ਤਪ ਹੀ ਕਰਤੇ ॥ ਕੋਟਿ ਮੁਨੀਸਰ ਮੁੋਨਿ ਮਹਿ ਰਹਤੇ ॥੭॥ ਅਵਿਗਤ ਨਾਥੁ ਅਗੋਚਰ ਸੁਆਮੀ ॥ ਪੂਰਿ ਰਹਿਆ ਘਟ ਅੰਤਰਜਾਮੀ ॥ ਜਤ ਕਤ ਦੇਖਉ ਤੇਰਾ ਵਾਸਾ ॥ ਨਾਨਕ ਕਉ ਗੁਰਿ ਕੀਓ ਪ੍ਰਗਾਸਾ ॥੮॥੨॥੫॥ ਭੈਰਉ ਮਹਲਾ ੫ ॥ ਸਤਿਗੁਰਿ ਮੋ ਕਉ ਕੀਨੋ ਦਾਨੁ ॥ ਅਮੋਲ ਰਤਨੁ ਹਰਿ ਦੀਨੋ ਨਾਮੁ ॥ ਸਹਜ ਬਿਨੋਦ ਚੋਜ ਅਨੰਤਾ ॥ ਨਾਨਕ ਕਉ ਪ੍ਰਭੁ ਮਿਲਿਓ ਅਚਿੰਤਾ ॥੧॥ ਕਹੁ ਨਾਨਕ ਕੀਰਤਿ ਹਰਿ ਸਾਚੀ ॥ ਬਹੁਰਿ ਬਹੁਰਿ ਤਿਸੁ ਸੰਗਿ ਮਨੁ ਰਾਚੀ ॥੧॥ ਰਹਾਉ ॥ ਅਚਿੰਤ ਹਮਾਰੈ ਭੋਜਨ ਭਾਉ ॥ ਅਚਿੰਤ ਹਮਾਰੈ ਲੀਜੈ ਨਾਉ ॥ ਅਚਿੰਤ ਹਮਾਰੈ ਸਬਦਿ ਉਧਾਰ ॥ ਅਚਿੰਤ ਹਮਾਰੈ ਭਰੇ ਭੰਡਾਰ ॥੨॥ ਅਚਿੰਤ ਹਮਾਰੈ ਕਾਰਜ ਪੂਰੇ ॥ ਅਚਿੰਤ ਹਮਾਰੈ ਲਥੇ ਵਿਸੂਰੇ ॥ ਅਚਿੰਤ ਹਮਾਰੈ ਬੈਰੀ ਮੀਤਾ ॥ ਅਚਿੰਤੋ ਹੀ ਇਹੁ ਮਨੁ ਵਸਿ ਕੀਤਾ ॥੩॥ ਅਚਿੰਤ ਪ੍ਰਭੂ ਹਮ ਕੀਆ ਦਿਲਾਸਾ ॥ ਅਚਿੰਤ ਹਮਾਰੀ ਪੂਰਨ ਆਸਾ ॥ ਅਚਿੰਤ ਹਮ੍ਹ੍ਹਾ ਕਉ ਸਗਲ ਸਿਧਾਂਤੁ ॥ ਅਚਿੰਤੁ ਹਮ ਕਉ ਗੁਰਿ ਦੀਨੋ ਮੰਤੁ ॥੪॥ ਅਚਿੰਤ ਹਮਾਰੇ ਬਿਨਸੇ ਬੈਰ ॥ ਅਚਿੰਤ ਹਮਾਰੇ ਮਿਟੇ ਅੰਧੇਰ ॥ ਅਚਿੰਤੋ ਹੀ ਮਨਿ ਕੀਰਤਨੁ ਮੀਠਾ ॥ ਅਚਿੰਤੋ ਹੀ ਪ੍ਰਭੁ ਘਟਿ ਘਟਿ ਡੀਠਾ ॥੫॥ ਅਚਿੰਤ ਮਿਟਿਓ ਹੈ ਸਗਲੋ ਭਰਮਾ ॥ ਅਚਿੰਤ ਵਸਿਓ ਮਨਿ ਸੁਖ ਬਿਸ੍ਰਾਮਾ ॥ ਅਚਿੰਤ ਹਮਾਰੈ ਅਨਹਤ ਵਾਜੈ ॥ ਅਚਿੰਤ ਹਮਾਰੈ ਗੋਬਿੰਦੁ ਗਾਜੈ ॥੬॥ ਅਚਿੰਤ ਹਮਾਰੈ ਮਨੁ ਪਤੀਆਨਾ ॥ ਨਿਹਚਲ ਧਨੀ ਅਚਿੰਤੁ ਪਛਾਨਾ ॥ ਅਚਿੰਤੋ ਉਪਜਿਓ ਸਗਲ ਬਿਬੇਕਾ ॥ ਅਚਿੰਤ ਚਰੀ ਹਥਿ ਹਰਿ ਹਰਿ ਟੇਕਾ ॥੭॥ ਅਚਿੰਤ ਪ੍ਰਭੂ ਧੁਰਿ ਲਿਖਿਆ ਲੇਖੁ ॥ ਅਚਿੰਤ ਮਿਲਿਓ ਪ੍ਰਭੁ ਠਾਕੁਰੁ ਏਕੁ ॥ ਚਿੰਤ ਅਚਿੰਤਾ ਸਗਲੀ ਗਈ ॥ ਪ੍ਰਭ ਨਾਨਕ ਨਾਨਕ ਨਾਨਕ ਮਈ ॥੮॥੩॥੬॥ ਭੈਰਉ ਬਾਣੀ ਭਗਤਾ ਕੀ ॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਭਰਉ ਬਾਣੀ ਭਗਤਾ ਕੀ ॥ ਕਬੀਰ ਜੀਉ ॥ ਘਰੁ ੧ ॥ ਇਹੁ ਧਨੁ ਮੇਰੇ ਹਰਿ ਕੋ ਨਾਉ ॥ ਗਾਂਠਿ ਨ ਬਾਧਉ ਬੇਚਿ ਨ ਖਾਉ ॥੧॥ ਰਹਾਉ ॥ ਨਾਉ ਮੇਰੇ ਖੇਤੀ ਨਾਉ ਮੇਰੇ ਬਾਰੀ ॥ ਭਗਤਿ ਕਰਉ ਜਨੁ ਸਰਨਿ ਤੁਮ੍ਹ੍ਹਾਰੀ ॥੧॥ ਨਾਉ ਮੇਰੇ ਮਾਇਆ ਨਾਉ ਮੇਰੇ ਪੂੰਜੀ ॥ ਤੁਮਹਿ ਛੋਡਿ ਜਾਨਉ ਨਹੀ ਦੂਜੀ ॥੨॥ ਨਾਉ ਮੇਰੇ ਬੰਧਿਪ ਨਾਉ ਮੇਰੇ ਭਾਈ ॥ ਨਾਉ ਮੇਰੇ ਸੰਗਿ ਅੰਤਿ ਹੋਇ ਸਖਾਈ ॥੩॥ ਮਾਇਆ ਮਹਿ ਜਿਸੁ ਰਖੈ ਉਦਾਸੁ ॥ ਕਹਿ ਕਬੀਰ ਹਉ ਤਾ ਕੋ ਦਾਸੁ ॥੪॥੧॥ ਭਰਉ ॥ ਨਾਂਗੇ ਆਵਨੁ ਨਾਂਗੇ ਜਾਨਾ ॥ ਕੋਇ ਨ ਰਹਿਹੈ

error: Content is protected !!