ਭਉ ਕਰੈ ਨ ਸਾਕੈ ਜਾਇ ॥ ਪ੍ਰਹਲਾਦੁ ਜਨੁ ਚਰਣੀ ਲਾਗਾ ਆਇ ॥੧੧॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ॥ ਰਾਜੁ ਮਾਲੁ ਝੂਠੀ ਸਭ ਮਾਇਆ ॥ ਲੋਭੀ ਨਰ ਰਹੇ ਲਪਟਾਇ ॥ ਹਰਿ ਕੇ ਨਾਮ ਬਿਨੁ ਦਰਗਹ ਮਿਲੈ ਸਜਾਇ ॥੧੨॥ ਕਹੈ ਨਾਨਕੁ ਸਭੁ ਕੋ ਕਰੇ ਕਰਾਇਆ ॥ ਸੇ ਪਰਵਾਣੁ ਜਿਨੀ ਹਰਿ ਸਿਉ ਚਿਤੁ ਲਾਇਆ ॥ ਭਗਤਾ ਕਾ ਅੰਗੀਕਾਰੁ ਕਰਦਾ ਆਇਆ ॥ ਕਰਤੈ ਅਪਣਾ ਰੂਪੁ ਦਿਖਾਇਆ ॥੧੩॥੧॥੨॥ ਭੈਰਉ ਮਹਲਾ ੩ ॥ ਗੁਰ ਸੇਵਾ ਤੇ ਅੰਮ੍ਰਿਤ ਫਲੁ ਪਾਇਆ ਹਉਮੈ ਤ੍ਰਿਸਨ ਬੁਝਾਈ ॥ ਹਰਿ ਕਾ ਨਾਮੁ ਰਿਦੈ ਮਹਿ ਵਸਿਆ ਮਨਸਾ ਮਨਹਿ ਸਮਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਮੇਰੇ ਪਿਆਰੇ ॥ ਅਨਦਿਨੁ ਹਰਿ ਗੁਣ ਦੀਨ ਜਨੁ ਮਾਂਗੈ ਗੁਰ ਕੈ ਸਬਦਿ ਉਧਾਰੇ ॥੧॥ ਰਹਾਉ ॥ ਸੰਤ ਜਨਾ ਕਉ ਜਮੁ ਜੋਹਿ ਨ ਸਾਕੈ ਰਤੀ ਅੰਚ ਦੂਖ ਨ ਲਾਈ ॥ ਆਪਿ ਤਰਹਿ ਸਗਲੇ ਕੁਲ ਤਾਰਹਿ ਜੋ ਤੇਰੀ ਸਰਣਾਈ ॥੨॥ ਭਗਤਾ ਕੀ ਪੈਜ ਰਖਹਿ ਤੂ ਆਪੇ ਏਹ ਤੇਰੀ ਵਡਿਆਈ ॥ ਜਨਮ ਜਨਮ ਕੇ ਕਿਲਵਿਖ ਦੁਖ ਕਾਟਹਿ ਦੁਬਿਧਾ ਰਤੀ ਨ ਰਾਈ ॥੩॥ ਹਮ ਮੂੜ ਮੁਗਧ ਕਿਛੁ ਬੂਝਹਿ ਨਾਹੀ ਤੂ ਆਪੇ ਦੇਹਿ ਬੁਝਾਈ ॥ ਜੋ ਤੁਧੁ ਭਾਵੈ ਸੋਈ ਕਰਸੀ ਅਵਰੁ ਨ ਕਰਣਾ ਜਾਈ ॥੪॥ ਜਗਤੁ ਉਪਾਇ ਤੁਧੁ ਧੰਧੈ ਲਾਇਆ ਭੂੰਡੀ ਕਾਰ ਕਮਾਈ ॥ ਜਨਮੁ ਪਦਾਰਥੁ ਜੂਐ ਹਾਰਿਆ ਸਬਦੈ ਸੁਰਤਿ ਨ ਪਾਈ ॥੫॥ ਮਨਮੁਖਿ ਮਰਹਿ ਤਿਨ ਕਿਛੂ ਨ ਸੂਝੈ ਦੁਰਮਤਿ ਅਗਿਆਨ ਅੰਧਾਰਾ ॥ ਭਵਜਲੁ ਪਾਰਿ ਨ ਪਾਵਹਿ ਕਬ ਹੀ ਡੂਬਿ ਮੁਏ ਬਿਨੁ ਗੁਰ ਸਿਰਿ ਭਾਰਾ ॥੬॥ ਸਾਚੈ ਸਬਦਿ ਰਤੇ ਜਨ ਸਾਚੇ ਹਰਿ ਪ੍ਰਭਿ ਆਪਿ ਮਿਲਾਏ ॥ ਗੁਰ ਕੀ ਬਾਣੀ ਸਬਦਿ ਪਛਾਤੀ ਸਾਚਿ ਰਹੇ ਲਿਵ ਲਾਏ ॥੭॥ ਤੂੰ ਆਪਿ ਨਿਰਮਲੁ ਤੇਰੇ ਜਨ ਹਹਿਂ ਨਿਰਮਲ ਗੁਰ ਕੈ ਸਬਦਿ ਵੀਚਾਰੇ ॥ ਨਾਨਕੁ ਤਿਨ ਕੈ ਸਦ ਬਲਿਹਾਰੈ ਰਾਮ ਨਾਮੁ ਉਰਿ ਧਾਰੇ ॥੮॥੨॥੩॥
ੴ ਸਤਿਗੁਰ ਪ੍ਰਸਾਦਿ ॥
ਭੈਰਉ ਮਹਲਾ ੫ ਅਸਟਪਦੀਆ ਘਰੁ ੨ ॥ ਜਿਸੁ ਨਾਮੁ ਰਿਦੈ ਸੋਈ ਵਡ ਰਾਜਾ ॥ ਜਿਸੁ ਨਾਮੁ ਰਿਦੈ ਤਿਸੁ ਪੂਰੇ ਕਾਜਾ ॥ ਜਿਸੁ ਨਾਮੁ ਰਿਦੈ ਤਿਨਿ ਕੋਟਿ ਧਨ ਪਾਏ ॥ ਨਾਮ ਬਿਨਾ ਜਨਮੁ ਬਿਰਥਾ ਜਾਏ ॥੧॥ ਤਿਸੁ ਸਾਲਾਹੀ ਜਿਸੁ ਹਰਿ ਧਨੁ ਰਾਸਿ ॥ ਸੋ ਵਡਭਾਗੀ ਜਿਸੁ ਗੁਰ ਮਸਤਕਿ ਹਾਥੁ ॥੧॥ ਰਹਾਉ ॥ ਜਿਸੁ ਨਾਮੁ ਰਿਦੈ ਤਿਸੁ ਕੋਟ ਕਈ ਸੈਨਾ ॥ ਜਿਸੁ ਨਾਮੁ ਰਿਦੈ ਤਿਸੁ ਸਹਜ