ਜਨ ਰਾਖੇ ਨਿੰਦਕ ਕੈ ਸਿਰਿ ਕੜਕਿਓ ਕਾਲੁ ॥੧॥ ਰਹਾਉ ॥ ਨਿੰਦਕ ਕਾ ਕਹਿਆ ਕੋਇ ਨ ਮਾਨੈ ॥ ਨਿੰਦਕ ਝੂਠੁ ਬੋਲਿ ਪਛੁਤਾਨੇ ॥ ਹਾਥ ਪਛੋਰੈ ਸਿਰੁ ਧਰਨਿ ਲਗਾਇ ॥ ਨਿੰਦਕ ਕਉ ਦੁਖੁ ਛੋਡੈ ਨਾਹਿ ॥੨॥ ਹਰਿ ਕਾ ਦਾਸੁ ਕਿਛੁ ਬੁਰਾ ਨ ਮਾਗੈ ॥ ਨਿੰਦਕ ਕਉ ਲਾਗੈ ਦੁਖ ਸਾਂਗੈ ॥ ਬਗੁਲੇ ਜਿਉ ਰਹਿਆ ਪੰਖ ਪਸਾਰਿ ॥ ਮੁਖ ਤੇ ਬੋਲਿਆ ਤਾਂ ਕਢਿਆ ਬੀਚਾਰਿ ॥੩॥ ਅੰਤਰਜਾਮੀ ਕਰਤਾ ਸੋਇ ॥ ਹਰਿ ਜਨੁ ਕਰੈ ਸੁ ਨਿਹਚਉ ਹੋਇ ॥ ਹਰਿ ਕਾ ਦਾਸੁ ਸਾਚਾ ਦਰਬਾਰਿ ॥ ਜਨ ਨਾਨਕ ਕਹਿਆ ਤਤੁ ਬੀਚਾਰਿ ॥੪॥੪੧॥੫੪॥ ਭੈਰਉ ਮਹਲਾ ੫ ॥ ਦੁਇ ਕਰ ਜੋੜਿ ਕਰਉ ਅਰਦਾਸਿ ॥ ਜੀਉ ਪਿੰਡੁ ਧਨੁ ਤਿਸ ਕੀ ਰਾਸਿ ॥ ਸੋਈ ਮੇਰਾ ਸੁਆਮੀ ਕਰਨੈਹਾਰੁ ॥ ਕੋਟਿ ਬਾਰ ਜਾਈ ਬਲਿਹਾਰ ॥੧॥ ਸਾਧੂ ਧੂਰਿ ਪੁਨੀਤ ਕਰੀ ॥ ਮਨ ਕੇ ਬਿਕਾਰ ਮਿਟਹਿ ਪ੍ਰਭ ਸਿਮਰਤ ਜਨਮ ਜਨਮ ਕੀ ਮੈਲੁ ਹਰੀ ॥੧॥ ਰਹਾਉ ॥ ਜਾ ਕੈ ਗ੍ਰਿਹ ਮਹਿ ਸਗਲ ਨਿਧਾਨ ॥ ਜਾ ਕੀ ਸੇਵਾ ਪਾਈਐ ਮਾਨੁ ॥ ਸਗਲ ਮਨੋਰਥ ਪੂਰਨਹਾਰ ॥ ਜੀਅ ਪ੍ਰਾਨ ਭਗਤਨ ਆਧਾਰ ॥੨॥ ਘਟ ਘਟ ਅੰਤਰਿ ਸਗਲ ਪ੍ਰਗਾਸ ॥ ਜਪਿ ਜਪਿ ਜੀਵਹਿ ਭਗਤ ਗੁਣਤਾਸ ॥ ਜਾ ਕੀ ਸੇਵ ਨ ਬਿਰਥੀ ਜਾਇ ॥ ਮਨ ਤਨ ਅੰਤਰਿ ਏਕੁ ਧਿਆਇ ॥੩॥ ਗੁਰ ਉਪਦੇਸਿ ਦਇਆ ਸੰਤੋਖੁ ॥ ਨਾਮੁ ਨਿਧਾਨੁ ਨਿਰਮਲੁ ਇਹੁ ਥੋਕੁ ॥ ਕਰਿ ਕਿਰਪਾ ਲੀਜੈ ਲੜਿ ਲਾਇ ॥ ਚਰਨ ਕਮਲ ਨਾਨਕ ਨਿਤ ਧਿਆਇ ॥੪॥੪੨॥੫੫॥ ਭੈਰਉ ਮਹਲਾ ੫ ॥ ਸਤਿਗੁਰ ਅਪੁਨੇ ਸੁਨੀ ਅਰਦਾਸਿ ॥ ਕਾਰਜੁ ਆਇਆ ਸਗਲਾ ਰਾਸਿ ॥ ਮਨ ਤਨ ਅੰਤਰਿ ਪ੍ਰਭੂ ਧਿਆਇਆ ॥ ਗੁਰ ਪੂਰੇ ਡਰੁ ਸਗਲ ਚੁਕਾਇਆ ॥੧॥ ਸਭ ਤੇ ਵਡ ਸਮਰਥ ਗੁਰਦੇਵ ॥ ਸਭਿ ਸੁਖ ਪਾਈ ਤਿਸ ਕੀ ਸੇਵ ॥ ਰਹਾਉ ॥ ਜਾ ਕਾ ਕੀਆ ਸਭੁ ਕਿਛੁ ਹੋਇ ॥ ਤਿਸ ਕਾ ਅਮਰੁ ਨ ਮੇਟੈ ਕੋਇ ॥ ਪਾਰਬ੍ਰਹਮੁ ਪਰਮੇਸਰੁ ਅਨੂਪੁ ॥ ਸਫਲ ਮੂਰਤਿ ਗੁਰੁ ਤਿਸ ਕਾ ਰੂਪੁ ॥੨॥ ਜਾ ਕੈ ਅੰਤਰਿ ਬਸੈ ਹਰਿ ਨਾਮੁ ॥ ਜੋ ਜੋ ਪੇਖੈ ਸੁ ਬ੍ਰਹਮ ਗਿਆਨੁ ॥ ਬੀਸ ਬਿਸੁਏ ਜਾ ਕੈ ਮਨਿ ਪਰਗਾਸੁ ॥ ਤਿਸੁ ਜਨ ਕੈ ਪਾਰਬ੍ਰਹਮ ਕਾ ਨਿਵਾਸੁ ॥੩॥ ਤਿਸੁ ਗੁਰ ਕਉ ਸਦ ਕਰੀ ਨਮਸਕਾਰ ॥ ਤਿਸੁ ਗੁਰ ਕਉ ਸਦ ਜਾਉ ਬਲਿਹਾਰ ॥ ਸਤਿਗੁਰ ਕੇ ਚਰਨ ਧੋਇ ਧੋਇ ਪੀਵਾ ॥ ਗੁਰ ਨਾਨਕ ਜਪਿ ਜਪਿ ਸਦ ਜੀਵਾ ॥੪॥੪੩॥੫੬॥