ਜਿਨ ਕਉ ਕਰਮਿ ਨੀਸਾਣੁ ਪਇਆ ॥੯॥੧॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਭੈਰਉ ਮਹਲਾ ੩ ਅਸਟਪਦੀਆ ਘਰੁ ੨ ॥ ਤਿਨਿ ਕਰਤੈ ਇਕੁ ਚਲਤੁ ਉਪਾਇਆ ॥ ਅਨਹਦ ਬਾਣੀ ਸਬਦੁ ਸੁਣਾਇਆ ॥ ਮਨਮੁਖਿ ਭੂਲੇ ਗੁਰਮੁਖਿ ਬੁਝਾਇਆ ॥ ਕਾਰਣੁ ਕਰਤਾ ਕਰਦਾ ਆਇਆ ॥੧॥ ਗੁਰ ਕਾ ਸਬਦੁ ਮੇਰੈ ਅੰਤਰਿ ਧਿਆਨੁ ॥ ਹਉ ਕਬਹੁ ਨ ਛੋਡਉ ਹਰਿ ਕਾ ਨਾਮੁ ॥੧॥ ਰਹਾਉ ॥ ਪਿਤਾ ਪ੍ਰਹਲਾਦੁ ਪੜਨਿ ਪਠਾਇਆ ॥ ਲੈ ਪਾਟੀ ਪਾਧੇ ਕੈ ਆਇਆ ॥ ਨਾਮ ਬਿਨਾ ਨਹ ਪੜਉ ਅਚਾਰ ॥ ਮੇਰੀ ਪਟੀਆ ਲਿਖਿ ਦੇਹੁ ਗੋਬਿੰਦ ਮੁਰਾਰਿ ॥੨॥ ਪੁਤ੍ਰ ਪ੍ਰਹਿਲਾਦ ਸਿਉ ਕਹਿਆ ਮਾਇ ॥ ਪਰਵਿਰਤਿ ਨ ਪੜਹੁ ਰਹੀ ਸਮਝਾਇ ॥ ਨਿਰਭਉ ਦਾਤਾ ਹਰਿ ਜੀਉ ਮੇਰੈ ਨਾਲਿ ॥ ਜੇ ਹਰਿ ਛੋਡਉ ਤਉ ਕੁਲਿ ਲਾਗੈ ਗਾਲਿ ॥੩॥ ਪ੍ਰਹਲਾਦਿ ਸਭਿ ਚਾਟੜੇ ਵਿਗਾੜੇ ॥ ਹਮਾਰਾ ਕਹਿਆ ਨ ਸੁਣੈ ਆਪਣੇ ਕਾਰਜ ਸਵਾਰੇ ॥ ਸਭ ਨਗਰੀ ਮਹਿ ਭਗਤਿ ਦ੍ਰਿੜਾਈ ॥ ਦੁਸਟ ਸਭਾ ਕਾ ਕਿਛੁ ਨ ਵਸਾਈ ॥੪॥ ਸੰਡੈ ਮਰਕੈ ਕੀਈ ਪੂਕਾਰ ॥ ਸਭੇ ਦੈਤ ਰਹੇ ਝਖ ਮਾਰਿ ॥ ਭਗਤ ਜਨਾ ਕੀ ਪਤਿ ਰਾਖੈ ਸੋਈ ॥ ਕੀਤੇ ਕੈ ਕਹਿਐ ਕਿਆ ਹੋਈ ॥੫॥ ਕਿਰਤ ਸੰਜੋਗੀ ਦੈਤਿ ਰਾਜੁ ਚਲਾਇਆ ॥ ਹਰਿ ਨ ਬੂਝੈ ਤਿਨਿ ਆਪਿ ਭੁਲਾਇਆ ॥ ਪੁਤ੍ਰ ਪ੍ਰਹਲਾਦ ਸਿਉ ਵਾਦੁ ਰਚਾਇਆ ॥ ਅੰਧਾ ਨ ਬੂਝੈ ਕਾਲੁ ਨੇੜੈ ਆਇਆ ॥੬॥ ਪ੍ਰਹਲਾਦੁ ਕੋਠੇ ਵਿਚਿ ਰਾਖਿਆ ਬਾਰਿ ਦੀਆ ਤਾਲਾ ॥ ਨਿਰਭਉ ਬਾਲਕੁ ਮੂਲਿ ਨ ਡਰਈ ਮੇਰੈ ਅੰਤਰਿ ਗੁਰ ਗੋਪਾਲਾ ॥ ਕੀਤਾ ਹੋਵੈ ਸਰੀਕੀ ਕਰੈ ਅਣਹੋਦਾ ਨਾਉ ਧਰਾਇਆ ॥ ਜੋ ਧੁਰਿ ਲਿਖਿਆ ਸੁੋ ਆਇ ਪਹੁਤਾ ਜਨ ਸਿਉ ਵਾਦੁ ਰਚਾਇਆ ॥੭॥ ਪਿਤਾ ਪ੍ਰਹਲਾਦ ਸਿਉ ਗੁਰਜ ਉਠਾਈ ॥ ਕਹਾਂ ਤੁਮ੍ਹ੍ਹਾਰਾ ਜਗਦੀਸ ਗੁਸਾਈ ॥ ਜਗਜੀਵਨੁ ਦਾਤਾ ਅੰਤਿ ਸਖਾਈ ॥ ਜਹ ਦੇਖਾ ਤਹ ਰਹਿਆ ਸਮਾਈ ॥੮॥ ਥੰਮ੍ਹ੍ਹੁ ਉਪਾੜਿ ਹਰਿ ਆਪੁ ਦਿਖਾਇਆ ॥ ਅਹੰਕਾਰੀ ਦੈਤੁ ਮਾਰਿ ਪਚਾਇਆ ॥ ਭਗਤਾ ਮਨਿ ਆਨੰਦੁ ਵਜੀ ਵਧਾਈ ॥ ਅਪਣੇ ਸੇਵਕ ਕਉ ਦੇ ਵਡਿਆਈ ॥੯॥ ਜੰਮਣੁ ਮਰਣਾ ਮੋਹੁ ਉਪਾਇਆ ॥ ਆਵਣੁ ਜਾਣਾ ਕਰਤੈ ਲਿਖਿ ਪਾਇਆ ॥ ਪ੍ਰਹਲਾਦ ਕੈ ਕਾਰਜਿ ਹਰਿ ਆਪੁ ਦਿਖਾਇਆ ॥ ਭਗਤਾ ਕਾ ਬੋਲੁ ਆਗੈ ਆਇਆ ॥੧੦॥ ਦੇਵਕੁਲੀ ਲਖਮੀ ਕਉ ਕਰਹਿ ਜੈਕਾਰੁ ॥ ਮਾਤਾ ਨਰਸਿੰਘ ਕਾ ਰੂਪੁ ਨਿਵਾਰੁ ॥ ਲਖਮੀ

error: Content is protected !!