ਤਿਆਗੈ ਅੰਧਾ ॥ ਪਰ ਨਾਰੀ ਸਿਉ ਘਾਲੈ ਧੰਧਾ ॥ ਜੈਸੇ ਸਿੰਬਲੁ ਦੇਖਿ ਸੂਆ ਬਿਗਸਾਨਾ ॥ ਅੰਤ ਕੀ ਬਾਰ ਮੂਆ ਲਪਟਾਨਾ ॥੧॥ ਪਾਪੀ ਕਾ ਘਰੁ ਅਗਨੇ ਮਾਹਿ ॥ ਜਲਤ ਰਹੈ ਮਿਟਵੈ ਕਬ ਨਾਹਿ ॥੧॥ ਰਹਾਉ ॥ ਹਰਿ ਕੀ ਭਗਤਿ ਨ ਦੇਖੈ ਜਾਇ ॥ ਮਾਰਗੁ ਛੋਡਿ ਅਮਾਰਗਿ ਪਾਇ ॥ ਮੂਲਹੁ ਭੂਲਾ ਆਵੈ ਜਾਇ ॥ ਅੰਮ੍ਰਿਤੁ ਡਾਰਿ ਲਾਦਿ ਬਿਖੁ ਖਾਇ ॥੨॥ ਜਿਉ ਬੇਸ੍ਵਾ ਕੇ ਪਰੈ ਅਖਾਰਾ ॥ ਕਾਪਰੁ ਪਹਿਰਿ ਕਰੈ ਸਂੀਗਾਰਾ ॥ ਪੂਰੇ ਤਾਲ ਨਿਹਾਲੇ ਸਾਸ ॥ ਵਾ ਕੇ ਗਲੇ ਜਮ ਕਾ ਹੈ ਫਾਸ ॥੩॥ ਜਾ ਕੇ ਮਸਤਕਿ ਲਿਖਿਓ ਕਰਮਾ ॥ ਸੋ ਭਜਿ ਪਰਿ ਹੈ ਗੁਰ ਕੀ ਸਰਨਾ ॥ ਕਹਤ ਨਾਮਦੇਉ ਇਹੁ ਬੀਚਾਰੁ ॥ ਇਹ ਬਿਧਿ ਸੰਤਹੁ ਉਤਰਹੁ ਪਾਰਿ ॥੪॥੨॥੮॥ ਸੰਡਾ ਮਰਕਾ ਜਾਇ ਪੁਕਾਰੇ ॥ ਪੜੈ ਨਹੀ ਹਮ ਹੀ ਪਚਿ ਹਾਰੇ ॥ ਰਾਮੁ ਕਹੈ ਕਰ ਤਾਲ ਬਜਾਵੈ ਚਟੀਆ ਸਭੈ ਬਿਗਾਰੇ ॥੧॥ ਰਾਮ ਨਾਮਾ ਜਪਿਬੋ ਕਰੈ ॥ ਹਿਰਦੈ ਹਰਿ ਜੀ ਕੋ ਸਿਮਰਨੁ ਧਰੈ ॥੧॥ ਰਹਾਉ ॥ ਬਸੁਧਾ ਬਸਿ ਕੀਨੀ ਸਭ ਰਾਜੇ ਬਿਨਤੀ ਕਰੈ ਪਟਰਾਨੀ ॥ ਪੂਤੁ ਪ੍ਰਹਿਲਾਦੁ ਕਹਿਆ ਨਹੀ ਮਾਨੈ ਤਿਨਿ ਤਉ ਅਵਰੈ ਠਾਨੀ ॥੨॥ ਦੁਸਟ ਸਭਾ ਮਿਲਿ ਮੰਤ੍ਰ ਪਕਾਇਆ ਕਰਸਹ ਅਉਧ ਘਨੇਰੀ ॥ ਗਿਰਿ ਤਰ ਜਲ ਜੁਆਲਾ ਭੈ ਰਾਖਿਓ ਰਾਜਾ ਰਾਮਿ ਮਾਇਆ ਫੇਰੀ ॥੩॥ ਕਾਢਿ ਖੜਗੁ ਕਾਲੁ ਭੈ ਕੋਪਿਓ ਮੋਹਿ ਬਤਾਇ ਜੁ ਤੁਹਿ ਰਾਖੈ ॥ ਪੀਤ ਪੀਤੰਬਰ ਤ੍ਰਿਭਵਣ ਧਣੀ ਥੰਮ ਮਾਹਿ ਹਰਿ ਭਾਖੈ ॥੪॥ ਹਰਨਾਖਸੁ ਜਿਨਿ ਨਖਹ ਬਿਦਾਰਿਓ ਸੁਰਿ ਨਰ ਕੀਏ ਸਨਾਥਾ ॥ ਕਹੈ ਨਾਮਦੇਉ ਹਮ ਨਰਹਰਿ ਧਿਆਵਹ ਰਾਮੁ ਅਭੈ ਪਦ ਦਾਤਾ ॥੫॥੩॥੯॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਭੈਰਉ ਨਾਮਦੇਉ ਜੀਉ ਕਾ ਅਸਟਪਦੀਆ ॥ ਸੁਲਤਾਨੁ ਪੂਛੈ ਸੁਨੁ ਬੇ ਨਾਮਾ ॥ ਦੇਖਉ ਰਾਮ ਤੁਮ੍ਹ੍ਹਾਰੇ ਕਾਮਾ ॥੧॥ ਨਾਮਾ ਸੁਲਤਾਨੇ ਬਾਧਿਲਾ ॥ ਦੇਖਉ ਤੇਰਾ ਹਰਿ ਬੀਠੁਲਾ ॥੧॥ ਰਹਾਉ ॥ ਬਿਸਮਿਲਿ ਗਊ ਦੇਹੁ ਜੀਵਾਇ ॥ ਨਾਤਰੁ ਗਰਦਨਿ ਮਾਰਉ ਠਾਂਇ ॥੨॥ ਬਾਦਿਸਾਹ ਐਸੀ ਕਿਉ ਹੋਇ ॥ ਬਿਸਮਿਲਿ ਕੀਆ ਨ ਜੀਵੈ ਕੋਇ ॥੩॥ ਮੇਰਾ ਕੀਆ ਕਛੂ ਨ ਹੋਇ ॥ ਕਰਿ ਹੈ ਰਾਮੁ ਹੋਇ ਹੈ ਸੋਇ ॥੪॥ ਬਾਦਿਸਾਹੁ ਚੜ੍ਹ੍ਹਿਓ ਅਹੰਕਾਰਿ ॥ ਗਜ ਹਸਤੀ ਦੀਨੋ ਚਮਕਾਰਿ ॥੫॥ ਰੁਦਨੁ ਕਰੈ ਨਾਮੇ ਕੀ ਮਾਇ ॥ ਛੋਡਿ ਰਾਮੁ ਕੀ ਨ ਭਜਹਿ ਖੁਦਾਇ ॥੬॥ ਨ ਹਉ ਤੇਰਾ ਪੂੰਗੜਾ ਨ ਤੂ ਮੇਰੀ ਮਾਇ ॥ ਪਿੰਡੁ ਪੜੈ ਤਉ ਹਰਿ ਗੁਨ ਗਾਇ ॥੭॥ ਕਰੈ ਗਜਿੰਦ੍ਰ ਸੁੰਡ ਕੀ ਚੋਟ ॥ ਨਾਮਾ ਉਬਰੈ ਹਰਿ ਕੀ ਓਟ ॥੮॥ ਕਾਜੀ ਮੁਲਾਂ ਕਰਹਿ ਸਲਾਮੁ ॥ ਇਨਿ ਹਿੰਦੂ ਮੇਰਾ ਮਲਿਆ ਮਾਨੁ ॥੯॥ ਬਾਦਿਸਾਹ ਬੇਨਤੀ ਸੁਨੇਹੁ ॥