ਮੇਰੀ ਮੇਰੀ ਮਿਟਿ ਜਾਇ ॥ ਤਬ ਪ੍ਰਭ ਕਾਜੁ ਸਵਾਰੈ ਆਇ ॥੧॥ ਐਸਾ ਗਿਆਨੁ ਬਿਚਾਰੁ ਮਨਾ ॥ ਹਰਿ ਕੀ ਨ ਸਿਮਰਹੁ ਦੁਖ ਭੰਜਨਾ ॥੧॥ ਰਹਾਉ ॥ ਜਬ ਲਗੁ ਸਿੰਘੁ ਰਹੈ ਬਨ ਮਾਹਿ ॥ ਤਬ ਲਗੁ ਬਨੁ ਫੂਲੈ ਹੀ ਨਾਹਿ ॥ ਜਬ ਹੀ ਸਿਆਰੁ ਸਿੰਘ ਕਉ ਖਾਇ ॥ ਫੂਲਿ ਰਹੀ ਸਗਲੀ ਬਨਰਾਇ ॥੨॥ ਜੀਤੋ ਡੂਬੈ ਹਾਰੋ ਤਰੈ ॥ ਗੁਰ ਪਰਸਾਦੀ ਪਾਰਿ ਉਤਰੈ ॥ ਦਾਸੁ ਕਬੀਰੁ ਕਹੈ ਸਮਝਾਇ ॥ ਕੇਵਲ ਰਾਮ ਰਹਹੁ ਲਿਵ ਲਾਇ ॥੩॥੬॥੧੪॥ ਸਤਰਿ ਸੈ ਸਲਾਰ ਹੈ ਜਾ ਕੇ ॥ ਸਵਾ ਲਾਖੁ ਪੈਕਾਬਰ ਤਾ ਕੇ ॥ ਸੇਖ ਜੁ ਕਹੀਅਹਿ ਕੋਟਿ ਅਠਾਸੀ ॥ ਛਪਨ ਕੋਟਿ ਜਾ ਕੇ ਖੇਲ ਖਾਸੀ ॥੧॥ ਮੋ ਗਰੀਬ ਕੀ ਕੋ ਗੁਜਰਾਵੈ ॥ ਮਜਲਸਿ ਦੂਰਿ ਮਹਲੁ ਕੋ ਪਾਵੈ ॥੧॥ ਰਹਾਉ ॥ ਤੇਤੀਸ ਕਰੋੜੀ ਹੈ ਖਿਲਖਾਨਾ ॥ ਚਉਰਾਸੀਹ ਲਖ ਫਿਰੈ ਦਿਵਾਨਾਂ ॥ ਬਾਬਾ ਆਦਮ ਕਉ ਕਿਛੁ ਨਦਰਿ ਦਿਖਾਈ ॥ ਉਨਿ ਭੀ ਭਿਸਤਿ ਘਨੇਰੀ ਪਾਈ ॥੨॥ ਦਿਲ ਖਲਹਲੁ ਜਾ ਕੈ ਜਰਦ ਰੂ ਬਾਨੀ ॥ ਛੋਡਿ ਕਤੇਬ ਕਰੈ ਸੈਤਾਨੀ ॥ ਦੁਨੀਆ ਦੋਸੁ ਰੋਸੁ ਹੈ ਲੋਈ ॥ ਅਪਨਾ ਕੀਆ ਪਾਵੈ ਸੋਈ ॥੩॥ ਤੁਮ ਦਾਤੇ ਹਮ ਸਦਾ ਭਿਖਾਰੀ ॥ ਦੇਉ ਜਬਾਬੁ ਹੋਇ ਬਜਗਾਰੀ ॥ ਦਾਸੁ ਕਬੀਰੁ ਤੇਰੀ ਪਨਹ ਸਮਾਨਾਂ ॥ ਭਿਸਤਿ ਨਜੀਕਿ ਰਾਖੁ ਰਹਮਾਨਾ ॥੪॥੭॥੧੫॥ ਸਭੁ ਕੋਈ ਚਲਨ ਕਹਤ ਹੈ ਊਹਾਂ ॥ ਨਾ ਜਾਨਉ ਬੈਕੁੰਠੁ ਹੈ ਕਹਾਂ ॥੧॥ ਰਹਾਉ ॥ ਆਪ ਆਪ ਕਾ ਮਰਮੁ ਨ ਜਾਨਾਂ ॥ ਬਾਤਨ ਹੀ ਬੈਕੁੰਠੁ ਬਖਾਨਾਂ ॥੧॥ ਜਬ ਲਗੁ ਮਨ ਬੈਕੁੰਠ ਕੀ ਆਸ ॥ ਤਬ ਲਗੁ ਨਾਹੀ ਚਰਨ ਨਿਵਾਸ ॥੨॥ ਖਾਈ ਕੋਟੁ ਨ ਪਰਲ ਪਗਾਰਾ ॥ ਨਾ ਜਾਨਉ ਬੈਕੁੰਠ ਦੁਆਰਾ ॥੩॥ ਕਹਿ ਕਬੀਰ ਅਬ ਕਹੀਐ ਕਾਹਿ ॥ ਸਾਧਸੰਗਤਿ ਬੈਕੁੰਠੈ ਆਹਿ ॥੪॥੮॥੧੬॥ ਕਿਉ ਲੀਜੈ ਗੜੁ ਬੰਕਾ ਭਾਈ ॥ ਦੋਵਰ ਕੋਟ ਅਰੁ ਤੇਵਰ ਖਾਈ ॥੧॥ ਰਹਾਉ ॥ ਪਾਂਚ ਪਚੀਸ ਮੋਹ ਮਦ ਮਤਸਰ ਆਡੀ ਪਰਬਲ ਮਾਇਆ ॥ ਜਨ ਗਰੀਬ ਕੋ ਜੋਰੁ ਨ ਪਹੁਚੈ ਕਹਾ ਕਰਉ ਰਘੁਰਾਇਆ ॥੧॥ ਕਾਮੁ ਕਿਵਾਰੀ ਦੁਖੁ ਸੁਖੁ ਦਰਵਾਨੀ ਪਾਪੁ ਪੁੰਨੁ ਦਰਵਾਜਾ ॥ ਕ੍ਰੋਧੁ ਪ੍ਰਧਾਨੁ ਮਹਾ ਬਡ ਦੁੰਦਰ ਤਹ ਮਨੁ ਮਵਾਸੀ ਰਾਜਾ ॥੨॥ ਸੁਆਦ ਸਨਾਹ ਟੋਪੁ ਮਮਤਾ ਕੋ ਕੁਬੁਧਿ ਕਮਾਨ ਚੜ੍ਹਾਈ ॥ ਤਿਸਨਾ ਤੀਰ ਰਹੇ ਘਟ ਭੀਤਰਿ ਇਉ ਗੜੁ ਲੀਓ ਨ ਜਾਈ ॥੩॥ ਪ੍ਰੇਮ ਪਲੀਤਾ ਸੁਰਤਿ ਹਵਾਈ ਗੋਲਾ ਗਿਆਨੁ ਚਲਾਇਆ ॥ ਬ੍ਰਹਮ ਅਗਨਿ ਸਹਜੇ ਪਰਜਾਲੀ ਏਕਹਿ ਚੋਟ ਸਿਝਾਇਆ ॥੪॥ ਸਤੁ ਸੰਤੋਖੁ ਲੈ ਲਰਨੇ ਲਾਗਾ ਤੋਰੇ ਦੁਇ ਦਰਵਾਜਾ ॥ ਸਾਧਸੰਗਤਿ ਅਰੁ ਗੁਰ ਕੀ ਕ੍ਰਿਪਾ ਤੇ