ਲੇਖੈ ਕਬਹੂ ਨ ਪਾਇ ॥ ਜਾਮਿ ਨ ਭੀਜੈ ਸਾਚੈ ਨਾਇ ॥੧॥ ਰਹਾਉ ॥ ਦਸ ਅਠ ਲੀਖੇ ਹੋਵਹਿ ਪਾਸਿ ॥ ਚਾਰੇ ਬੇਦ ਮੁਖਾਗਰ ਪਾਠਿ ॥ ਪੁਰਬੀ ਨਾਵੈ ਵਰਨਾਂ ਕੀ ਦਾਤਿ ॥ ਵਰਤ ਨੇਮ ਕਰੇ ਦਿਨ ਰਾਤਿ ॥੨॥ ਕਾਜੀ ਮੁਲਾਂ ਹੋਵਹਿ ਸੇਖ ॥ ਜੋਗੀ ਜੰਗਮ ਭਗਵੇ ਭੇਖ ॥ ਕੋ ਗਿਰਹੀ ਕਰਮਾ ਕੀ ਸੰਧਿ ॥ ਬਿਨੁ ਬੂਝੇ ਸਭ ਖੜੀਅਹਿ ਬੰਧਿ ॥੩॥ ਜੇਤੇ ਜੀਅ ਲਿਖੀ ਸਿਰਿ ਕਾਰ ॥ ਕਰਣੀ ਉਪਰਿ ਹੋਵਗਿ ਸਾਰ ॥ ਹੁਕਮੁ ਕਰਹਿ ਮੂਰਖ ਗਾਵਾਰ ॥ ਨਾਨਕ ਸਾਚੇ ਕੇ ਸਿਫਤਿ ਭੰਡਾਰ ॥੪॥੩॥ ਬਸੰਤੁ ਮਹਲਾ ੩ ਤੀਜਾ ॥ ਬਸਤ੍ਰ ਉਤਾਰਿ ਦਿਗੰਬਰੁ ਹੋਗੁ ॥ ਜਟਾਧਾਰਿ ਕਿਆ ਕਮਾਵੈ ਜੋਗੁ ॥ ਮਨੁ ਨਿਰਮਲੁ ਨਹੀ ਦਸਵੈ ਦੁਆਰ ॥ ਭ੍ਰਮਿ ਭ੍ਰਮਿ ਆਵੈ ਮੂੜ੍ਹ੍ਹਾ ਵਾਰੋ ਵਾਰ ॥੧॥ ਏਕੁ ਧਿਆਵਹੁ ਮੂੜ੍ਹ੍ਹ ਮਨਾ ॥ ਪਾਰਿ ਉਤਰਿ ਜਾਹਿ ਏਕ ਖਿਨਾਂ ॥੧॥ ਰਹਾਉ ॥ ਸਿਮ੍ਰਿਤਿ ਸਾਸਤ੍ਰ ਕਰਹਿ ਵਖਿਆਣ ॥ ਨਾਦੀ ਬੇਦੀ ਪੜ੍ਹ੍ਹਹਿ ਪੁਰਾਣ ॥ ਪਾਖੰਡ ਦ੍ਰਿਸਟਿ ਮਨਿ ਕਪਟੁ ਕਮਾਹਿ ॥ ਤਿਨ ਕੈ ਰਮਈਆ ਨੇੜੇ ਨਾਹਿ ॥੨॥ ਜੇ ਕੋ ਐਸਾ ਸੰਜਮੀ ਹੋਇ ॥ ਕਿਆ ਵਿਸੇਖ ਪੂਜਾ ਕਰੇਇ ॥ ਅੰਤਰਿ ਲੋਭੁ ਮਨੁ ਬਿਖਿਆ ਮਾਹਿ ॥ ਓਇ ਨਿਰੰਜਨੁ ਕੈਸੇ ਪਾਹਿ ॥੩॥ ਕੀਤਾ ਹੋਆ ਕਰੇ ਕਿਆ ਹੋਇ ॥ ਜਿਸ ਨੋ ਆਪਿ ਚਲਾਏ ਸੋਇ ॥ ਨਦਰਿ ਕਰੇ ਤਾਂ ਭਰਮੁ ਚੁਕਾਏ ॥ ਹੁਕਮੈ ਬੂਝੈ ਤਾਂ ਸਾਚਾ ਪਾਏ ॥੪॥ ਜਿਸੁ ਜੀਉ ਅੰਤਰੁ ਮੈਲਾ ਹੋਇ ॥ ਤੀਰਥ ਭਵੈ ਦਿਸੰਤਰ ਲੋਇ ॥ ਨਾਨਕ ਮਿਲੀਐ ਸਤਿਗੁਰ ਸੰਗ ॥ ਤਉ ਭਵਜਲ ਕੇ ਤੂਟਹਿ ਬੰਧ ॥੫॥੪॥ ਬਸੰਤੁ ਮਹਲਾ ੧ ॥ ਸਗਲ ਭਵਨ ਤੇਰੀ ਮਾਇਆ ਮੋਹ ॥ ਮੈ ਅਵਰੁ ਨ ਦੀਸੈ ਸਰਬ ਤੋਹ ॥ ਤੂ ਸੁਰਿ ਨਾਥਾ ਦੇਵਾ ਦੇਵ ॥ ਹਰਿ ਨਾਮੁ ਮਿਲੈ ਗੁਰ ਚਰਨ ਸੇਵ ॥੧॥ ਮੇਰੇ ਸੁੰਦਰ ਗਹਿਰ ਗੰਭੀਰ ਲਾਲ ॥ ਗੁਰਮੁਖਿ ਰਾਮ ਨਾਮ ਗੁਨ ਗਾਏ ਤੂ ਅਪਰੰਪਰੁ ਸਰਬ ਪਾਲ ॥੧॥ ਰਹਾਉ ॥ ਬਿਨੁ ਸਾਧ ਨ ਪਾਈਐ ਹਰਿ ਕਾ ਸੰਗੁ ॥ ਬਿਨੁ ਗੁਰ ਮੈਲ ਮਲੀਨ ਅੰਗੁ ॥ ਬਿਨੁ ਹਰਿ ਨਾਮ ਨ ਸੁਧੁ ਹੋਇ ॥ ਗੁਰ ਸਬਦਿ ਸਲਾਹੇ ਸਾਚੁ ਸੋਇ ॥੨॥ ਜਾ ਕਉ ਤੂ ਰਾਖਹਿ ਰਖਨਹਾਰ ॥ ਸਤਿਗੁਰੂ ਮਿਲਾਵਹਿ ਕਰਹਿ ਸਾਰ ॥ ਬਿਖੁ ਹਉਮੈ ਮਮਤਾ ਪਰਹਰਾਇ ॥ ਸਭਿ ਦੂਖ ਬਿਨਾਸੇ ਰਾਮ ਰਾਇ ॥੩॥ ਊਤਮ ਗਤਿ ਮਿਤਿ ਹਰਿ ਗੁਣਹ ਸਰੀਰ ॥ ਗੁਰਮਤਿ ਪ੍ਰਗਟੇ ਰਾਮ ਨਾਮ ਹੀਰ ॥ ਲਿਵ ਲਾਗੀ ਨਾਮਿ ਤਜਿ ਦੂਜਾ ਭਾਉ ॥ ਜਨ ਨਾਨਕ ਹਰਿ ਗੁਰੁ ਗੁਰ ਮਿਲਾਉ ॥੪॥੫॥ ਬਸੰਤੁ ਮਹਲਾ ੧ ॥ ਮੇਰੀ ਸਖੀ ਸਹੇਲੀ ਸੁਨਹੁ ਭਾਇ ॥ ਮੇਰਾ ਪਿਰੁ ਰੀਸਾਲੂ ਸੰਗਿ ਸਾਇ ॥ ਓਹੁ ਅਲਖੁ ਨ ਲਖੀਐ ਕਹਹੁ ਕਾਇ ॥