੇ ॥੪॥੩੫॥੪੮॥ ਭੈਰਉ ਮਹਲਾ ੫ ॥ ਨਾਮੁ ਲੈਤ ਕਿਛੁ ਬਿਘਨੁ ਨ ਲਾਗੈ ॥ ਨਾਮੁ ਸੁਣਤ ਜਮੁ ਦੂਰਹੁ ਭਾਗੈ ॥ ਨਾਮੁ ਲੈਤ ਸਭ ਦੂਖਹ ਨਾਸੁ ॥ ਨਾਮੁ ਜਪਤ ਹਰਿ ਚਰਣ ਨਿਵਾਸੁ ॥੧॥ ਨਿਰਬਿਘਨ ਭਗਤਿ ਭਜੁ ਹਰਿ ਹਰਿ ਨਾਉ ॥ ਰਸਕਿ ਰਸਕਿ ਹਰਿ ਕੇ ਗੁਣ ਗਾਉ ॥੧॥ ਰਹਾਉ ॥ ਹਰਿ ਸਿਮਰਤ ਕਿਛੁ ਚਾਖੁ ਨ ਜੋਹੈ ॥ ਹਰਿ ਸਿਮਰਤ ਦੈਤ ਦੇਉ ਨ ਪੋਹੈ ॥ ਹਰਿ ਸਿਮਰਤ ਮੋਹੁ ਮਾਨੁ ਨ ਬੰਧੈ ॥ ਹਰਿ ਸਿਮਰਤ ਗਰਭ ਜੋਨਿ ਨ ਰੁੰਧੈ ॥੨॥ ਹਰਿ ਸਿਮਰਨ ਕੀ ਸਗਲੀ ਬੇਲਾ ॥ ਹਰਿ ਸਿਮਰਨੁ ਬਹੁ ਮਾਹਿ ਇਕੇਲਾ ॥ ਜਾਤਿ ਅਜਾਤਿ ਜਪੈ ਜਨੁ ਕੋਇ ॥ ਜੋ ਜਾਪੈ ਤਿਸ ਕੀ ਗਤਿ ਹੋਇ ॥੩॥ ਹਰਿ ਕਾ ਨਾਮੁ ਜਪੀਐ ਸਾਧਸੰਗਿ ॥ ਹਰਿ ਕੇ ਨਾਮ ਕਾ ਪੂਰਨ ਰੰਗੁ ॥ ਨਾਨਕ ਕਉ ਪ੍ਰਭ ਕਿਰਪਾ ਧਾਰਿ ॥ ਸਾਸਿ ਸਾਸਿ ਹਰਿ ਦੇਹੁ ਚਿਤਾਰਿ ॥੪॥੩੬॥੪੯॥ ਭੈਰਉ ਮਹਲਾ ੫ ॥ ਆਪੇ ਸਾਸਤੁ ਆਪੇ ਬੇਦੁ ॥ ਆਪੇ ਘਟਿ ਘਟਿ ਜਾਣੈ ਭੇਦੁ ॥ ਜੋਤਿ ਸਰੂਪ ਜਾ ਕੀ ਸਭ ਵਥੁ ॥ ਕਰਣ ਕਾਰਣ ਪੂਰਨ ਸਮਰਥੁ ॥੧॥ ਪ੍ਰਭ ਕੀ ਓਟ ਗਹਹੁ ਮਨ ਮੇਰੇ ॥ ਚਰਨ ਕਮਲ ਗੁਰਮੁਖਿ ਆਰਾਧਹੁ ਦੁਸਮਨ ਦੂਖੁ ਨ ਆਵੈ ਨੇਰੇ ॥੧॥ ਰਹਾਉ ॥ ਆਪੇ ਵਣੁ ਤ੍ਰਿਣੁ ਤ੍ਰਿਭਵਣ ਸਾਰੁ ॥ ਜਾ ਕੈ ਸੂਤਿ ਪਰੋਇਆ ਸੰਸਾਰੁ ॥ ਆਪੇ ਸਿਵ ਸਕਤੀ ਸੰਜੋਗੀ ॥ ਆਪਿ ਨਿਰਬਾਣੀ ਆਪੇ ਭੋਗੀ ॥੨॥ ਜਤ ਕਤ ਪੇਖਉ ਤਤ ਤਤ ਸੋਇ ॥ ਤਿਸੁ ਬਿਨੁ ਦੂਜਾ ਨਾਹੀ ਕੋਇ ॥ ਸਾਗਰੁ ਤਰੀਐ ਨਾਮ ਕੈ ਰੰਗਿ ॥ ਗੁਣ ਗਾਵੈ ਨਾਨਕੁ ਸਾਧਸੰਗਿ ॥੩॥ ਮੁਕਤਿ ਭੁਗਤਿ ਜੁਗਤਿ ਵਸਿ ਜਾ ਕੈ ॥ ਊਣਾ ਨਾਹੀ ਕਿਛੁ ਜਨ ਤਾ ਕੈ ॥ ਕਰਿ ਕਿਰਪਾ ਜਿਸੁ ਹੋਇ ਸੁਪ੍ਰਸੰਨ ॥ ਨਾਨਕ ਦਾਸ ਸੋਈ ਜਨ ਧੰਨ ॥੪॥੩੭॥੫੦॥ ਭੈਰਉ ਮਹਲਾ ੫ ॥ ਭਗਤਾ ਮਨਿ ਆਨੰਦੁ ਗੋਬਿੰਦ ॥ ਅਸਥਿਤਿ ਭਏ ਬਿਨਸੀ

error: Content is protected !!