ਰਾਜਾ ਰਾਨਾ ॥੧॥ ਰਾਮੁ ਰਾਜਾ ਨਉ ਨਿਧਿ ਮੇਰੈ ॥ ਸੰਪੈ ਹੇਤੁ ਕਲਤ੍ਰ ਧਨੁ ਤੇਰੈ ॥੧॥ ਰਹਾਉ ॥ ਆਵਤ ਸੰਗ ਨ ਜਾਤ ਸੰਗਾਤੀ ॥ ਕਹਾ ਭਇਓ ਦਰਿ ਬਾਂਧੇ ਹਾਥੀ ॥੨॥ ਲੰਕਾ ਗੜੁ ਸੋਨੇ ਕਾ ਭਇਆ ॥ ਮੂਰਖੁ ਰਾਵਨੁ ਕਿਆ ਲੇ ਗਇਆ ॥੩॥ ਕਹਿ ਕਬੀਰ ਕਿਛੁ ਗੁਨੁ ਬੀਚਾਰਿ ॥ ਚਲੇ ਜੁਆਰੀ ਦੁਇ ਹਥ ਝਾਰਿ ॥੪॥੨॥ ਮੈਲਾ ਬ੍ਰਹਮਾ ਮੈਲਾ ਇੰਦੁ ॥ ਰਵਿ ਮੈਲਾ ਮੈਲਾ ਹੈ ਚੰਦੁ ॥੧॥ ਮੈਲਾ ਮਲਤਾ ਇਹੁ ਸੰਸਾਰੁ ॥ ਇਕੁ ਹਰਿ ਨਿਰਮਲੁ ਜਾ ਕਾ ਅੰਤੁ ਨ ਪਾਰੁ ॥੧॥ ਰਹਾਉ ॥ ਮੈਲੇ ਬ੍ਰਹਮੰਡਾ ਇਕੀਸਾ ॥ ਮੈਲੇ ਨਿਸਿ ਬਾਸੁਰ ਦਿਨ ਤੀਸ ॥੨॥ ਮੈਲਾ ਮੋਤੀ ਮੈਲਾ ਹੀਰੁ ॥ ਮੈਲਾ ਪਵਨੁ ਪਾਵਕੁ ਅਰੁ ਨੀਰੁ ॥੩॥ ਮੈਲੇ ਸਿਵ ਸੰਕਰ ਮਹੇਸ ॥ ਮੈਲੇ ਸਿਧ ਸਾਧਿਕ ਅਰੁ ਭੇਖ ॥੪॥ ਮੈਲੇ ਜੋਗੀ ਜੰਗਮ ਜਟਾ ਸਹੇਤਿ ॥ ਮੈਲੀ ਕਾਇਆ ਹੰਸ ਸਮੇਤਿ ॥੫॥ ਕਹਿ ਕਬੀਰ ਤੇ ਜਨ ਪਰਵਾਨ ॥ ਨਿਰਮਲ ਤੇ ਜਿ ਰਾਮਹਿ ਜਾਨ ॥੬॥੩॥ ਮਨੁ ਕਰਿ ਮਕਾ ਕਿਬਲਾ ਕਰਿ ਦੇਹੀ ॥ ਬੋਲਨਹਾਰੁ ਪਰਮ ਗੁਰੁ ਏਹੀ ॥੧॥ ਕਹੁ ਰੇ ਮੁਲਾਂ ਬਾਂਗ ਨਿਵਾਜ ॥ ਏਕ ਮਸੀਤਿ ਦਸੈ ਦਰਵਾਜ ॥੧॥ ਰਹਾਉ ॥ ਬਿਸਿਮਿਲਿ ਤਾਮਸੁ ਭਰਮੁ ਕੰਦੂਰੀ ॥ ਭਾਖਿ ਲੇ ਪੰਚੈ ਹੋਇ ਸਬੂਰੀ ॥੨॥ ਹਿੰਦੂ ਤੁਰਕ ਕਾ ਸਾਹਿਬੁ ਏਕ ॥ ਕਹਾ ਕਰੈ ਮੁਲਾਂ ਕਹਾ ਕਰੈ ਸੇਖ ॥੩॥ ਕਹਿ ਕਬੀਰ ਹਉ ਭਇਆ ਦਿਵਾਨਾ ॥ ਮੁਸਿ ਮੁਸਿ ਮਨੂਆ ਸਹਜਿ ਸਮਾਨਾ ॥੪॥੪॥ ਗੰਗਾ ਕੈ ਸੰਗਿ ਸਲਿਤਾ ਬਿਗਰੀ ॥ ਸੋ ਸਲਿਤਾ ਗੰਗਾ ਹੋਇ ਨਿਬਰੀ ॥੧॥ ਬਿਗਰਿਓ ਕਬੀਰਾ ਰਾਮ ਦੁਹਾਈ ॥ ਸਾਚੁ ਭਇਓ ਅਨ ਕਤਹਿ ਨ ਜਾਈ ॥੧॥ ਰਹਾਉ ॥ ਚੰਦਨ ਕੈ ਸੰਗਿ ਤਰਵਰੁ ਬਿਗਰਿਓ ॥ ਸੋ ਤਰਵਰੁ ਚੰਦਨੁ ਹੋਇ ਨਿਬਰਿਓ ॥੨॥ ਪਾਰਸ ਕੈ ਸੰਗਿ ਤਾਂਬਾ ਬਿਗਰਿਓ ॥ ਸੋ ਤਾਂਬਾ ਕੰਚਨੁ ਹੋਇ ਨਿਬਰਿਓ ॥੩॥ ਸੰਤਨ ਸੰਗਿ ਕਬੀਰਾ ਬਿਗਰਿਓ ॥ ਸੋ ਕਬੀਰੁ ਰਾਮੈ ਹੋਇ ਨਿਬਰਿਓ ॥੪॥੫॥ ਮਾਥੇ ਤਿਲਕੁ ਹਥਿ ਮਾਲਾ ਬਾਨਾਂ ॥ ਲੋਗਨ ਰਾਮੁ ਖਿਲਉਨਾ ਜਾਨਾਂ ॥੧॥ ਜਉ ਹਉ ਬਉਰਾ ਤਉ ਰਾਮ ਤੋਰਾ ॥ ਲੋਗੁ ਮਰਮੁ ਕਹਾ ਜਾਨੈ ਮੋਰਾ ॥੧॥ ਰਹਾਉ ॥ ਤੋਰਉ ਨ ਪਾਤੀ ਪੂਜਉ ਨ ਦੇਵਾ ॥ ਰਾਮ ਭਗਤਿ ਬਿਨੁ ਨਿਹਫਲ ਸੇਵਾ ॥੨॥ ਸਤਿਗੁਰੁ ਪੂਜਉ ਸਦਾ ਸਦਾ ਮਨਾਵਉ ॥ ਐਸੀ ਸੇਵ ਦਰਗਹ ਸੁਖੁ ਪਾਵਉ ॥੩॥ ਲੋਗੁ ਕਹੈ ਕਬੀਰੁ ਬਉਰਾਨਾ ॥ ਕਬੀਰ ਕਾ ਮਰਮੁ ਰਾਮਹਿਂ ਪਹਿਚਾਨਾਂ ॥੪॥੬॥ ਉਲਟਿ ਜਾਤਿ ਕੁਲ ਦੋਊ ਬਿਸਾਰੀ ॥ ਸੁੰਨ ਸਹਜ ਮਹਿ ਬੁਨਤ ਹਮਾਰੀ ॥੧॥ ਹਮਰਾ ਝਗਰਾ