ਕਰਹਿ ਚਰਾਗੁ ॥ ਸੁਰ ਤੇਤੀਸਉ ਜੇਵਹਿ ਪਾਕ ॥ ਨਵ ਗ੍ਰਹ ਕੋਟਿ ਠਾਢੇ ਦਰਬਾਰ ॥ ਧਰਮ ਕੋਟਿ ਜਾ ਕੈ ਪ੍ਰਤਿਹਾਰ ॥੨॥ ਪਵਨ ਕੋਟਿ ਚਉਬਾਰੇ ਫਿਰਹਿ ॥ ਵਾਸੁਕਿ ਕੋਟਿ ਸੇਜ ਬਿਸਥਰਹਿ ॥ ਸਮੁੰਦ ਕੋਟਿ ਜਾ ਕੇ ਪਾਨੀਹਾਰ ॥ ਰੋਮਾਵਲਿ ਕੋਟਿ ਅਠਾਰਹ ਭਾਰ ॥੩॥ ਕੋਟਿ ਕੁਬੇਰ ਕਰਹਿ ਭੰਡਾਰਿ ॥ ਕੋਟਿਕ ਲਖਿਮੀ ਕਰਹਿਂ ਸੀਗਾਰ ॥ ਕੋਟਿਕ ਪਾਪ ਪੁੰਨ ਬਹੁ ਹਿਰਹਿ ॥ ਇੰਦ੍ਰ ਕੋਟਿ ਜਾ ਕੇ ਸੇਵਾ ਕਰਹਿ ॥੪॥ ਛਪਨ ਕੋਟਿ ਜਾ ਕੈ ਪ੍ਰਤਿਹਾਰ ॥ ਨਗਰੀ ਨਗਰੀ ਖਿਆਤ ਅਪਾਰ ॥ ਲਟ ਛੂਟੀ ਵਰਤੈ ਬਿਕਰਾਲ ॥ ਕੋਟਿ ਕਲਾ ਖੇਲੈ ਗੋਪਾਲ ॥੫॥ ਕੋਟਿ ਜਗ ਜਾ ਕੈ ਦਰਬਾਰ ॥ ਗੰਧ੍ਰਬ ਕੋਟਿ ਕਰਹਿ ਜੈਕਾਰ ॥ ਬਿਦਿਆ ਕੋਟਿ ਸਭੈ ਗੁਨ ਕਹੈ ॥ ਤਊ ਪਾਰਬ੍ਰਹਮ ਕਾ ਅੰਤੁ ਨ ਲਹੈ ॥੬॥ ਬਾਵਨ ਕੋਟਿ ਜਾ ਕੈ ਰੋਮਾਵਲੀ ॥ ਰਾਵਨ ਸੈਨਾ ਜਹ ਤੇ ਛਲੀ ॥ ਸਹਸ ਕੋਟਿ ਬਹੁ ਕਹਤ ਪੁਰਾਨ ॥ ਦੁਰਜੋਧਨ ਕਾ ਮਥਿਆ ਮਾਨੁ ॥੭॥ ਕੰਦ੍ਰਪ ਕੋਟਿ ਜਾ ਕੈ ਲਵੈ ਨ ਧਰਹਿ ॥ ਅੰਤਰ ਅੰਤਰਿ ਮਨਸਾ ਹਿਰਹਿ ॥ ਕਹਿ ਕਬੀਰ ਸੁਨ ਸਾਰੰਗਪਾਨਦੇਹੁ ਅਭੈ ਪਦੁ ਮਾਂਗਉ ਦਾਨ ॥੮॥੨॥੧੮॥੨੦॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਭੈਰਉ ਬਾਣੀ ਨਾਮਦੇਉ ਜੀ ਕੀ ਘਰੁ ੧ ॥ ਰੇ ਜਿਹਬਾ ਕਰਉ ਸਤ ਖੰਡ ॥ ਜਾਮਿ ਨ ਉਚਰਹਿਂ ਸ੍ਰੀ ਗੋਬਿੰਦ ॥੧॥ ਰੰਗੀ ਲੇ ਜਿਹਬਾ ਹਰਿ ਕੈ ਨਾਇ ॥ ਸੁਰੰਗ ਰੰਗੀਲੇ ਹਰਿ ਹਰਿ ਧਿਆਇ ॥੧॥ ਰਹਾਉ ॥ ਮਿਥਿਆ ਜਿਹਬਾ ਅਵਰੇਂ ਕਾਮ ॥ ਨਿਰਬਾਣ ਪਦੁ ਇਕੁ ਹਰਿ ਕੋ ਨਾਮੁ ॥੨॥ ਅਸੰਖ ਕੋਟਿ ਅਨ ਪੂਜਾ ਕਰੀ ॥ ਏਕ ਨ ਪੂਜਸਿ ਨਾਮੈ ਹਰੀ ॥੩॥ ਪ੍ਰਣਵੈ ਨਾਮਦੇਉ ਇਹੁ ਕਰਣਾ ॥ ਅਨੰਤ ਰੂਪ ਤੇਰੇ ਨਾਰਾਇਣਾ ॥੪॥੧॥ ਭੈਰਉ ॥  ਪਰ ਧਨ ਪਰ ਦਾਰਾ ਪਰਹਰੀ ॥ ਤਾ ਕੈ ਨਿਕਟਿ ਬਸੈ ਨਰਹਰੀ ॥੧॥ ਜੋ ਨ ਭਜੰਤੇ ਨਾਰਾਇਣਾ ॥ ਤਿਨ ਕਾ ਮੈ ਨ ਕਰਉ ਦਰਸਨਾ ॥੧॥ ਰਹਾਉ ॥ ਜਿਨ ਕੈ ਭੀਤਰਿ ਹੈ ਅੰਤਰਾ ॥ ਜੈਸੇ ਪਸੁ ਤੈਸੇ ਓਇ ਨਰਾ ॥੨॥ ਪ੍ਰਣਵਤਿ ਨਾਮਦੇਉ ਨਾਕਹਿ ਬਿਨਾ ॥ ਨਾ ਸੋਹੈ ਬਤੀਸਿ ਲਖਣਾ ॥੩॥੨॥ ਦੂਧੁ ਕਟੋਰੈ ਗਡਵੈ ਪਾਨੀ ॥ ਕਪਲ ਗਾਇ ਨਾਮੈ ਦੁਹਿ ਆਨੀ ॥੧॥ ਦੂਧੁ ਪੀਓ ਗੋਬਿੰਦੇ ਰਾਇ ॥ ਦੂਧੁ ਪੀਓ ਮੇਰੋ ਮਨੁ ਪਤੀਆਇ ॥ ਨਾਹੀ ਤ ਘਰ ਕੋ ਬਾਪੁ ਰਿਸਾਇ ॥੧॥ ਰਹਾਉ ॥ ਸੁੋਇਨ ਕਟੋਰੀ ਅੰਮ੍ਰਿਤ ਭਰੀ ॥ ਲੈ ਨਾਮੈ ਹਰਿ ਆਗੈ ਧਰੀ ॥੨॥ ਏਕੁ ਭਗਤੁ ਮੇਰੇ ਹਿਰਦੇ ਬਸੈ ॥ ਨਾਮੇ ਦੇਖਿ ਨਾਰਾਇਨੁ ਹਸੈ ॥੩॥ ਦੂਧੁ ਪੀਆਇ ਭਗਤੁ

error: Content is protected !!